ਗੁਰਪੁਰਬ ਮੌਕੇ ਵੱਡੀ ਗਿਣਤੀ ਚ ਸ਼ਰਧਾਲੂ ਨਹੀਂ ਜਾ ਸਕਣਗੇ ਪਾਕਿਸਤਾਨ, SGPC ਨੇ ਜਤਾਇਆ ਇਤਰਾਜ਼

Updated On: 

11 Nov 2024 11:34 AM

555th Gurpurab: ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਤਾਂਘ ਵਿੱਚ ਬੈਠੇ ਸਿੱਖ ਸ਼ਰਧਾਲੂਆਂ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਗੁਰਪੁਰਬ ਮੌਕੇ ਜਾਣ ਵਾਲੇ ਜੱਥੇ ਵਿੱਚ 1481 ਸ਼ਰਧਾਲੂ ਸ਼ਾਮਿਲ ਨਹੀਂ ਹੋ ਸਕਣਗੇ। ਇਹਨਾਂ ਸ਼ਰਧਾਲੂਆਂ ਨੂੰ ਪਾਕਿਸਤਾਨ ਨੇ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਗੁਰਪੁਰਬ ਮੌਕੇ ਵੱਡੀ ਗਿਣਤੀ ਚ ਸ਼ਰਧਾਲੂ ਨਹੀਂ ਜਾ ਸਕਣਗੇ ਪਾਕਿਸਤਾਨ, SGPC ਨੇ ਜਤਾਇਆ ਇਤਰਾਜ਼

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ

Follow Us On

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 555ਵੇਂ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ1481ਨੂੰ ਵੀਜਾ ਨਾ ਦੇਣਾ ਬੇਹੱਦ ਮੰਦਭਾਗਾ ਹੈ।

ਸ਼੍ਰੋਮਣੀ ਕਮੇਟੀ ਨੂੰ ਪਹਿਲਾਂ ਜਥੇ ਵਿਚ ਹਮੇਸ਼ਾ ਕੋਟੇ ਅਨੁਸਾਰ ਵੀਜੇ ਮਿਲਦੇ ਸਨ, ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ ਏਨੀ ਵੱਡੀ ਗਿਣਤੀ ਸ਼ਰਧਾਲੂਆਂ ਦੇਵੀਜੇਕੱਟ ਕੇ ਭਾਵਨਾਵਾਂ ਤੋੜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਵੱਲ ਵਿਸ਼ੇਸ਼ ਤੌਰ ਤੇ ਗੌਰ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਨੇ ਇਹ ਮਾਮਲਾ ਸਰਕਾਰਾਂ ਕੋਲ ਉਠਾਇਆ ਹੈ। ਦੁੱਖ ਦੀ ਗੱਲ ਹੈ ਕਿ ਪਹਿਲਾਂ ਨਾਲੋਂ ਵੀ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਵੀਜਿਆਂ ਤੋਂ ਵਿਰਵੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਦੋਵਾਂ ਦੇਸਾਂ ਦੀਆਂ ਸਰਕਾਰਾਂ ਕੋਲ ਪੁਖ਼ਤਗੀ ਨਾਲ ਉਠਾਇਆ ਜਾਵੇਗਾ।

2023 ਚ 3 ਹਜ਼ਾਰ ਸ਼ਰਧਾਲੂਆਂ ਨੂੰ ਮਿਲਿਆ ਸੀ ਵੀਜ਼ਾ

ਸਾਲ 2023 ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ 25 ਨਵੰਬਰ ਤੋਂ 4 ਦਸੰਬਰ ਤੱਕ ਮਨਾਇਆ ਗਿਆ ਸੀ। ਜਿਸ ਦੇ ਲਈ ਭਾਰਤ ਤੋਂ ਕਰੀਬ 3 ਹਜ਼ਾਰ ਸਰਧਾਲੂ ਦਰਸ਼ਨ ਕਰਨ ਲਈ ਗਏ ਸਨ।

1974 ਦੇ ਸਮਝੌਤੇ ਤਹਿਤ ਪਾਕਿਸਤਾਨ ਦਿੰਦਾ ਹੈ ਵੀਜ਼ੇ

ਹਰ ਸਾਲ ਸਿੱਖ ਸ਼ਰਧਾਲੂਆਂ ਦੇ ਜੱਥੇ ਗੁਰੂ ਨਾਨਕ ਜੀ ਦੇ ਪ੍ਰਕਾਸ਼ਪੁਰਬ, ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਜਾਂਦੇ ਹਨ। ਇਸ ਦੇ ਲਈ ਪਾਕਿਸਤਾਨ ਸਰਕਾਰ 1974 ਦੇ ਪ੍ਰੋਟੋਕਾਲ ਦੇ ਤਹਿਤ ਸਿੱਖ ਸ਼ਰਧਾਲੂਆਂ ਨੂੰ ਹਰ ਸਾਲ ਵੀਜੇ ਦਿੰਦੀ ਹੈ।

Exit mobile version