EX Minister ਗੁਰਪ੍ਰੀਤ ਕਾਂਗੜ ਨੂੰ ਦਿੱਲੀ ਏਅਰਪੋਰਟ ‘ਤੇ ਕੈਨੇਡਾ ਜਾਣ ਤੋਂ ਰੋਕਿਆ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ

Published: 

13 Jun 2023 10:21 AM

ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕਾਂਗੜ ਵਿਰੁੱਧ ਐਲ.ਓ.ਸੀ ਜਾਰੀ ਕੀਤਾ ਗਿਆ ਹੈ। ਹੁਣ ਤੱਕ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਏ। ਵਿਜੀਲੈਂਸ ਨੇ ਉਨਾਂ ਨੂੰ ਕਈ ਵਾਰ ਪੁੱਛਗਿੱਛ ਲਈ ਬੁਲਾਇਆ ਹੈ।

EX Minister ਗੁਰਪ੍ਰੀਤ ਕਾਂਗੜ ਨੂੰ ਦਿੱਲੀ ਏਅਰਪੋਰਟ ਤੇ ਕੈਨੇਡਾ ਜਾਣ ਤੋਂ ਰੋਕਿਆ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ
Follow Us On

ਪੰਜਾਬ ਨਿਊਜ। ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਗੁਰਪ੍ਰੀਤ ਸਿੰਘ ਕਾਂਗੜ (Gurpreet Singh Kangar) ਨੂੰ ਵਿਜੀਲੈਂਸ ਬਿਊਰੋ ਵੱਲੋਂ ਉਨ੍ਹਾਂ ਵਿਰੁੱਧ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕੀਤੇ ਜਾਣ ਕਾਰਨ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੈਨੇਡਾ ਜਾਂਦੇ ਸਮੇਂ ਏਜੰਸੀਆਂ ਨੇ ਰੋਕ ਲਿਆ। ਅਜਿਹੇ ‘ਚ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਹਾਲਾਂਕਿ ਸਾਬਕਾ ਮੰਤਰੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਕਿਉਂਕਿ ਉਸ ਖਿਲਾਫ ਹਾਲੇ ਤੱਕ ਕੋਈ ਵੀ ਮਾਮਲਾ ਦਰਜ ਨਹੀਂ ਕੀਤਾ ਗਿਆ।

ਜਨਵਰੀ ਦੇ ਪਹਿਲੇ ਹਫ਼ਤੇ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਗੁਰਪ੍ਰੀਤ ਸਿੰਘ ਕਾਂਗੜ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਗਈ ਸੀ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਉਨਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਪਰ ਉਹ ਪੁੱਛਗਿੱਛ ਲਈ ਹਾਜ਼ਰ ਨਹੀਂ ਹੋ ਰਹੇ ਸਨ।

ਸਿਹਤ ਨਾ ਠੀਕ ਹੋਣ ਦੀ ਦਿੱਤੀ ਸੀ ਦਲੀਲ

ਇੱਕ ਵਾਰ ਉਨਾਂ ਨੇ ਦਲੀਲ ਦਿੱਤੀ ਸੀ ਕਿ ਉਨਾਂ ਦੀ ਸਿਹਤ ਠੀਕ ਨਹੀਂ ਹੈ। ਗੋਡਿਆਂ ਦਾ ਆਪਰੇਸ਼ਨ ਹੋਇਆ ਹੈ। ਅਜਿਹੇ ‘ਚ ਜਦੋਂ ਤੱਕ ਉਹ ਪੂਰੀ ਤਰ੍ਹਾਂ ਫਿੱਟ ਨਹੀਂ ਹੋ ਜਾਂਦੇ, ਉਨਾਂ ਤੋਂ ਪੁੱਛਗਿੱਛ ਤੋਂ ਰਾਹਤ ਦਿੱਤੀ ਜਾਵੇ। ਇਸਨੂੰ ਲੈ ਕੇ ਸਾਬਕਾ ਮੰਤਰੀ ਨੇ ਆਪਣਾ ਮੈਡੀਕਲ ਵਿਜੀਲੈਂਸ ਭੇਜ ਦਿੱਤਾ ਸੀ।

1 ਜੂਨ ਨੂੰ ਕੀਤੀ ਸੀ ਪੁੱਛਗਿੱਛ

ਇਸ ਤੋਂ ਬਾਅਦ ਵਿਜੀਲੈਂਸ ਨੂੰ ਪਤਾ ਲੱਗਾ ਕਿ ਉਹ ਪਾਰਟੀ ਦੇ ਪ੍ਰੋਗਰਾਮਾਂ ਅਤੇ ਰੈਲੀਆਂ ਵਿਚ ਹਿੱਸਾ ਲੈ ਰਿਹਾ ਰਹੇ ਸਨ। 1 ਜੂਨ ਨੂੰ ਵਿਜੀਲੈਂਸ ਨੇ ਉਨਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ। ਇਸ ਤੋਂ ਬਾਅਦ ਸਾਬਕਾ ਮੰਤਰੀ ਨੇ ਕਰੀਬ 10 ਦਿਨਾਂ ਦਾ ਸਮਾਂ ਮੰਗਿਆ ਸੀ। ਕਾਂਗੜ ਨੇ ਦੱਸਿਆ ਸੀ ਕਿ ਗੋਡੇ ਬਦਲਣ ਤੋਂ ਬਾਅਦ ਉਨ੍ਹਾਂ ਦਾ ਫਿਜ਼ੀਓਥੈਰੇਪੀ ਸੈਸ਼ਨ ਚੱਲ ਰਿਹਾ ਹੈ।

‘ਜਲਦ ਹੋਣਗੇ ਵਿਜੀਲੈਂਸ ਸਾਹਮਣੇ ਪੇਸ਼’

ਉਹ ਵਿਜੀਲੈਂਸ ਬਿਊਰੋ ਨਾਲ ਸਹਿਯੋਗ ਕਰਨ ਲਈ ਵਚਨਬੱਧ ਹਨ। ਉਨ੍ਹਾਂ ਨੇ ਜ਼ਿਆਦਾਤਰ ਜਾਇਦਾਦ ਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ ਅਤੇ ਜਲਦੀ ਹੀ ਉਹ ਵਿਜੀਲੈਂਸ ਪੇਸ਼ ਵੀ ਹੋਣਗੇ। ਸਾਬਕਾ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ ਲੁਕਾਉਣ ਲਈ ਕੁਝ ਨਹੀਂ ਹੈ ਪਰ ਡਾਕਟਰੀ ਆਧਾਰ ‘ਤੇ ਉਹ ਕੁੱਝ ਸਮਾਂ ਮੰਗ ਰਹੇ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ