AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ਬਾਰਡਰ ਬੈਲਟ ਲਈ MP ਗੁਰਜੀਤ ਔਜਲਾ ਦੀ ਵੱਡੀ ਪਹਿਲ, ਕੇਂਦਰੀ ਵਿੱਤ ਮੰਤਰੀ ਤੋਂ ਮੰਗਿਆ ਵਿਸ਼ੇਸ਼ ਪੈਕੇਜ

ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਆਰਥਿਕ ਵਿਕਾਸ ਅਤੇ ਵਪਾਰ ਨੂੰ ਮੁੜ ਲੀਹ ਤੇ ਲਿਆਉਣ ਦੇ ਮਕਸਦ ਨਾਲ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ (MP) ਗੁਰਜੀਤ ਸਿੰਘ ਔਜਲਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਉੱਚ-ਪੱਧਰੀ ਮੁਲਾਕਾਤ ਕੀਤੀ। ਇਸ ਅਹਿਮ ਬੈਠਕ ਦੌਰਾਨ ਉਨ੍ਹਾਂ ਅੰਮ੍ਰਿਤਸਰ ਦੇ ਬਾਰਡਰ ਬੈਲਟ ਦੀਆਂ ਆਰਥਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਅਤੇ ਵਿੱਤ ਮੰਤਰੀ ਨੂੰ ਇੱਕ ਵਿਸਥਾਰਤ ਮੰਗ ਪੱਤਰ ਵੀ ਸੌਂਪਿਆ।

ਅੰਮ੍ਰਿਤਸਰ ਬਾਰਡਰ ਬੈਲਟ ਲਈ MP ਗੁਰਜੀਤ ਔਜਲਾ ਦੀ ਵੱਡੀ ਪਹਿਲ, ਕੇਂਦਰੀ ਵਿੱਤ ਮੰਤਰੀ ਤੋਂ ਮੰਗਿਆ ਵਿਸ਼ੇਸ਼ ਪੈਕੇਜ
lalit-sharma
| Updated On: 11 Aug 2026 20:40 PM IST
Share

ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਆਰਥਿਕ ਵਿਕਾਸ ਅਤੇ ਵਪਾਰ ਨੂੰ ਮੁੜ ਲੀਹ ਤੇ ਲਿਆਉਣ ਦੇ ਮਕਸਦ ਨਾਲ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ (MP) ਗੁਰਜੀਤ ਸਿੰਘ ਔਜਲਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਉੱਚ-ਪੱਧਰੀ ਮੁਲਾਕਾਤ ਕੀਤੀ। ਇਸ ਅਹਿਮ ਬੈਠਕ ਦੌਰਾਨ ਉਨ੍ਹਾਂ ਅੰਮ੍ਰਿਤਸਰ ਦੇ ਬਾਰਡਰ ਬੈਲਟ ਦੀਆਂ ਆਰਥਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਅਤੇ ਵਿੱਤ ਮੰਤਰੀ ਨੂੰ ਇੱਕ ਵਿਸਥਾਰਤ ਮੰਗ ਪੱਤਰ ਵੀ ਸੌਂਪਿਆ।

ਸੰਸਦ ਮੈਂਬਰ ਔਜਲਾ ਨੇ ਆਪਣੇ ਪੱਤਰ ਵਿੱਚ ਜ਼ਿਕਰ ਕੀਤਾ ਕਿ ਅਟਾਰੀ, ਅਜਨਾਲਾ, ਰਮਦਾਸ ਅਤੇ ਇਸ ਦੇ ਆਸ-ਪਾਸ ਦੇ ਸਰਹੱਦੀ ਪਿੰਡ ਲੰਮੇ ਸਮੇਂ ਤੋਂ ਗੰਭੀਰ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਭਾਰਤ-ਪਾਕਿਸਤਾਨ ਦਰਮਿਆਨ ਬਾਰਡਰ ਟਰੇਡ ਬੰਦ ਹੋਣ ਕਾਰਨ ਇਸ ਦਾ ਸਭ ਤੋਂ ਮਾੜਾ ਅਸਰ ਟਰਾਂਸਪੋਰਟਰਾਂ, ਕਲੀਅਰਿੰਗ ਏਜੰਟਾਂ, ਮਜ਼ਦੂਰਾਂ, ਵਪਾਰੀਆਂ, ਵੇਅਰਹਾਊਸ ਮਾਲਕਾਂ ਅਤੇ ਸਰਹੱਦੀ ਵਪਾਰ ਨਾਲ ਪ੍ਰਤੱਖ ਜਾਂ ਅਪ੍ਰਤੱਖ ਤੌਰ ਤੇ ਜੁੜੇ ਹਜ਼ਾਰਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਤੇ ਪਿਆ ਹੈ।

ਉਨ੍ਹਾਂ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਅੰਮ੍ਰਿਤਸਰ ਵਿੱਚ ਉਦਯੋਗਿਕ ਨਿਵੇਸ਼ ਅਤੇ ਰੁਜ਼ਗਾਰ ਦੇ ਮੌਕੇ ਵੀ ਲੋੜੀਂਦੇ ਪੱਧਰ ਤੇ ਮੁਹੱਈਆ ਨਹੀਂ ਹਨ, ਜਿਸ ਕਾਰਨ ਉਦਯੋਗ ਅਤੇ ਨਵਾਂ ਨਿਵੇਸ਼ ਗੁਆਂਢੀ ਸੂਬਿਆਂ ਵੱਲ ਜਾ ਰਿਹਾ ਹੈ। ਸਰਹੱਦੀ ਖੇਤਰ ਵਿੱਚ ਰੁਜ਼ਗਾਰ ਦੇ ਮੌਕਿਆਂ ਦੀ ਘਾਟ ਸਥਾਨਕ ਨੌਜਵਾਨਾਂ ਦੇ ਭਵਿੱਖ ਲਈ ਇੱਕ ਗੰਭੀਰ ਚਿੰਤਾ ਦਾ ਦਾ ਵਿਸ਼ਾ ਬਣੀ ਹੋਈ ਹੈ।

ਹੜ੍ਹਾਂ ਅਤੇ ਖਰਾਬ ਮੌਸਮ ਨਾਲ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ

ਸੰਸਦ ਮੈਂਬਰ ਨੇ ਕੇਂਦਰੀ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਅਜਨਾਲਾ ਅਤੇ ਰਾਵੀ ਨਦੀ ਦੇ ਆਸ-ਪਾਸ ਦੇ ਖੇਤਰਾਂ ਸਮੇਤ ਪੂਰੀ ਬਾਰਡਰ ਬੈਲਟ ਨੂੰ ਵਾਰ-ਵਾਰ ਕੁਦਰਤੀ ਆਫ਼ਤਾਂ, ਹੜ੍ਹਾਂ ਅਤੇ ਖਰਾਬ ਮੌਸਮ ਦੀ ਮਾਰ ਝੱਲਣੀ ਪੈਂਦੀ ਹੈ। ਇਸ ਕਾਰਨ ਖੇਤਰ ਦੀਆਂ ਸੜਕਾਂ, ਖੇਤੀਬਾੜੀ ਅਤੇ ਜਨਤਕ ਬੁਨਿਆਦੀ ਢਾਂਚੇ ਨੂੰ ਬਹੁਤ ਭਾਰੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਹੱਦੀ ਖੇਤਰਾਂ ਦੇ ਪੁਨਰ-ਨਿਰਮਾਣ ਅਤੇ ਸਥਾਈ ਵਿਕਾਸ ਲਈ ਇੱਕ ਵਿਸ਼ੇਸ਼ ਯੋਜਨਾ ਦੀ ਸਖ਼ਤ ਲੋੜ ਹੈ।

ਔਜਲਾ ਨੇ ਇਹ ਵੀ ਦੱਸਿਆ ਕਿ ਸ਼੍ਰੀ ਹਰਿਮੰਦਰ ਸਾਹਿਬ ਅਤੇ ਅਟਾਰੀ-ਵਾਹਗਾ ਬਾਰਡਰ ਵਰਗੇ ਵਿਸ਼ਵ ਪ੍ਰਸਿੱਧ ਸਥਾਨਾਂ ਕਾਰਨ ਅੰਮ੍ਰਿਤਸਰ ਦੇਸ਼ ਦੇ ਪ੍ਰਮੁੱਖ ਅੰਤਰਰਾਸ਼ਟਰੀ ਸੈਰ-ਸਪਾਟਾ ਕੇਂਦਰਾਂ ਵਿੱਚ ਸ਼ਾਮਲ ਹੈ। ਪਰ ਇਸ ਦੇ ਬਾਵਜੂਦ, ਬਾਰਡਰ ਬੈਲਟ ਨੂੰ ਇਸ ਦੀ ਰਣਨੀਤਕ ਅਤੇ ਆਰਥਿਕ ਮਹੱਤਤਾ ਦੇ ਅਨੁਸਾਰ ਬਣਦਾ ਵਿਕਾਸ ਨਹੀਂ ਮਿਲ ਸਕਿਆ।

ਇਨ੍ਹਾਂ ਮੁੱਖ ਬਿੰਦੂਆਂ ਲਈ ਵਿਸ਼ੇਸ਼ ਪੈਕੇਜ ਦੀ ਮੰਗ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਸਰਕਾਰ ਤੋਂ ਇੱਕ ਬਹੁ-ਸਾਲਾ ਵਿਸ਼ੇਸ਼ ਵਿੱਤੀ ਪੈਕੇਜ ਮਨਜ਼ੂਰ ਕਰਨ ਦੀ ਮੰਗ ਕਰਦਿਆਂ ਹੇਠ ਲਿਖੇ ਮੁੱਖ ਮੁੱਦਿਆਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ:

  • ਉਦਯੋਗਿਕ ਵਿਕਾਸ: ਉਦਯੋਗਿਕ ਪੁਨਰ-ਉਤਥਾਨ, ਨਵੇਂ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਅਤੇ ਐਮ.ਐਸ.ਐਮ.ਈ. (MSME) ਖੇਤਰ ਦਾ ਵਿਕਾਸ।
  • ਰੁਜ਼ਗਾਰ ਦੇ ਮੌਕੇ: ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ, ਸਕਿੱਲ ਡਿਵੈਲਪਮੈਂਟ (ਹੁਨਰ ਵਿਕਾਸ) ਅਤੇ ਉੱਦਮਤਾ ਨੂੰ ਹੁਲਾਰਾ।
  • ਬੁਨਿਆਦੀ ਢਾਂਚਾ: ਆਧੁਨਿਕ ਸੜਕਾਂ, ਪੁਲਾਂ ਦਾ ਨਿਰਮਾਣ ਅਤੇ ਬਿਹਤਰ ਕਨੈਕਟੀਵਿਟੀ ਯਕੀਨੀ ਬਣਾਉਣਾ।
  • ਹੜ੍ਹ ਪ੍ਰਬੰਧਨ: ਹੜ੍ਹਾਂ ਤੋਂ ਬਚਾਅ ਅਤੇ ਸੁਰੱਖਿਆ ਲਈ ਮਜ਼ਬੂਤ ਬੁਨਿਆਦੀ ਢਾਂਚੇ ਦਾ ਨਿਰਮਾਣ।
  • ਕਾਰੋਬਾਰੀਆਂ ਦਾ ਪੁਨਰਵਾਸ: ਬਾਰਡਰ ਟਰੇਡ ਬੰਦ ਹੋਣ ਨਾਲ ਪ੍ਰਭਾਵਿਤ ਹੋਏ ਵਪਾਰੀਆਂ ਅਤੇ ਕਾਰੋਬਾਰੀਆਂ ਦੇ ਪੁਨਰਵਾਸ ਲਈ ਵਿਸ਼ੇਸ਼ ਯੋਜਨਾ।
  • ਸਿਹਤ ਸਹੂਲਤਾਂ: ਆਧੁਨਿਕ ਸਰਕਾਰੀ ਸਿਹਤ ਸੇਵਾਵਾਂ ਅਤੇ ਐਮਰਜੈਂਸੀ ਸੁਵਿਧਾਵਾਂ ਦਾ ਵਿਸਥਾਰ।
  • ਸੈਰ-ਸਪਾਟਾ: ਅਟਾਰੀ ਨੂੰ ਵਿਸ਼ਵ ਪੱਧਰੀ ਬਾਰਡਰ ਟੂਰਿਜ਼ਮ ਡੈਸਟੀਨੇਸ਼ਨ ਵਜੋਂ ਵਿਕਸਿਤ ਕਰਨਾ।

ਸਰਹੱਦੀ ਲੋਕਾਂ ਦੀਆਂ ਕੁਰਬਾਨੀਆਂ ਨੂੰ ਧਿਆਨ ‘ਚ ਰੱਖੇ ਕੇਂਦਰ

ਔਜਲਾ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਤੇ ਵੱਸਣ ਵਾਲੇ ਲੋਕਾਂ ਨੇ ਹਮੇਸ਼ਾ ਦੇਸ਼ ਦੀ ਸੁਰੱਖਿਆ ਅਤੇ ਸਰਹੱਦਾਂ ਦੀ ਰਾਖੀ ਵਿੱਚ ਅਹਿਮ ਜ਼ਿੰਮੇਵਾਰੀ ਨਿਭਾਈ ਹੈ। ਇਸ ਲਈ ਕੇਂਦਰ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਉਨ੍ਹਾਂ ਦੀਆਂ ਆਰਥਿਕ ਅਤੇ ਸਮਾਜਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਮੇਂਬੱਧ ਅਤੇ ਢੁਕਵਾਂ ਵਿਸ਼ੇਸ਼ ਵਿੱਤੀ ਪੈਕੇਜ ਜਾਰੀ ਕਰੇ। ਉਨ੍ਹਾਂ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਇਸ ਮਾਮਲੇ ਵਿੱਚ ਨਿੱਜੀ ਦਖਲ ਦੇ ਕੇ ਅੰਮ੍ਰਿਤਸਰ ਬਾਰਡਰ ਬੈਲਟ ਲਈ ਵਿਸ਼ੇਸ਼ ਪੈਕੇਜ ਨੂੰ ਜਲਦ ਮਨਜ਼ੂਰੀ ਦੇਣ ਦੀ ਜੋਰਦਾਰ ਅਪੀਲ ਕੀਤੀ।

Follow Us
ਝਾਰਖੰਡ ਵਿਦਿਆਰਥੀ ਅੰਦੋਲਨ 'ਤੇ ਸੰਸਦ 'ਚ ਹੰਗਾਮਾ, BJP ਨੇ ਰਾਹੁਲ ਗਾਂਧੀ ਨੂੰ ਘੇਰਿਆ
ਝਾਰਖੰਡ ਵਿਦਿਆਰਥੀ ਅੰਦੋਲਨ 'ਤੇ ਸੰਸਦ 'ਚ ਹੰਗਾਮਾ, BJP ਨੇ ਰਾਹੁਲ ਗਾਂਧੀ ਨੂੰ ਘੇਰਿਆ...
ਸੁਪ੍ਰੀਆ ਸੁਲੇ ਦੀ ਧੀ ਦੇ ਰਿਸੈਪਸ਼ਨ ਵਿੱਚ ਪਹੁੰਚੇ ਪੀਐਮ ਮੋਦੀ, ਦਿੱਖਿਆ ਦਿੱਗਜਾਂ ਦਾ ਇੱਕਠ
ਸੁਪ੍ਰੀਆ ਸੁਲੇ ਦੀ ਧੀ ਦੇ ਰਿਸੈਪਸ਼ਨ ਵਿੱਚ ਪਹੁੰਚੇ ਪੀਐਮ ਮੋਦੀ, ਦਿੱਖਿਆ ਦਿੱਗਜਾਂ ਦਾ ਇੱਕਠ...
NEET ਦਾ ਰਿਜ਼ਲਟ ਦੇਖਣ ਗਿਆ ਨੌਜਵਾਨ 21 ਦਿਨਾਂ ਤੋਂ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ
NEET ਦਾ ਰਿਜ਼ਲਟ ਦੇਖਣ ਗਿਆ ਨੌਜਵਾਨ 21 ਦਿਨਾਂ ਤੋਂ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ...
SAD-BJP ਗਠਜੋੜ 'ਤੇ ਰਾਣਾ ਗੁਰਜੀਤ ਦਾ ਤੰਜ, ਕਾਂਗਰਸ ਦੀ ਗੁੱਟਬਾਜੀ 'ਤੇ ਵੀ ਕੀਤੇ ਵੱਡੇ ਖੁਲਾਸੇ
SAD-BJP ਗਠਜੋੜ 'ਤੇ ਰਾਣਾ ਗੁਰਜੀਤ ਦਾ ਤੰਜ, ਕਾਂਗਰਸ ਦੀ ਗੁੱਟਬਾਜੀ 'ਤੇ ਵੀ ਕੀਤੇ ਵੱਡੇ ਖੁਲਾਸੇ...
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ...
ਸੈਨਿਕਾਂ ਲਈ 1000 ਯੂਨਿਟ ਖੂਨਦਾਨ, ਰਾਜਨਾਥ ਸਿੰਘ ਨੇ ਕੀਤਾ ਪ੍ਰਸ਼ੰਸਾ
ਸੈਨਿਕਾਂ ਲਈ 1000 ਯੂਨਿਟ ਖੂਨਦਾਨ, ਰਾਜਨਾਥ ਸਿੰਘ ਨੇ ਕੀਤਾ ਪ੍ਰਸ਼ੰਸਾ...
EPFO Scheme 2026: PF ਦੇ ਨਵੇਂ ਨਿਯਮ, ਕਰਮਚਾਰੀਆਂ 'ਤੇ ਵੱਡਾ ਪ੍ਰਭਾਵ
EPFO Scheme 2026: PF ਦੇ ਨਵੇਂ ਨਿਯਮ, ਕਰਮਚਾਰੀਆਂ 'ਤੇ ਵੱਡਾ ਪ੍ਰਭਾਵ...
Hoshiarpur Nagar Nigam ਨੂੰ ਮਿਲਿਆ ਨਵਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਮੰਤਰੀ ਨੇ ਦੱਸਿਆ ਪੂਰਾ ਗਣਿਤ
Hoshiarpur Nagar Nigam ਨੂੰ ਮਿਲਿਆ ਨਵਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਮੰਤਰੀ ਨੇ ਦੱਸਿਆ ਪੂਰਾ ਗਣਿਤ...
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ...