EX Minister ਗੁਰਪ੍ਰੀਤ ਕਾਂਗੜ ਨੂੰ ਦਿੱਲੀ ਏਅਰਪੋਰਟ ‘ਤੇ ਕੈਨੇਡਾ ਜਾਣ ਤੋਂ ਰੋਕਿਆ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ
ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕਾਂਗੜ ਵਿਰੁੱਧ ਐਲ.ਓ.ਸੀ ਜਾਰੀ ਕੀਤਾ ਗਿਆ ਹੈ। ਹੁਣ ਤੱਕ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਏ। ਵਿਜੀਲੈਂਸ ਨੇ ਉਨਾਂ ਨੂੰ ਕਈ ਵਾਰ ਪੁੱਛਗਿੱਛ ਲਈ ਬੁਲਾਇਆ ਹੈ।
ਪੰਜਾਬ ਨਿਊਜ। ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਗੁਰਪ੍ਰੀਤ ਸਿੰਘ ਕਾਂਗੜ (Gurpreet Singh Kangar) ਨੂੰ ਵਿਜੀਲੈਂਸ ਬਿਊਰੋ ਵੱਲੋਂ ਉਨ੍ਹਾਂ ਵਿਰੁੱਧ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕੀਤੇ ਜਾਣ ਕਾਰਨ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੈਨੇਡਾ ਜਾਂਦੇ ਸਮੇਂ ਏਜੰਸੀਆਂ ਨੇ ਰੋਕ ਲਿਆ। ਅਜਿਹੇ ‘ਚ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਹਾਲਾਂਕਿ ਸਾਬਕਾ ਮੰਤਰੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਕਿਉਂਕਿ ਉਸ ਖਿਲਾਫ ਹਾਲੇ ਤੱਕ ਕੋਈ ਵੀ ਮਾਮਲਾ ਦਰਜ ਨਹੀਂ ਕੀਤਾ ਗਿਆ।
ਜਨਵਰੀ ਦੇ ਪਹਿਲੇ ਹਫ਼ਤੇ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਗੁਰਪ੍ਰੀਤ ਸਿੰਘ ਕਾਂਗੜ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਗਈ ਸੀ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਉਨਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਪਰ ਉਹ ਪੁੱਛਗਿੱਛ ਲਈ ਹਾਜ਼ਰ ਨਹੀਂ ਹੋ ਰਹੇ ਸਨ।


