AAP ਵੱਲੋਂ ਗੁਰਦੀਪ ਬਾਠ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ, ਬਰਨਾਲਾ ‘ਚ ਪਾਰਟੀ ਉਮੀਦਵਾਰ ਦਾ ਕੀਤਾ ਵਿਰੋਧ
ਆਮ ਆਦਮੀ ਪਾਰਟੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਦੇ ਧਿਆਨ ਵਿੱਚ ਆਇਆ ਹੈ ਕਿ ਤੁਸੀਂ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਖਿਲਾਫ ਚੋਣ ਲੜ ਰਹੇ ਹੋ ਅਤੇ ਮੀਡੀਆ ਵਿੱਚ ਪਾਰਟੀ ਦੇ ਖਿਲਾਫ ਬਿਆਨਬਾਜ਼ੀ ਕਰ ਰਹੇ ਹੋ, ਜਿਸ ਨਾਲ ਪਾਰਟੀ ਦਾ ਅਕਸ ਖਰਾਬ ਹੋਇਆ ਹੈ।
ਆਮ ਆਦਮੀ ਪਾਰਟੀ ਨੇ ਪੰਜਾਬ ਦੇ ਬਰਨਾਲਾ ਵਿਖੇ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਪਾਰਟੀ ਉਮੀਦਵਾਰ ਦੇ ਖਿਲਾਫ ਚੋਣ ਲੜ ਰਹੇ ਗੁਰਦੀਪ ਬਾਠ ਖਿਲਾਫ ਕਾਰਵਾਈ ਕੀਤੀ ਹੈ। ਪਾਰਟੀ ਨੇ ਕਾਰਵਾਈ ਕਰਕੇ ਬਾਠ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ।
ਇਹ ਜਾਣਕਾਰੀ ਆਮ ਆਦਮੀ ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ ਹੈ।
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖਾਸਤ। pic.twitter.com/wHXs863b9W
— AAP Punjab (@AAPPunjab) October 29, 2024
ਇਹ ਵੀ ਪੜ੍ਹੋ
ਬਿਆਨਬਾਜ਼ੀ ਨਾਲ ਪਾਰਟੀ ਨੂੰ ਪਹੁੰਚਾਇਆ ਨੁਕਸਾਨ
ਆਮ ਆਦਮੀ ਪਾਰਟੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਦੇ ਧਿਆਨ ਵਿੱਚ ਆਇਆ ਹੈ ਕਿ ਤੁਸੀਂ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਖਿਲਾਫ ਚੋਣ ਲੜ ਰਹੇ ਹੋ ਅਤੇ ਮੀਡੀਆ ਵਿੱਚ ਪਾਰਟੀ ਦੇ ਖਿਲਾਫ ਬਿਆਨਬਾਜ਼ੀ ਕਰ ਰਹੇ ਹੋ, ਜਿਸ ਨਾਲ ਪਾਰਟੀ ਦਾ ਅਕਸ ਖਰਾਬ ਹੋਇਆ ਹੈ।
ਤੁਹਾਡਾ ਆਚਰਣ ਅਨੁਸ਼ਾਸਨਹੀਣਤਾ ਦੀ ਮਿਸਾਲ
ਅਸੀਂ ਤੁਹਾਨੂੰ ਯਾਦ ਦਿਵਾਉਣਾ ਚਾਹੁੰਦੇ ਹਾਂ ਕਿ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਹੋਣ ਦੇ ਨਾਤੇ, ਤੁਹਾਨੂੰ ਪਾਰਟੀ ਦੇ ਪ੍ਰਤੀਨਿਧ ਵਜੋਂ ਦੇਖਿਆ ਜਾਂਦਾ ਹੈ ਅਤੇ ਤੁਹਾਡੀ ਸਰਗਰਮੀ ਅਨੁਸ਼ਾਸਨਹੀਣਤਾ ਦੀ ਇੱਕ ਉਦਾਹਰਣ ਹੈ। ਆਮ ਆਦਮੀ ਪਾਰਟੀ ਅਜਿਹੇ ਵਤੀਰੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਤੁਹਾਡੇ ਆਚਰਣ ਅਤੇ ਗਤੀਵਿਧੀਆਂ ਕਾਰਨ ਪਾਰਟੀ ਕੋਲ ਕੋਈ ਹੋਰ ਵਿਕਲਪ ਨਹੀਂ ਬਚਿਆ ਹੈ ਅਤੇ ਤੁਹਾਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਜਾਂਦਾ ਹੈ।