ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਵਿੰਟੇਜ ਕਾਰਾਂ ਦੇ ਸ਼ੌਕੀਨ ਸਨ ਗੁਰਪ੍ਰੀਤ ਗੋਗੀ, ਕੁਲੈਕਸ਼ਨ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ

ਵਿਧਾਇਕ ਗੁਰਪ੍ਰੀਤ ਗੋਗੀ ਕੋਲ ਮਹਿੰਗੀਆਂ ਕਾਰਾਂ ਦੇ ਨਾਲ-ਨਾਲ ਵਿੰਟੇਜ ਵਾਹਨਾਂ ਦਾ ਵੱਡੀ ਕੁਲੈਕਸ਼ਨ ਹੈ। ਉਨ੍ਹਾਂ ਨੇ ਆਪਣਾ ਪਹਿਲਾ ਸਕੂਟਰ ਸਾਲ 1950 ਵਿੱਚ ਖਰੀਦਿਆ ਸੀ। ਉਦੋਂ ਤੋਂ ਹੀ ਉਨ੍ਹਾਂ ਨੇ ਆਪਣੇ ਖਰੀਦੇ ਗਏ ਸਾਰੇ ਵਾਹਨਾਂ ਨੂੰ ਸੰਭਾਲ ਕੇ ਰੱਖਿਆ ਹੋਇਆ ਹੈ।

ਵਿੰਟੇਜ ਕਾਰਾਂ ਦੇ ਸ਼ੌਕੀਨ ਸਨ ਗੁਰਪ੍ਰੀਤ ਗੋਗੀ, ਕੁਲੈਕਸ਼ਨ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ
ਵਿੰਟੇਜ ਕਾਰਾਂ ਦੇ ਸ਼ੌਕੀਨ ਸਨ ਗੁਰਪ੍ਰੀਤ ਗੋਗੀ
Follow Us
abhishek-thakur
| Published: 11 Jan 2025 11:09 AM

ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਗੋਗੀ ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਹਾਲੇ ਤੱਕ ਉਨ੍ਹਾਂ ਦੀ ਮੌਤ ਦੇ ਪਿੱਛੇ ਦਾ ਕਾਰਨ ਸਪੱਸ਼ਟ ਨਹੀਂ ਹੋ ਪਾਇਆ ਹੈ। ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਨਾਲ ਜਾਂਚ ਕਰ ਰਹੀ ਹੈ। ਗੁਰਪ੍ਰੀਤ ਗੋਗੀ ਲੋਕਾਂ ਦੇ ਹਰਮਨ ਪਿਆਰੇ ਨੇਤਾ ਸਨ। ਉਨ੍ਹਾਂ ਨੂੰ ਮਹਿੰਗੀਆਂ ਕਾਰਾਂ ਦਾ ਕਾਫੀ ਸ਼ੌਂਕ ਸੀ। ਉਹ ਆਪਣੇ ਸਕੂਟਰਾਂ ਨੂੰ ਖੁਸ਼ਕਿਸਮਤ ਮੰਨਦੇ ਸਨ। ਇਸ ਲਈ ਉਹ ਚੋਣ ਲੜਨ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵੇਲੇ ਸਕੂਟਰ ਤੇ ਸਵਾਰ ਹੋ ਕੇ ਜਾਂਦੇ ਹਨ। MC ਚੋਣਾਂ ਦੌਰਾਨ ਗੁਰਪ੍ਰੀਤ ਗੋਗੀ ਤੇ ਉਨ੍ਹਾਂ ਦੀ ਪਤਨੀ ਨਾਮਜ਼ਦਗੀ ਭਰਨ ਦੇ ਲਈ ਸਕੂਟਰ ‘ਤੇ ਜਾਂਦੇ ਹਨ।

ਵਿਧਾਇਕ ਗੁਰਪ੍ਰੀਤ ਗੋਗੀ ਕੋਲ ਮਹਿੰਗੀਆਂ ਕਾਰਾਂ ਦੇ ਨਾਲ-ਨਾਲ ਵਿੰਟੇਜ ਵਾਹਨਾਂ ਦਾ ਵੱਡੀ ਕੁਲੈਕਸ਼ਨ ਹੈ। ਉਨ੍ਹਾਂ ਨੇ ਆਪਣਾ ਪਹਿਲਾ ਸਕੂਟਰ ਸਾਲ 1950 ਵਿੱਚ ਖਰੀਦਿਆ ਸੀ। ਉਦੋਂ ਤੋਂ ਹੀ ਉਨ੍ਹਾਂ ਨੇ ਆਪਣੇ ਖਰੀਦੇ ਗਏ ਸਾਰੇ ਵਾਹਨਾਂ ਨੂੰ ਸੰਭਾਲ ਕੇ ਰੱਖਿਆ ਹੋਇਆ ਹੈ।

ਗੋਗੀ ਆਪਣੀਆਂ ਕਾਰਾਂ ਨੂੰ ਲੈ ਕੇ ਕਾਫੀ ਚਰਚਾ ‘ਚ ਰਹੇ

ਵਿਧਾਇਕ ਬਣਨ ਤੋਂ ਬਾਅਦ ਜਦੋਂ ਗੁਰਪ੍ਰੀਤ ਗੋਗੀ ਦੋ ਸੀਟਾਂ ਵਾਲੀ ਪੋਰਸ਼ ਕਾਰ ਲੈ ਕੇ ਨਗਰ ਨਿਗਮ ਦੀ ਮੀਟਿੰਗ ਵਿੱਚ ਆਏ ਤਾਂ ਪੂਰੇ ਸੂਬੇ ਵਿੱਚ ਇਸ ਦੀ ਚਰਚਾ ਹੋਈ। ਉਨ੍ਹਾਂ ਦੇ ਐਂਟੀਕ ਸਕੂਟਰਾਂ ਦਾ ਕਲੈਕਸ਼ਨ ਵੀ ਕਾਫੀ ਚਰਚਾ ਦਾ ਵਿਸ਼ਾ ਬਣਿਆ ਸੀ। ਵਿਧਾਇਕ ਗੋਗੀ ਕੋਲ 5 ਵਿੰਟੇਜ ਸਕੂਟਰ ਹਨ। ਇਨ੍ਹਾਂ ਵਿੱਚ ਲਮਰੇਟਾ, ਚੇਤਕ ਅਤੇ ਮਿੰਨੀ ਅੰਬੈਸਡਰ ਸ਼ਾਮਲ ਹਨ। ਇਸ ਤੋਂ ਇਲਾਵਾ ਉਨ੍ਹਾਂ ਕੋਲ ਪੁਰਾਣੀ ਮਾਰੂਤੀ ਤੇ ਅੰਬੈਸਡਰ ਕਾਰ ਵੀ ਹਨ।

ਗੁਰਪ੍ਰੀਤ ਗੋਗੀ ਦੀ ਮਾਂ ਨੇ ਉਨ੍ਹਾਂ ਨੂੰ ਕਾਲਜ ਦੇ ਦਿਨਾਂ ਵਿੱਚ ਪਹਿਲਾ ਸਕੂਟਰ ਲੈ ਕੇ ਦਿੱਤਾ ਸੀ। ਖਾਸ ਗੱਲ ਇਹ ਹੈ ਕਿ ਗੋਗੀ ਇਨ੍ਹਾਂ ਗੱਡੀਆਂ ਦੀ ਪੂਰੀ ਤਰ੍ਹਾਂ ਦੇਖ-ਭਾਲ ਵੀ ਕਰਦੇ ਸਨ। ਉਨ੍ਹਾਂ ਕੋਲ ਸਾਰੇ ਸਕੂਟਰ ਅਤੇ ਮੋਟਰਸਾਈਕਲ ਅਜੇ ਵੀ ਕੰਮ ਕਰਨ ਦੀ ਹਾਲਤ ਵਿੱਚ ਹਨ। ਉਹ ਅਕਸਰ ਆਪਣੇ ਇਲਾਕੇ ਵਿੱਚ ਇਨ੍ਹਾਂ ਵਾਹਨਾਂ ‘ਤੇ ਸਵਾਰੀ ਕਰਦੇ ਦੇਖੇ ਜਾਂਦੇ ਸਨ।

ਲੱਕੀ ਸਕੂਟਰ ‘ਤੇ ਨਾਮਜ਼ਦਗੀ ਪੱਤਰ ਭਰਨ ਗਏ

ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਆਪਣੇ ਸਕੂਟਰਾਂ ਨੂੰ ਕਾਫੀ ਖੁਸ਼ਕਿਸਮਤ ਮੰਨਦੇ ਹਨ। ਉਹ ਪਹਿਲਾਂ ਕੌਂਸਲਰ ਦੇ ਨਾਲ-ਨਾਲ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਜਦੋਂ ਵੀ ਉਹ ਚੋਣ ਲੜਨ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਜਾਂਦੇ ਹਨ ਤਾਂ ਆਪਣੇ ਸਕੂਟਰ ‘ਤੇ ਹੀ ਸਵਾਰ ਹੋ ਕੇ ਜਾਂਦੇ ਹਨ। 2022 ਵਿੱਚ, ਉਨ੍ਹਾਂ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ ਲੜੀ ‘ਤੇ ਆਪਣੇ ਸਕੂਟਰ ‘ਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਪਹੁੰਚੇ ਸਨ।

ਇਸ ਤੋਂ ਇਲਾਵਾ ਗੁਰਪ੍ਰੀਤ ਗੋਗੀ ਨੇ ਆਪਣੀ ਵਿੰਟੇਜ ਕਾਰ ਕਲੈਕਸ਼ਨ ਤੋਂ ਕਈ ਵਾਹਨਾਂ ‘ਚ ਚੋਣ ਪ੍ਰਚਾਰ ਵੀ ਕੀਤਾ। ਇਸ ਦੌਰਾਨ ਉਨ੍ਹਾਂ ਦਾ ਪਰਿਵਾਰ ਵੀ ਉਨ੍ਹਾਂ ਦੇ ਨਾਲ ਦੇਖਿਆ ਗਿਆ ਸੀ। ਉਨ੍ਹਾਂ ਦੀਆਂ ਕਾਰਾਂ ਵੀ ਕਾਫੀ ਚਰਚਾ ‘ਚ ਰਹਿਆਂ। 2022 ਚੋਣ ਵਿੱਚ ਉਨ੍ਹਾਂ ਨੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਰਾਇਆ ਸੀ ਅਤੇ ਪਹਿਲੀ ਵਾਰ ਵਿਧਾਨ ਸਭਾ ਵਿੱਚ ਐਂਟਰੀ ਕੀਤੀ। ਗੁਰਪ੍ਰੀਤ ਗੋਗੀ ਲੋਕਾਂ ਦੇ ਕੰਮ ਕਰਵਾਉਣ ਲਈ ਹਮੇਸ਼ਾ ਤਿਆਰ ਰਹਿੰਦੇ ਹਨ।

24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?...
2025 ਦੇ ਮਹਾਂਕੁੰਭ ਵਿੱਚ​​ ਨਜ਼ਰ ਆਉਣਗੇ ਵੱਖ-ਵੱਖ ਅਖਾੜਿਆਂ ਦੇ ਸੰਤਾਂ , ਜਾਣੋ ਕੀ ਹੈ ਮਹੱਤਤਾ
2025 ਦੇ ਮਹਾਂਕੁੰਭ ਵਿੱਚ​​ ਨਜ਼ਰ ਆਉਣਗੇ ਵੱਖ-ਵੱਖ ਅਖਾੜਿਆਂ ਦੇ ਸੰਤਾਂ , ਜਾਣੋ ਕੀ ਹੈ ਮਹੱਤਤਾ...
ਪੰਜਾਬ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਆਈ ਕਮੀ, ਕਿਉਂ ਵਿਦੇਸ਼ ਜਾਣ ਤੋਂ ਵਟਿਆ ਮੂੰਹ ?
ਪੰਜਾਬ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਆਈ ਕਮੀ, ਕਿਉਂ ਵਿਦੇਸ਼ ਜਾਣ ਤੋਂ ਵਟਿਆ ਮੂੰਹ ?...
ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਹਸਪਤਾਲ ਚ ਇਲਾਜ਼ ਦੌਰਾਨ ਤੋੜਿਆ ਦਮ
ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਹਸਪਤਾਲ ਚ ਇਲਾਜ਼ ਦੌਰਾਨ ਤੋੜਿਆ ਦਮ...
Punjab News: ਜਲੰਧਰ 'ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਗਲਤੀ ਸਿਰਫ ਇੰਨੀ ਸੀ ਕਿ ਉਹ ਫੋਨ 'ਤੇ ਕਰ ਰਿਹਾ ਸੀ ਗੱਲ ਅਤੇ ਫਿਰ......
Punjab News: ਜਲੰਧਰ 'ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਗਲਤੀ ਸਿਰਫ ਇੰਨੀ ਸੀ ਕਿ ਉਹ ਫੋਨ 'ਤੇ ਕਰ ਰਿਹਾ ਸੀ ਗੱਲ ਅਤੇ ਫਿਰ.........
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਤੇ ਡਿਪਟੀ ਮੇਅਰ ਦੀ ਚੋਣ , ਜਾਣੋ ਇਸ ਵਾਰ ਕਿਸ ਤਰ੍ਹਾਂ ਦਾ ਹੈ ਮਾਹੌਲ
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਤੇ ਡਿਪਟੀ ਮੇਅਰ ਦੀ ਚੋਣ , ਜਾਣੋ ਇਸ ਵਾਰ ਕਿਸ ਤਰ੍ਹਾਂ ਦਾ ਹੈ ਮਾਹੌਲ...
ਬੱਸ ਮੁਲਾਜ਼ਮਾਂ ਦੀ ਹੜਤਾਲ ਖ਼ਤਮ, CM ਮਾਨ ਨਾਲ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ ਅਗਲਾ ਫੈਸਲਾ
ਬੱਸ ਮੁਲਾਜ਼ਮਾਂ ਦੀ ਹੜਤਾਲ ਖ਼ਤਮ, CM ਮਾਨ ਨਾਲ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ ਅਗਲਾ ਫੈਸਲਾ...
ਤਰਨਤਾਰਨ 'ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਨਜਾਇਜ਼ ਹਥਿਆਰ ਬਰਾਮਦ
ਤਰਨਤਾਰਨ 'ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਨਜਾਇਜ਼ ਹਥਿਆਰ ਬਰਾਮਦ...
ਰਮੇਸ਼ ਬਿਧੂੜੀ ਦੇ ਬਿਆਨ 'ਤੇ ਰੋ ਪਏ ਦਿੱਲੀ CM ਆਤਿਸ਼ੀ
ਰਮੇਸ਼ ਬਿਧੂੜੀ ਦੇ ਬਿਆਨ 'ਤੇ ਰੋ ਪਏ ਦਿੱਲੀ CM ਆਤਿਸ਼ੀ...