ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖਿਲਾਫ ਚੋਣ ਲੜਣਗੇ ਗੁਰਸ਼ਰਨ ਸਿੰਘ, ਸਰਪੰਚੀ ਚੋਣਾਂ ਲਈ ਨਹੀਂ ਬਣੀ ਸਰਬਸੰਮਤੀ | Gursharan Singh will contest election against Moosewala father Balkaur Singh know details in Punjabi Punjabi news - TV9 Punjabi

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖਿਲਾਫ ਚੋਣ ਲੜਣਗੇ ਗੁਰਸ਼ਰਨ ਸਿੰਘ, ਸਰਪੰਚੀ ਚੋਣਾਂ ਲਈ ਨਹੀਂ ਬਣੀ ਸਰਬਸੰਮਤੀ

Updated On: 

30 Sep 2024 17:08 PM

ਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਸਰਬਸੰਮਤੀ ਨਾਲ ਸਰਪੰਚ ਦੀ ਚੋਣ ਕਰਨ ਦੀ ਅਪੀਲ ਕੀਤੀ ਸੀ ਪਰ ਅੱਜ ਤੱਕ ਇਸ ਪਿੰਡ ਵਿੱਚ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਕਰਨ ਦਾ ਕੋਈ ਪ੍ਰਸਤਾਵ ਪਾਸ ਨਹੀਂ ਕੀਤਾ ਗਿਆ। ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਪਿਤਾ ਖਿਲਾਫ ਚੋਣ ਲੜ ਰਹੇ ਗੁਰਸ਼ਰਨ ਸਿੰਘ ਨੇ ਕਿਹਾ ਕਿ ਉਹ ਆਪਣੀ ਨਾਮਜ਼ਦਗੀ ਦਾਖਲ ਕਰ ਰਹੇ ਹਨ ਅਤੇ ਚੋਣ ਲੜਨਗੇ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖਿਲਾਫ ਚੋਣ ਲੜਣਗੇ ਗੁਰਸ਼ਰਨ ਸਿੰਘ, ਸਰਪੰਚੀ ਚੋਣਾਂ ਲਈ ਨਹੀਂ ਬਣੀ ਸਰਬਸੰਮਤੀ

ਬਲਕੌਰ ਸਿੰਘ ਸਿੱਧੂ (Photo Credit: Instagram)

Follow Us On

ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇ ਵਿੱਚ ਸਰਪੰਚ ਦੇ ਅਹੁਦੇ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਹੈ। ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਸਰਬਸੰਮਤੀ ਨਾਲ ਸਰਪੰਚ ਦੀ ਚੋਣ ਕਰਨ ਦੀ ਅਪੀਲ ਕੀਤੀ ਸੀ ਪਰ ਅੱਜ ਤੱਕ ਇਸ ਪਿੰਡ ਵਿੱਚ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਕਰਨ ਦਾ ਕੋਈ ਪ੍ਰਸਤਾਵ ਪਾਸ ਨਹੀਂ ਕੀਤਾ ਗਿਆ।

ਸੋਸ਼ਲ ਮੀਡੀਆ ‘ਤੇ ਝੂਠੀ ਖ਼ਬਰ ਫੈਲਾਈ ਜਾ ਰਹੀ ਹੈ ਕਿ ਮਰਹੂਮ ਗਾਇਕ ਸੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਸਰਬਸੰਮਤੀ ਨਾਲ ਸਰਪੰਚ ਚੁਣੇ ਗਏ ਹਨ, ਜਿਸ ਸਬੰਧੀ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਦੇ ਨਜ਼ਦੀਕੀ ਲੋਕਾਂ ਦਾ ਕਹਿਣਾ ਹੈ ਕਿ ਕੋਈ ਸਹਿਮਤੀ ਨਹੀਂ ਹੈ। ਭਾਵੇਂ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪਿਛਲੇ ਦਿਨੀਂ ਆਪਣੇ ਪਿੰਡ ਦੇ ਲੋਕਾਂ ਨਾਲ ਮੀਟਿੰਗ ਕਰਕੇ ਕਿਸੇ ਵੀ ਵਿਅਕਤੀ ਨੂੰ ਸਰਪੰਚ ਬਣਾਉਣ ਦੀ ਅਪੀਲ ਕੀਤੀ ਸੀ ਪਰ ਚੋਣ ਸਰਬਸੰਮਤੀ ਨਾਲ ਕਰਵਾਈ ਜਾਵੇ ਪਰ ਅੱਜ ਤੱਕ ਇਸ ਪਿੰਡ ਵਿੱਚ ਸਰਪੰਚ ਅਤੇ ਪੰਚਾਇਤ ਦੇ ਅਹੁਦੇ ਲਈ ਕੋਈ ਸਹਿਮਤੀ ਨਹੀਂ ਬਣ ਸਕੀ।

ਗੁਰਸ਼ਰਨ ਸਿੰਘ ਲੜਨਗੇ ਚੋਣ

ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਪਿਤਾ ਖਿਲਾਫ ਚੋਣ ਲੜ ਰਹੇ ਗੁਰਸ਼ਰਨ ਸਿੰਘ ਨੇ ਕਿਹਾ ਕਿ ਉਹ ਆਪਣੀ ਨਾਮਜ਼ਦਗੀ ਦਾਖਲ ਕਰ ਰਹੇ ਹਨ ਅਤੇ ਚੋਣ ਲੜਨਗੇ।

ਕੌਣ ਹੈ ਸਿੱਧੂ ਮੂਸੇਵਾਲਾ?

ਸਿੱਧੂ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਇੱਕ ਪੰਜਾਬੀ ਪਰਿਵਾਰ ਵਿੱਚ ਹੋਇਆ ਸੀ। ਪੰਜਾਬੀ ਫਿਲਮਾਂ ਅਤੇ ਮਿਊਜ਼ਿਕ ਇੰਡਸਟਰੀ ‘ਚ ਆਪਣੀ ਛਾਪ ਛੱਡਣ ਵਾਲੇ ਸਿੱਧੂ ਮੂਸੇਵਾਲਾ ਦਾ ਅਸਲੀ ਨਾਂ ਸ਼ੁਭਦੀਪ ਸਿੰਘ ਸਿੱਧੂ ਸੀ। ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਆਪਣੇ ਗੀਤਾਂ ਵਿੱਚ ਪੰਜਾਬੀ ਸਵੈਗ ਅਤੇ ਰੈਪ ਜੋੜਨ ਵਾਲੇ ਸਿੱਧੂ ਮੂਸੇਵਾਲਾ ਨੇ ਛੋਟੀ ਉਮਰ ਵਿੱਚ ਵੱਡੀ ਪ੍ਰਸਿੱਧੀ ਹਾਸਿਲ ਕੀਤੀ।

ਇਹ ਵੀ ਪੜ੍ਹੋ: ਪੰਚਾਇਤੀ ਚੋਣਾਂ ਦੀਆਂ ਤਰੀਕਾਂ ਨੂੰ ਲੈ ਕੇ ਵਿਰੋਧ ਸ਼ੁਰੂ, ਦਲਿਤ ਭਾਈਚਾਰੇ ਨੇ ਦਿੱਤੀ ਚੇਤਾਵਨੀ

Exit mobile version