AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਗੁਰੂ ਸਾਹਿਬ ਦੇ ਅਦਬ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ ਸਰਕਾਰ, ਪੇਸ਼ੀ ਮੌਕੇ ਬੋਲੇ ਗੁਰਦਿੱਤ ਸਿੰਘ ਸੇਖੋਂ

ਸੇਖੋਂ ਨੇ ਸਪੱਸ਼ਟ ਕੀਤਾ ਕਿ ਇਹ ਕਾਨੂੰਨ ਗੁਰੂ ਸਾਹਿਬ ਦੇ ਅਦਬ ਤੇ ਸਤਿਕਾਰ ਨੂੰ ਬਹਾਲ ਰੱਖਣ ਲਈ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬੇਅਦਬੀ ਵਰਗਾ ਘਿਨਾਉਣਾ ਅਪਰਾਧ ਕਰਦਾ ਹੈ ਤਾਂ ਉਸ ਨੂੰ ਅਜਿਹੀ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਕਿ ਉਸ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਯਾਦ ਰੱਖਣ।

ਗੁਰੂ ਸਾਹਿਬ ਦੇ ਅਦਬ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ ਸਰਕਾਰ, ਪੇਸ਼ੀ ਮੌਕੇ ਬੋਲੇ ਗੁਰਦਿੱਤ ਸਿੰਘ ਸੇਖੋਂ
lalit-sharma
| Updated On: 29 Jun 2026 10:41 AM IST
Share

ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ, ਉਨ੍ਹਾਂ ਨੇ ਕਿਹਾ ਕਿ ਕੋਈ ਵਿਧਾਇਕ, ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਵੇ, ਗੁਰੂ ਸਾਹਿਬ ਦੇ ਚਰਨਾਂ ‘ਚ ਆਪਣਾ ਸਪਸ਼ਟੀਕਰਨ ਦੇਣ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਇਸ ਕਾਨੂੰਨ ਸਬੰਧੀ ਜੋ ਵੀ ਸੁਝਾਅ ਦੇਣਗੇ, ਉਸ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਜਾਵੇਗਾ।

ਸੇਖੋਂ ਨੇ ਸਪੱਸ਼ਟ ਕੀਤਾ ਕਿ ਇਹ ਕਾਨੂੰਨ ਗੁਰੂ ਸਾਹਿਬ ਦੇ ਅਦਬ ਤੇ ਸਤਿਕਾਰ ਨੂੰ ਬਹਾਲ ਰੱਖਣ ਲਈ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬੇਅਦਬੀ ਵਰਗਾ ਘਿਨਾਉਣਾ ਅਪਰਾਧ ਕਰਦਾ ਹੈ ਤਾਂ ਉਸ ਨੂੰ ਅਜਿਹੀ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਕਿ ਉਸ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਯਾਦ ਰੱਖਣ।

ਵਿਰੋਧੀਆਂ ਦੇ ਇਤਰਾਜ਼ਾਂ ਦਾ ਜਵਾਬ ਦਿੰਦਿਆਂ ਸੇਖੋਂ ਨੇ ਯਾਦ ਕਰਵਾਇਆ ਕਿ ਇਹ ਕਾਨੂੰਨ ਅਸਲ ‘ਚ 2008 ‘ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਲਿਆਂਦਾ ਗਿਆ ਸੀ। ਮੌਜੂਦਾ ਸਰਕਾਰ ਨੇ 2026 ‘ਚ ਇਸ ਕਾਨੂੰਨ ‘ਚ ਸੋਧ ਕਰਕੇ ਸਜ਼ਾਵਾਂ ਨੂੰ ਹੋਰ ਸਖ਼ਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਨੂੰ ਕੋਈ ਕਮੀ ਲੱਗਦੀ ਹੈ, ਤਾਂ ਉਹ ਜਥੇਦਾਰ ਸਾਹਿਬ ਦੇ ਮਾਰਗਦਰਸ਼ਨ ਹੇਠ ਸਰਕਾਰ ਵੱਲੋਂ ਹਰ ਜ਼ਰੂਰੀ ਕਦਮ ਚੁੱਕਣ ਲਈ ਤਿਆਰ ਹਨ।

ਸੇਖੋਂ ਨੇ ਕਿਹਾ ਕਿ ਬਾਬੇ ਨਾਨਕ ਦੀ ਬਾਣੀ ਸਾਰੀ ਦੁਨੀਆ ਨੂੰ ‘ਇੱਕ ਓਅੰਕਾਰ’ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਇਸ ਲਈ ਗੁਰੂ ਸਾਹਿਬ ਦੇ ਸਤਿਕਾਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦਾ ਸਖ਼ਤ ਰੁਖ਼

ਪੰਜਾਬ ਵਿਧਾਨ ਸਭਾ ਦੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਹੁਕਮ ਮਿਲੇ ਹਨ। ਇਹ ਪੇਸ਼ੀ ਬੇਅਦਬੀ ਦੇ ਖਿਲਾਫ਼ ਬਣਾਏ ਗਏ ਕਾਨੂੰਨ- ਜਾਗਤ ਜੋਗ ਸ੍ਰੀ ਗੁਰੂ ਗ੍ਰਥ ਸਾਹਿਬ ਸਤਿਕਾਰ (ਸੋਧ) ਐਕਟ-2026 ਦੇ ਸਬੰਧ ਚ ਹੋਣ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦਾ ਸਪੱਸ਼ਟ ਕਹਿਣਾ ਹੈ ਕਿ ਪੰਜਾਬ ਸਰਕਾਰ ਦੁਆਰਾ ਬੇਅਦਬੀ ਕਾਨੂੰਨ ਚ ਕੀਤਾ ਗਿਆ ਇਹ ਸੋਧ ਪ੍ਰਸਤਾਵ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗੁਰੂ ਖ਼ਾਲਸਾ ਪੰਥ ਦੀ ਰਾਇ, ਸਲਾਹ ਤੇ ਸਹਿਮਤੀ ਲਏ ਬਗੈਰ ਹੀ ਮਨਮਰਜ਼ੀ ਨਾਲ ਪਾਸ ਕੀਤਾ ਗਿਆ ਸੀ, ਜਿਸ ਕਾਰਨ ਹੁਣ ਇਸ ਮਾਮਲੇ ਤੇ ਸਖ਼ਤ ਰੁਖ਼ ਅਖਤਿਆਰ ਕੀਤਾ ਜਾ ਰਿਹਾ ਹੈ।

Follow Us
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ...
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ...
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...