AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਦੇ ਸਰੋਵਰ ‘ਚੋਂ 68 ਸਾਲਾ ਵਿਅਕਤੀ ਦੀ ਲਾਸ਼ ਬਰਾਮਦ, ਡਿਪਰੈਸ਼ਨ ਨਾਲ ਜੂਝ ਰਿਹਾ ਸੀ ਮ੍ਰਿਤਕ

ਜਾਣਕਾਰੀ ਮੁਤਾਬਕ ਮਨਿੰਦਰ ਸਿੰਘ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਸਨ। ਇਸ ਦੌਰਾਨ ਉਹ ਸਰੋਵਰ 'ਚ ਕੱਪੜਿਆਂ ਸਮੇਤ ਉਤਰ ਗਏ ਤੇ ਉਨ੍ਹਾਂ ਦੀ ਮੌਤ ਹੋ ਗਈ। ਹਾਲਾਂਕਿ, ਸ਼ੁਰੂਆਤ 'ਚ ਇਸ ਘਟਨਾ ਬਾਰੇ ਕਿਸੇ ਨੂੰ ਪਤਾ ਨਹੀਂ ਚਲਿਆ, ਜਦੋਂ ਮਨਿੰਦਰ ਸਿੰਘ ਦਾ ਪਰਿਵਾਰ ਉਨ੍ਹਾਂ ਦੀ ਭਾਲ 'ਚ ਗੁਰਦੁਆਰਾ ਸਾਹਿਬ ਪਹੁੰਚਿਆ ਤਾਂ ਕੈਮਰਿਆਂ ਦੀ ਜਾਂਚ ਕੀਤੀ ਗਈ।

ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਦੇ ਸਰੋਵਰ 'ਚੋਂ 68 ਸਾਲਾ ਵਿਅਕਤੀ ਦੀ ਲਾਸ਼ ਬਰਾਮਦ, ਡਿਪਰੈਸ਼ਨ ਨਾਲ ਜੂਝ ਰਿਹਾ ਸੀ ਮ੍ਰਿਤਕ
lalit-sharma
| Updated On: 20 Sep 2026 12:50 PM IST
Share

ਬੀਤੇ ਦਿਨ ਅੰਮ੍ਰਿਤਸਰ ਦੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਵਿਅਕਤੀ ਦੀ ਸਰੋਵਰ ‘ਚੋਂ ਲਾਸ਼ ਬਰਾਮਦ ਕੀਤੀ ਗਈ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ ਲਗਭਗ 66 ਤੋਂ 68 ਸਾਲ ਦੱਸੀ ਜਾ ਰਹੀ ਹੈ। ਮਨਿੰਦਰ ਸਿੰਘ ਅੰਮ੍ਰਿਤਸਰ ਦੀ ਆਡੀਆ ਮਾਰਕੀਟ ‘ਚ ਆਰਟੀਫਿਸ਼ਲ ਗਹਿਣਿਆਂ ਦੀ ਦੁਕਾਨ ਚਲਾਉਂਦੇ ਸਨ।

ਜਾਣਕਾਰੀ ਮੁਤਾਬਕ ਮਨਿੰਦਰ ਸਿੰਘ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਸਨ। ਇਸ ਦੌਰਾਨ ਉਹ ਸਰੋਵਰ ‘ਚ ਕੱਪੜਿਆਂ ਸਮੇਤ ਉਤਰ ਗਏ ਤੇ ਉਨ੍ਹਾਂ ਦੀ ਮੌਤ ਹੋ ਗਈ। ਹਾਲਾਂਕਿ, ਸ਼ੁਰੂਆਤ ‘ਚ ਇਸ ਘਟਨਾ ਬਾਰੇ ਕਿਸੇ ਨੂੰ ਪਤਾ ਨਹੀਂ ਚਲਿਆ, ਜਦੋਂ ਮਨਿੰਦਰ ਸਿੰਘ ਦਾ ਪਰਿਵਾਰ ਉਨ੍ਹਾਂ ਦੀ ਭਾਲ ‘ਚ ਗੁਰਦੁਆਰਾ ਸਾਹਿਬ ਪਹੁੰਚਿਆ ਤਾਂ ਕੈਮਰਿਆਂ ਦੀ ਜਾਂਚ ਕੀਤੀ ਗਈ। ਕੈਮਰਿਆਂ ‘ਚ ਜਦੋਂ ਦੇਖਿਆ ਕਿ ਮਨਿੰਦਰ ਸਿੰਘ ਨੇ ਕੱਪੜਿਆਂ ਸਮੇਤ ਸਰੋਵਰ ‘ਚ ਚੁੱਬੀ ਮਾਰ ਦਿੱਤੀ ਸੀ।

ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦੇ ਗੋਤਾਖੋਰਾਂ ਦੀ ਟੀਮ ਨਾਲ ਸੰਪਰਕ ਕੀਤਾ ਗਿਆ। ਗੋਤਾਖੋਰਾਂ ਦੀ ਟੀਮ ਨੇ ਸਰੋਵਰ ‘ਚ ਤਲਾਸ਼ੀ ਅਭਿਆਨ ਚਲਾ ਕੇ, ਸਰੋਵਰ ‘ਚੋਂ ਲਾਸ਼ ਬਰਾਮਦ ਕੀਤੀ।

ਡਿਪਰੈਸ਼ਨ ਦੀ ਬਿਮਾਰੀ ਨਾ ਜੂਝ ਰਿਹਾ ਸੀ ਮ੍ਰਿਤਕ

ਮਾਮਲੇ ‘ਚ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ‘ਚ ਸੰਗਤ ਘੱਟ ਆਉਂਦੀ ਹੈ, ਇਸ ਕਾਰਨ ਕਿਸੇ ਨੂੰ ਵੀ ਸ਼ੁਰੂਆਤ ‘ਚ ਘਟਨਾ ਬਾਰੇ ਪਤਾ ਨਹੀਂ ਚਲਿਆ। ਉਨ੍ਹਾਂ ਕਿਹਾ ਕਿ ਘਟਨਾ ਬਾਰੇ ਉਸ ਸਮੇਂ ਪਤਾ ਚਲਿਆ ਜਦੋਂ ਪਰਿਵਾਰ ਵੱਲੋਂ ਭਾਲ ਕਰਦੇ ਹੋਏ ਕੈਮਰਿਆਂ ਦੀ ਜਾਂਚ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਮ੍ਰਿਤਕ ਮਨਿੰਦਰ ਸਿੰਘ ਡਿਪ੍ਰੈਸ਼ਨ ਦੀ ਬਿਮਾਰੀ ਨਾਲ ਜੂਝ ਰਹੇ ਸਨ ਤੇ ਉਹ ਇਸ ਦੀ ਦਵਾਈ ਵੀ ਲੈਂਦੇ ਸਨ।

ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਤੇ ਮਾਮਲੇ ਨਾਲ ਜੁੜੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਮੁਤਾਬਕ ਪਰਿਵਾਰ ਦੇ ਬਿਆਨਾਂ ਤੇ ਜਾਂਚ ‘ਚ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਕਾਨੂੰਨ ਮੁਤਾਬਕ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Follow Us
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ...