AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੇ ਸੇਵਾਦਾਰ ਸਮੇਤ 2 ਦੀ ਮੌਤ, ਘਰ ਢਾਹੁੰਦੇ ਸਮੇਂ ਹਾਦਸਾ

ਬਾਬਾ ਮੁਖਤਾਰ ਸਿੰਘ ਆਪਣੇ ਸਾਥੀਆਂ ਨਾਲ ਸੈਦਪੁਰ ਪਿੰਡ ਵਿੱਚ ਇੱਕ ਪੁਰਾਣੇ ਘਰ ਨੂੰ ਢਾਹੁਣ ਦਾ ਕੰਮ ਕਰ ਰਹੇ ਸਨ, ਜਦੋਂ ਲੈਂਟਰ ਡਿੱਗ ਗਿਆ। ਡਿੱਗਦੇ ਮਲਬੇ ਦੀ ਲਪੇਟ 'ਚ ਆਉਣ ਨਾਲ ਬਾਬਾ ਮੁਖਤਾਰ ਸਿੰਘ ਤੇ ਅਜੇਪਾਲ ਸਿੰਘ ਦੋਵਾਂ ਨੂੰ ਗੰਭੀਰ ਸੱਟਾਂ ਲੱਗੀਆਂ।

ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੇ ਸੇਵਾਦਾਰ ਸਮੇਤ 2 ਦੀ ਮੌਤ, ਘਰ ਢਾਹੁੰਦੇ ਸਮੇਂ ਹਾਦਸਾ
tv9-punjabi
| Updated On: 19 Jun 2026 11:56 AM IST
Share

ਅੰਮ੍ਰਿਤਸਰ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੇ ਮੁੱਖ ਸੇਵਾਦਾਰ ਬਾਬਾ ਮੁਖਤਾਰ ਸਿੰਘ ਦਾ ਇੱਕ ਦੁਖਦਾਈ ਹਾਦਸੇ ‘ਚ ਦੇਹਾਂਤ ਹੋ ਗਿਆ। ਇਸ ਘਟਨਾ ‘ਚ ਇੱਕ ਹੋਰ ਨੌਜਵਾਨ ਅਜੇਪਾਲ ਸਿੰਘ ਦੀ ਵੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ, ਬਾਬਾ ਮੁਖਤਾਰ ਸਿੰਘ ਆਪਣੇ ਸਾਥੀਆਂ ਨਾਲ ਸੈਦਪੁਰ ਪਿੰਡ ਵਿੱਚ ਇੱਕ ਪੁਰਾਣੇ ਘਰ ਨੂੰ ਢਾਹੁਣ ਦਾ ਕੰਮ ਕਰ ਰਹੇ ਸਨ, ਜਦੋਂ ਲੈਂਟਰ ਡਿੱਗ ਗਿਆ। ਡਿੱਗਦੇ ਮਲਬੇ ਦੀ ਲਪੇਟ ‘ਚ ਆਉਣ ਨਾਲ ਬਾਬਾ ਮੁਖਤਾਰ ਸਿੰਘ ਤੇ ਅਜੇਪਾਲ ਸਿੰਘ ਦੋਵਾਂ ਨੂੰ ਗੰਭੀਰ ਸੱਟਾਂ ਲੱਗੀਆਂ।

ਹਾਲਾਂਕਿ, ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਬਾਬਾ ਮੁਖਤਾਰ ਸਿੰਘ ਲੰਬੇ ਸਮੇਂ ਤੋਂ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੀ ਸੇਵਾ ਕਰ ਰਹੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ, ਵੱਡੀ ਗਿਣਤੀ ‘ਚ ਸ਼ਰਧਾਲੂ ਤੇ ਸਥਾਨਕ ਨਿਵਾਸੀ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਇਕੱਠੇ ਹੋਏ।

ਹਾਦਸੇ ਦੇ ਕਾਰਨਾਂ ਦੀ ਜਾਂਚ ਇਸ ਸਮੇਂ ਚੱਲ ਰਹੀ ਹੈ। ਇਸ ਦੌਰਾਨ, ਸੰਗਤ ਤੇ ਸਥਾਨਕ ਨਿਵਾਸੀਆਂ ਨੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਅਰਦਾਸ ਕੀਤੀ ਹੈ। ਬਾਬਾ ਮੁਖਤਾਰ ਸਿੰਘ ਤੇ ਅਜੇਪਾਲ ਸਿੰਘ ਦੇ ਅਚਾਨਕ ਦੇਹਾਂਤ ਨਾਲ ਧਾਰਮਿਕ ਤੇ ਸਮਾਜਿਕ ਹਲਕਿਆਂ ‘ਚ ਡੂੰਘਾ ਦੁੱਖ ਫੈਲ ਗਿਆ ਹੈ।

Follow Us
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP...
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ...