AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

Saudi Arabia ‘ਚ ਰੋਪੜ ਦੇ ਗੁਰਪ੍ਰੀਤ ਸਿੰਘ ਨੂੰ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸਿਆ ਬੇਕਸੂਰ, ਮਾਂ ਨੇ CM ਮਾਨ ਤੋਂ ਮਦਦ ਦੀ ਲਾਈ ਗੁਹਾਰ

Gurpreet Singh: ਰੋਪੜ ਦੇ ਰਹਿਣ ਵਾਲੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਕਰੀਬ 4 ਸਾਲ ਪਹਿਲਾਂ ਉਹ ਕੰਮ ਲਈ ਮਸਕਟ ਗਿਆ ਸੀ, ਜਿੱਥੇ ਉਹ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਨੰਗਲ ਦੇ ਲੋਅਰ ਪੱਟੀ ਪਿੰਡ ਦਾ ਰਹਿਣ ਵਾਲਾ ਹੈ।

Saudi Arabia 'ਚ ਰੋਪੜ ਦੇ ਗੁਰਪ੍ਰੀਤ ਸਿੰਘ ਨੂੰ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸਿਆ ਬੇਕਸੂਰ, ਮਾਂ ਨੇ CM ਮਾਨ ਤੋਂ ਮਦਦ ਦੀ ਲਾਈ ਗੁਹਾਰ
ਗੁਰਪ੍ਰੀਤ ਦੀ ਫਾਂਸੀ ‘ਤੇ ਮਾਂ ਦੀ ਗੁਹਾਰ
tv9-punjabi
| Updated On: 01 Oct 2026 14:59 PM IST
Share

ਰੋਪੜ ਦੇ ਰਹਿਣ ਵਾਲੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਕਰੀਬ 4 ਸਾਲ ਪਹਿਲਾਂ ਉਹ ਕੰਮ ਲਈ ਮਸਕਟ ਗਿਆ ਸੀ, ਜਿੱਥੇ ਉਹ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਇਸ ਤੋਂ ਬਾਅਦ ਕਰੀਬ 2 ਸਾਲ ਪਹਿਲਾਂ ਉਸ ਨੂੰ ਸਾਊਦੀ ਅਰਬ ਵਿੱਚ ਨਸ਼ਾ ਤਸਕਰੀ ਦੇ ਆਰੋਪ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਨੰਗਲ ਦੇ ਲੋਅਰ ਪੱਟੀ ਪਿੰਡ ਦਾ ਰਹਿਣ ਵਾਲਾ ਹੈ। ਗੁਰਪ੍ਰੀਤ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਹੈ। ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਉਸ ਦੀ ਬਜ਼ੁਰਗ ਮਾਂ ਜਸਵੰਤ ਕੌਰ ਨੇ ਭਾਰਤ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ। ਮਾਂ ਜਸਵੰਤ ਕੌਰ ਨੇ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਆਪਣੇ ਪੁੱਤਰ ਨੂੰ ਬਚਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ PM ਨਰਿੰਦਰ ਮੋਦੀ ਅਤੇ CM ਭਗਵੰਤ ਸਿੰਘ ਮਾਨ ਨੂੰ ਵੀ ਆਪਣੇ ਪੁੱਤਰ ਨੂੰ ਬਚਾਉਣ ਲਈ ਅਪੀਲ ਕੀਤੀ ਹੈ।

ਜਸਵੰਤ ਕੌਰ ਨੇ ਕਿਹਾ ਕਿ : ਗੁਰਪ੍ਰੀਤ ਹੀ ਉਨ੍ਹਾਂ ਦੇ ਪਰਿਵਾਰ ਦਾ ਇਕਲੌਤਾ ਸਹਾਰਾ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਊਦੀ ਅਰਬ ਦੇ ਅਧਿਕਾਰੀਆਂ ਸਾਹਮਣੇ ਇਹ ਮਾਮਲਾ ਚੁੱਕਿਆ ਜਾਵੇ ਅਤੇ ਗੁਰਪ੍ਰੀਤ ਦੀ ਸਜ਼ਾ ਘੱਟ ਕਰਵਾਉਣ ਲਈ ਕੋਸ਼ਿਸ਼ ਕੀਤੀ ਜਾਵੇ।

2 ਸਾਲ ਪਹਿਲਾਂ ਟਰੱਕ ਵਿੱਚੋਂ ਮਿਲੇ ਸਨ ਨਸ਼ੀਲੇ ਪਦਾਰਥ

ਗੁਰਪ੍ਰੀਤ ਦੀ ਮਾਂ ਜਸਵੰਤ ਕੌਰ ਨੇ ਦੱਸਿਆ ਕਿ ਕਰੀਬ 2 ਸਾਲ ਪਹਿਲਾਂ ਗੁਰਪ੍ਰੀਤ ਦੇ ਟਰੱਕ ਵਿੱਚੋਂ ਨਸ਼ੀਲੇ ਪਦਾਰਥ ਮਿਲੇ ਸਨ। ਇਸ ਤੋਂ ਬਾਅਦ ਸਾਊਦੀ ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਇਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਵਿੱਚ ਰੱਖਿਆ ਗਿਆ। ਹੁਣ ਅਦਾਲਤ ਨੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਪਰਿਵਾਰ ਨੇ ਗੁਰਪ੍ਰੀਤ ਨੂੰ ਬੇਕਸੂਰ ਦੱਸਿਆ ਹੈ ਅਤੇ ਕਿਹਾ ਹੈ ਕਿ ਉਸ ਨੂੰ ਇਸ ਮਾਮਲੇ ਵਿੱਚ ਫਸਾਇਆ ਗਿਆ ਹੈ।

ਪਿੰਡ ਦੀ ਸਰਪੰਚ ਮੋਨਿਕਾ ਦੇਵੀ ਨੇ ਕਿਹਾ ਕਿ ਗੁਰਪ੍ਰੀਤ ਨੂੰ ਮੌਤ ਦੀ ਸਜ਼ਾ ਮਿਲਣ ਦੀ ਜਾਣਕਾਰੀ ਤੋਂ ਪਿੰਡ ਦੇ ਲੋਕ ਵੀ ਦੁਖੀ ਹਨ। ਉਨ੍ਹਾਂ ਨੇ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਤੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕੂਟਨੀਤਕ ਮਾਧਿਅਮ ਰਾਹੀਂ ਸਾਊਦੀ ਅਰਬ ਦੇ ਅਧਿਕਾਰੀਆਂ ਸਾਹਮਣੇ ਚੁੱਕਿਆ ਜਾਣਾ ਚਾਹੀਦਾ ਹੈ।

ਬੈਂਸ ਬੋਲੇ- ਮਰਸੀ ਪਟੀਸ਼ਨ ਦੀ ਮੰਗ ਰੱਖਾਂਗੇ

ਇਸ ਦੌਰਾਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਰਿਵਾਰ ਨੂੰ ਮਦਦ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਦੀ ਸਜ਼ਾ ਮੁਆਫ਼ ਕਰਵਾਉਣ ਲਈ ਮਰਸੀ ਪਟੀਸ਼ਨ ਦੀ ਮੰਗ ਤੁਰੰਤ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਸਾਹਮਣੇ ਰੱਖੀ ਜਾਵੇਗੀ। ਬੈਂਸ ਨੇ ਕਿਹਾ ਕਿ ਇਸ ਰਾਹੀਂ ਮਾਮਲਾ ਕੂਟਨੀਤਕ ਪੱਧਰ ‘ਤੇ ਸਾਊਦੀ ਅਰਬ ਸਰਕਾਰ ਸਾਹਮਣੇ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਉਸ ਦੇ ਪਰਿਵਾਰ ਦੀ ਮਦਦ ਲਈ ਉਹ ਆਪਣੇ ਪੱਧਰ ‘ਤੇ ਹਰ ਸੰਭਵ ਕੋਸ਼ਿਸ਼ ਕਰਨਗੇ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...