ਖੇਡ ਮੰਤਰੀ ਮੀਤ ਹੇਅਰ ਕਰਵਾਉਣ ਜਾ ਰਹੇ ਵਿਆਹ, ਯੂਪੀ ਦੇ ਇਸ ਸ਼ਹਿਰ ‘ਚ ਹੋਣ ਜਾ ਰਹੀ ਹੈ ਮੰਗਣੀ

davinder-kumar-jalandhar
Updated On: 

26 Oct 2023 19:33 PM

Meet Hayer Wedding: ਗੁਰਮੀਤ ਸਿੰਘ ਮੀਤ ਹੇਅਰ ਪੰਜਾਬ ਦੇ ਖੇਡ ਮੰਤਰੀ ਵੱਜੋਂ ਜਿੰਮੇਦਾਰੀ ਸੰਭਾਲ ਰਹੇ ਹਨ। ਉਨ੍ਹਾਂ ਨੇ ਸੂਬੇ ਦੀ ਖੇਡ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਅਹਿਮ ਕਦਮ ਚੁੱਕੇ ਹਨ। ਖੇਡ ਮੰਤਰੀ ਦੇ ਨਾਲ-ਨਾਲ ਉਨ੍ਹਾਂ ਕੋਲ ਹੋਰ ਵੀ ਕਈ ਵਿਭਾਗਾਂ ਦੀਆਂ ਜਿੰਮੇਦਾਰੀਆਂ ਹਨ। ਹਰ ਜਿੰਮੇਦਾਰੀ ਨੂੰ ਉਹ ਬੜੀ ਹੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਵਿੱਚ ਵਿਸ਼ਵਾਸ ਰੱਖਦੇ ਹਨ।

ਖੇਡ ਮੰਤਰੀ ਮੀਤ ਹੇਅਰ ਕਰਵਾਉਣ ਜਾ ਰਹੇ ਵਿਆਹ, ਯੂਪੀ ਦੇ ਇਸ ਸ਼ਹਿਰ ਚ ਹੋਣ ਜਾ ਰਹੀ ਹੈ ਮੰਗਣੀ

Photo: Tv9 Hindi.com

Follow Us On

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦੇ ਵਿਆਹ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਆਹ ਤੋਂ ਪਹਿਲਾਂ ਉਨ੍ਹਾਂ ਦੀ ਮੰਗਣੀ ਹੋਵੇਗੀ। ਇਸ ਲਈ ਉੱਤਰ ਪ੍ਰਦੇਸ਼ ਦੇ ਮੇਰਠ ‘ਚ ਵੈਨਿਊ ਤੈਅ ਕੀਤਾ ਗਿਆ ਹੈ। ਉਨ੍ਹਾਂ ਦੀ ਹੋਣ ਵਾਲੀ ਪਤਨੀ ਦਾ ਨਾਂ ਡਾ: ਗੁਰਵੀਨ ਕੌਰ ਹੈ। ਉਨ੍ਹਾਂ ਦੇ ਵਿਆਹ ਦਾ ਕਾਰਡ ਵੀ ਸਾਹਮਣੇ ਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਮੀਤ ਹੇਅਰ ਪਹਿਲਾਂ 29 ਅਕਤੂਬਰ ਨੂੰ ਮੇਰਠ ‘ਚ ਮੰਗਣੀ ਕਰਨਗੇ। ਜਿਸ ਤੋਂ ਬਾਅਦ ਅਗਲੇ ਮਹੀਨੇ 7 ਨਵੰਬਰ ਨੂੰ ਮੋਹਾਲੀ ‘ਚ ਉਨ੍ਹਾਂ ਦਾ ਵਿਆਹ ਹੋਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਮੰਤਰੀ ਮੀਤ ਹੇਅਰ ਦੀ ਹੋਣ ਵਾਲੀ ਪਤਨੀ ਡਾ: ਗੁਰਵੀਨ ਕੌਰ ਪੇਸ਼ੇ ਤੋਂ ਡਾਕਟਰ ਹਨ।

ਸੀਐੱਮ ਤੋਂ ਬਾਅਦ ‘ਆਪ’ ਦੇ ਕਈ ਨੇਤਾ ਕਰ ਚੁੱਕੇ ਹਨ ਵਿਆਹ

ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ ਕਈ ਮੰਤਰੀ ਅਤੇ ਆਗੂ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਹੀ ਦੂਜੀ ਵਾਰ ਵਿਆਹ ਕਰਵਾਇਆ ਸੀ। ਇਸ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿਧਾਇਕ ਨਰਿੰਦਰ ਕੌਰ ਭਾਰਜ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਵਿਆਹ ਕਰਵਾ ਚੁੱਕੇ ਹਨ।