AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਸ਼੍ਰੀ ਗੁਰੂ ਰਵਿਦਾਸ ਦੇ ਜੀਵਨ ‘ਤੇ ਹੋਣਗੇ ਡਰੋਨ ਸ਼ੋਅ, 650ਵੇਂ ਪ੍ਰਕਾਸ਼ ਪੁਰਬ ‘ਤੇ ਵੰਡਣਗੇ 6.5 ਲੱਖ ਝੰਡੇ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰਾ ਸਾਲ ਮਨਾਇਆ ਜਾਵੇਗਾ। ਇਸ ਦੌਰਾਨ ਪੰਜਾਬ ਭਰ ਵਿੱਚ ਵੱਖ-ਵੱਖ ਸਮਾਗਮ ਕਰਵਾਈ ਜਾਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸੌਂਦ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿੱਚ ਕੀਰਤਨ ਸਮਾਗਮ ਅਤੇ ਡਰੋਨ ਸ਼ੋਅ ਵੀ ਕਰਵਾਏ ਜਾਣਗੇ।

ਪੰਜਾਬ 'ਚ ਸ਼੍ਰੀ ਗੁਰੂ ਰਵਿਦਾਸ ਦੇ ਜੀਵਨ 'ਤੇ ਹੋਣਗੇ ਡਰੋਨ ਸ਼ੋਅ, 650ਵੇਂ ਪ੍ਰਕਾਸ਼ ਪੁਰਬ 'ਤੇ ਵੰਡਣਗੇ 6.5 ਲੱਖ ਝੰਡੇ
tv9-punjabi
| Updated On: 14 Jul 2026 16:27 PM IST
Share

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਸਰਕਾਰ ਨੇ ਰਾਜ ਭਰ ਦੇ ਨਾਲ-ਨਾਲ ਦੇਸ਼ ਅਤੇ ਵਿਦੇਸ਼ਾਂ ਵਿੱਚ ਇੱਕ ਵਿਆਪਕ ਪ੍ਰੋਗਰਾਮ ਦੀ ਯੋਜਨਾ ਬਣਾਈ ਹੈ। ਨਵੀਂ ਪੀੜ੍ਹੀ ਅਤੇ ਆਮ ਜਨਤਾ ਨੂੰ ਉਨ੍ਹਾਂ ਦੇ ਵਿਚਾਰਾਂ ਅਤੇ ਜੀਵਨ ਦੇ ਦਰਸ਼ਨ ਨਾਲ ਜੋੜਨ ਲਈ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸੰਦੇਸ਼ ‘ਤੇ ਆਧਾਰਿਤ ਡਰੋਨ ਸ਼ੋਅ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਆਯੋਜਿਤ ਕੀਤੇ ਜਾਣਗੇ।

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਦੱਸਿਆ ਕਿ ਵੱਖ-ਵੱਖ ਸਮਾਗਮਾਂ ਦਾ ਇੱਕ ਵਿਸਤ੍ਰਿਤ ਕੈਲੰਡਰ ਤਿਆਰ ਕੀਤਾ ਗਿਆ ਹੈ। ਜਿਸ ਵਿੱਚ ਦਸੰਬਰ ਤੱਕ ਸੈਮੀਨਾਰ ਹੋਣਗੇ। ਪੰਜਾਬ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿੱਚ ਹਰ ਮਹੀਨੇ ਸੈਮੀਨਾਰ ਆਯੋਜਿਤ ਕੀਤੇ ਜਾਣਗੇ। ਇਹ ਪ੍ਰੋਗਰਾਮ ਮੋਹਾਲੀ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨਗੇ।

ਸਰਕਾਰ ਵੱਲੋਂ ਐਲਾਨ

  • ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਆਧਾਰਿਤ ਡਰੋਨ ਸ਼ੋਅ 117 ਵਿਧਾਨ ਸਭਾ ਹਲਕਿਆਂ ਵਿੱਚ ਆਯੋਜਿਤ ਕੀਤੇ ਜਾਣਗੇ।
  • ਗੁਰੂ ਰਵਿਦਾਸ ਜੀ ਦੇ ਨਾਮ ‘ਤੇ 650 ਏਕੜ ਵਿੱਚ ਰਵਿਦਾਸ ਗਾਰਡਨ ਵਿਕਸਤ ਕੀਤੇ ਜਾਣਗੇ।
  • ਪੰਜਾਬ ਭਰ ਵਿੱਚ “Run of Equality” ਦਾ ਆਯੋਜਨ ਕੀਤਾ ਜਾਵੇਗਾ।
  • ਪੰਜਾਬ ਭਰ ਵਿੱਚ ਛੇ ਲੱਖ ਝੰਡੇ ਵੰਡੇ ਜਾਣਗੇ। ਜਿਨ੍ਹਾਂ ਨੂੰ ਲੋਕ ਆਪਣੇ ਘਰਾਂ ਵਿੱਚ ਲਹਿਰਾਉਣਗੇ।

ਸ਼੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਰਵਿਦਾਸ ਜੀ ਭਗਤੀ ਅੰਦੋਲਨ ਦੇ ਮਹਾਨ ਸੰਤ, ਸਮਾਜ ਸੁਧਾਰਕ ਅਤੇ ਆਧਿਆਤਮਿਕ ਗੁਰੂ ਸਨ। ਉਨ੍ਹਾਂ ਨੇ ਮਨੁੱਖਤਾ, ਸਮਾਨਤਾ, ਭਾਈਚਾਰੇ ਅਤੇ ਜਾਤ-ਪਾਤ ਤੋਂ ਰਹਿਤ ਸਮਾਜ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਬਾਣੀ ਵਿੱਚ ਪ੍ਰੇਮ, ਸੱਚ, ਨਿਮਰਤਾ ਅਤੇ ਪ੍ਰਭੂ ਭਗਤੀ ਦਾ ਉਪਦੇਸ਼ ਮਿਲਦਾ ਹੈ, ਜੋ ਅੱਜ ਵੀ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਹੈ। ਇਸ ਮੌਕੇ ਦੇਸ਼-ਵਿਦੇਸ਼ ਦੇ ਗੁਰਦੁਆਰਿਆਂ ਅਤੇ ਧਾਰਮਿਕ ਸਥਾਨਾਂ ‘ਤੇ ਨਗਰ ਕੀਰਤਨ, ਕੀਰਤਨ ਦਰਬਾਰ, ਲੰਗਰ ਅਤੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ। ਗੁਰੂ ਜੀ ਦੇ ਉਪਦੇਸ਼ ਅੱਜ ਵੀ ਸਮਾਜ ਨੂੰ ਏਕਤਾ ਅਤੇ ਸਦਭਾਵਨਾ ਦਾ ਰਾਹ ਦਿਖਾਉਂਦੇ ਹਨ।

Follow Us
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ...
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ......
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ...
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ...
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?...
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ...
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...