ਅੰਮ੍ਰਿਤਸਰ ਬਾਰਡਰ ਬੈਲਟ ਲਈ MP ਗੁਰਜੀਤ ਔਜਲਾ ਦੀ ਵੱਡੀ ਪਹਿਲ, ਕੇਂਦਰੀ ਵਿੱਤ ਮੰਤਰੀ ਤੋਂ ਮੰਗਿਆ ਵਿਸ਼ੇਸ਼ ਪੈਕੇਜ
ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਆਰਥਿਕ ਵਿਕਾਸ ਅਤੇ ਵਪਾਰ ਨੂੰ ਮੁੜ ਲੀਹ ਤੇ ਲਿਆਉਣ ਦੇ ਮਕਸਦ ਨਾਲ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ (MP) ਗੁਰਜੀਤ ਸਿੰਘ ਔਜਲਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਉੱਚ-ਪੱਧਰੀ ਮੁਲਾਕਾਤ ਕੀਤੀ। ਇਸ ਅਹਿਮ ਬੈਠਕ ਦੌਰਾਨ ਉਨ੍ਹਾਂ ਅੰਮ੍ਰਿਤਸਰ ਦੇ ਬਾਰਡਰ ਬੈਲਟ ਦੀਆਂ ਆਰਥਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਅਤੇ ਵਿੱਤ ਮੰਤਰੀ ਨੂੰ ਇੱਕ ਵਿਸਥਾਰਤ ਮੰਗ ਪੱਤਰ ਵੀ ਸੌਂਪਿਆ।
ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਆਰਥਿਕ ਵਿਕਾਸ ਅਤੇ ਵਪਾਰ ਨੂੰ ਮੁੜ ਲੀਹ ਤੇ ਲਿਆਉਣ ਦੇ ਮਕਸਦ ਨਾਲ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ (MP) ਗੁਰਜੀਤ ਸਿੰਘ ਔਜਲਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਉੱਚ-ਪੱਧਰੀ ਮੁਲਾਕਾਤ ਕੀਤੀ। ਇਸ ਅਹਿਮ ਬੈਠਕ ਦੌਰਾਨ ਉਨ੍ਹਾਂ ਅੰਮ੍ਰਿਤਸਰ ਦੇ ਬਾਰਡਰ ਬੈਲਟ ਦੀਆਂ ਆਰਥਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਅਤੇ ਵਿੱਤ ਮੰਤਰੀ ਨੂੰ ਇੱਕ ਵਿਸਥਾਰਤ ਮੰਗ ਪੱਤਰ ਵੀ ਸੌਂਪਿਆ।
ਸੰਸਦ ਮੈਂਬਰ ਔਜਲਾ ਨੇ ਆਪਣੇ ਪੱਤਰ ਵਿੱਚ ਜ਼ਿਕਰ ਕੀਤਾ ਕਿ ਅਟਾਰੀ, ਅਜਨਾਲਾ, ਰਮਦਾਸ ਅਤੇ ਇਸ ਦੇ ਆਸ-ਪਾਸ ਦੇ ਸਰਹੱਦੀ ਪਿੰਡ ਲੰਮੇ ਸਮੇਂ ਤੋਂ ਗੰਭੀਰ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਭਾਰਤ-ਪਾਕਿਸਤਾਨ ਦਰਮਿਆਨ ਬਾਰਡਰ ਟਰੇਡ ਬੰਦ ਹੋਣ ਕਾਰਨ ਇਸ ਦਾ ਸਭ ਤੋਂ ਮਾੜਾ ਅਸਰ ਟਰਾਂਸਪੋਰਟਰਾਂ, ਕਲੀਅਰਿੰਗ ਏਜੰਟਾਂ, ਮਜ਼ਦੂਰਾਂ, ਵਪਾਰੀਆਂ, ਵੇਅਰਹਾਊਸ ਮਾਲਕਾਂ ਅਤੇ ਸਰਹੱਦੀ ਵਪਾਰ ਨਾਲ ਪ੍ਰਤੱਖ ਜਾਂ ਅਪ੍ਰਤੱਖ ਤੌਰ ਤੇ ਜੁੜੇ ਹਜ਼ਾਰਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਤੇ ਪਿਆ ਹੈ।
ਉਨ੍ਹਾਂ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਅੰਮ੍ਰਿਤਸਰ ਵਿੱਚ ਉਦਯੋਗਿਕ ਨਿਵੇਸ਼ ਅਤੇ ਰੁਜ਼ਗਾਰ ਦੇ ਮੌਕੇ ਵੀ ਲੋੜੀਂਦੇ ਪੱਧਰ ਤੇ ਮੁਹੱਈਆ ਨਹੀਂ ਹਨ, ਜਿਸ ਕਾਰਨ ਉਦਯੋਗ ਅਤੇ ਨਵਾਂ ਨਿਵੇਸ਼ ਗੁਆਂਢੀ ਸੂਬਿਆਂ ਵੱਲ ਜਾ ਰਿਹਾ ਹੈ। ਸਰਹੱਦੀ ਖੇਤਰ ਵਿੱਚ ਰੁਜ਼ਗਾਰ ਦੇ ਮੌਕਿਆਂ ਦੀ ਘਾਟ ਸਥਾਨਕ ਨੌਜਵਾਨਾਂ ਦੇ ਭਵਿੱਖ ਲਈ ਇੱਕ ਗੰਭੀਰ ਚਿੰਤਾ ਦਾ ਦਾ ਵਿਸ਼ਾ ਬਣੀ ਹੋਈ ਹੈ।
“Amritsars border belt cannot be left to struggle alone, demanded special financial package”
Years of stalled border trade, shrinking industries, unemployment, repeated floods, poor connectivity and the growing threat of drugs have pushed our border communities into a deep pic.twitter.com/mmzvMZpAMN — Gurjeet Singh Aujla (@GurjeetSAujla) August 11, 2026
ਹੜ੍ਹਾਂ ਅਤੇ ਖਰਾਬ ਮੌਸਮ ਨਾਲ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ
ਸੰਸਦ ਮੈਂਬਰ ਨੇ ਕੇਂਦਰੀ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਅਜਨਾਲਾ ਅਤੇ ਰਾਵੀ ਨਦੀ ਦੇ ਆਸ-ਪਾਸ ਦੇ ਖੇਤਰਾਂ ਸਮੇਤ ਪੂਰੀ ਬਾਰਡਰ ਬੈਲਟ ਨੂੰ ਵਾਰ-ਵਾਰ ਕੁਦਰਤੀ ਆਫ਼ਤਾਂ, ਹੜ੍ਹਾਂ ਅਤੇ ਖਰਾਬ ਮੌਸਮ ਦੀ ਮਾਰ ਝੱਲਣੀ ਪੈਂਦੀ ਹੈ। ਇਸ ਕਾਰਨ ਖੇਤਰ ਦੀਆਂ ਸੜਕਾਂ, ਖੇਤੀਬਾੜੀ ਅਤੇ ਜਨਤਕ ਬੁਨਿਆਦੀ ਢਾਂਚੇ ਨੂੰ ਬਹੁਤ ਭਾਰੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਹੱਦੀ ਖੇਤਰਾਂ ਦੇ ਪੁਨਰ-ਨਿਰਮਾਣ ਅਤੇ ਸਥਾਈ ਵਿਕਾਸ ਲਈ ਇੱਕ ਵਿਸ਼ੇਸ਼ ਯੋਜਨਾ ਦੀ ਸਖ਼ਤ ਲੋੜ ਹੈ।
ਇਹ ਵੀ ਪੜ੍ਹੋ
ਔਜਲਾ ਨੇ ਇਹ ਵੀ ਦੱਸਿਆ ਕਿ ਸ਼੍ਰੀ ਹਰਿਮੰਦਰ ਸਾਹਿਬ ਅਤੇ ਅਟਾਰੀ-ਵਾਹਗਾ ਬਾਰਡਰ ਵਰਗੇ ਵਿਸ਼ਵ ਪ੍ਰਸਿੱਧ ਸਥਾਨਾਂ ਕਾਰਨ ਅੰਮ੍ਰਿਤਸਰ ਦੇਸ਼ ਦੇ ਪ੍ਰਮੁੱਖ ਅੰਤਰਰਾਸ਼ਟਰੀ ਸੈਰ-ਸਪਾਟਾ ਕੇਂਦਰਾਂ ਵਿੱਚ ਸ਼ਾਮਲ ਹੈ। ਪਰ ਇਸ ਦੇ ਬਾਵਜੂਦ, ਬਾਰਡਰ ਬੈਲਟ ਨੂੰ ਇਸ ਦੀ ਰਣਨੀਤਕ ਅਤੇ ਆਰਥਿਕ ਮਹੱਤਤਾ ਦੇ ਅਨੁਸਾਰ ਬਣਦਾ ਵਿਕਾਸ ਨਹੀਂ ਮਿਲ ਸਕਿਆ।
ਇਨ੍ਹਾਂ ਮੁੱਖ ਬਿੰਦੂਆਂ ਲਈ ਵਿਸ਼ੇਸ਼ ਪੈਕੇਜ ਦੀ ਮੰਗ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਸਰਕਾਰ ਤੋਂ ਇੱਕ ਬਹੁ-ਸਾਲਾ ਵਿਸ਼ੇਸ਼ ਵਿੱਤੀ ਪੈਕੇਜ ਮਨਜ਼ੂਰ ਕਰਨ ਦੀ ਮੰਗ ਕਰਦਿਆਂ ਹੇਠ ਲਿਖੇ ਮੁੱਖ ਮੁੱਦਿਆਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ:
- ਉਦਯੋਗਿਕ ਵਿਕਾਸ: ਉਦਯੋਗਿਕ ਪੁਨਰ-ਉਤਥਾਨ, ਨਵੇਂ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਅਤੇ ਐਮ.ਐਸ.ਐਮ.ਈ. (MSME) ਖੇਤਰ ਦਾ ਵਿਕਾਸ।
- ਰੁਜ਼ਗਾਰ ਦੇ ਮੌਕੇ: ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ, ਸਕਿੱਲ ਡਿਵੈਲਪਮੈਂਟ (ਹੁਨਰ ਵਿਕਾਸ) ਅਤੇ ਉੱਦਮਤਾ ਨੂੰ ਹੁਲਾਰਾ।
- ਬੁਨਿਆਦੀ ਢਾਂਚਾ: ਆਧੁਨਿਕ ਸੜਕਾਂ, ਪੁਲਾਂ ਦਾ ਨਿਰਮਾਣ ਅਤੇ ਬਿਹਤਰ ਕਨੈਕਟੀਵਿਟੀ ਯਕੀਨੀ ਬਣਾਉਣਾ।
- ਹੜ੍ਹ ਪ੍ਰਬੰਧਨ: ਹੜ੍ਹਾਂ ਤੋਂ ਬਚਾਅ ਅਤੇ ਸੁਰੱਖਿਆ ਲਈ ਮਜ਼ਬੂਤ ਬੁਨਿਆਦੀ ਢਾਂਚੇ ਦਾ ਨਿਰਮਾਣ।
- ਕਾਰੋਬਾਰੀਆਂ ਦਾ ਪੁਨਰਵਾਸ: ਬਾਰਡਰ ਟਰੇਡ ਬੰਦ ਹੋਣ ਨਾਲ ਪ੍ਰਭਾਵਿਤ ਹੋਏ ਵਪਾਰੀਆਂ ਅਤੇ ਕਾਰੋਬਾਰੀਆਂ ਦੇ ਪੁਨਰਵਾਸ ਲਈ ਵਿਸ਼ੇਸ਼ ਯੋਜਨਾ।
- ਸਿਹਤ ਸਹੂਲਤਾਂ: ਆਧੁਨਿਕ ਸਰਕਾਰੀ ਸਿਹਤ ਸੇਵਾਵਾਂ ਅਤੇ ਐਮਰਜੈਂਸੀ ਸੁਵਿਧਾਵਾਂ ਦਾ ਵਿਸਥਾਰ।
- ਸੈਰ-ਸਪਾਟਾ: ਅਟਾਰੀ ਨੂੰ ਵਿਸ਼ਵ ਪੱਧਰੀ ਬਾਰਡਰ ਟੂਰਿਜ਼ਮ ਡੈਸਟੀਨੇਸ਼ਨ ਵਜੋਂ ਵਿਕਸਿਤ ਕਰਨਾ।
ਸਰਹੱਦੀ ਲੋਕਾਂ ਦੀਆਂ ਕੁਰਬਾਨੀਆਂ ਨੂੰ ਧਿਆਨ ‘ਚ ਰੱਖੇ ਕੇਂਦਰ
ਔਜਲਾ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਤੇ ਵੱਸਣ ਵਾਲੇ ਲੋਕਾਂ ਨੇ ਹਮੇਸ਼ਾ ਦੇਸ਼ ਦੀ ਸੁਰੱਖਿਆ ਅਤੇ ਸਰਹੱਦਾਂ ਦੀ ਰਾਖੀ ਵਿੱਚ ਅਹਿਮ ਜ਼ਿੰਮੇਵਾਰੀ ਨਿਭਾਈ ਹੈ। ਇਸ ਲਈ ਕੇਂਦਰ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਉਨ੍ਹਾਂ ਦੀਆਂ ਆਰਥਿਕ ਅਤੇ ਸਮਾਜਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਮੇਂਬੱਧ ਅਤੇ ਢੁਕਵਾਂ ਵਿਸ਼ੇਸ਼ ਵਿੱਤੀ ਪੈਕੇਜ ਜਾਰੀ ਕਰੇ। ਉਨ੍ਹਾਂ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਇਸ ਮਾਮਲੇ ਵਿੱਚ ਨਿੱਜੀ ਦਖਲ ਦੇ ਕੇ ਅੰਮ੍ਰਿਤਸਰ ਬਾਰਡਰ ਬੈਲਟ ਲਈ ਵਿਸ਼ੇਸ਼ ਪੈਕੇਜ ਨੂੰ ਜਲਦ ਮਨਜ਼ੂਰੀ ਦੇਣ ਦੀ ਜੋਰਦਾਰ ਅਪੀਲ ਕੀਤੀ।
