ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸ਼ਹੀਦੀ ਦਿਹਾੜਾ: ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਫਰੀਦਕੋਟ ਤੋਂ ਰਵਾਨਾ

ਪੰਜਾਬ ਦੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ, ਬਲਜੀਤ ਕੌਰ ਨੇ ਫਰੀਦਕੋਟ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ। ਉਨ੍ਹਾਂ ਨਾਲ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਅਮੋਲਕ ਸਿੰਘ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜਰ ਸਨ।

ਸ਼ਹੀਦੀ ਦਿਹਾੜਾ: ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਫਰੀਦਕੋਟ ਤੋਂ ਰਵਾਨਾ
Follow Us
sukhjinder-sahota-faridkot
| Updated On: 20 Nov 2025 12:21 PM IST

ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਰੋਹਾਂ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਚਾਰ ਵਿਸ਼ਾਲ ਨਗਰ ਕੀਰਤਨਾਂ ਚੋਂ ਇੱਕ ਬਾਬਾ ਫਰੀਦ ਜੀ ਦੇ ਤਪ ਅਸਥਾਨ ਰਿਆਸਤੀ ਕਿਲ੍ਹਾ ਮੁਬਾਰਕ ਫਰੀਦਕੋਟ ਤੋਂ ਆਰੰਭ ਹੋਇਆ। ਨਗਰ ਕੀਰਤਨ ਫਿਰੋਜਪੁਰ, ਮੋਗਾ, ਜਗਰਾਉਂ, ਲੁਧਿਆਣਾ, ਫਤਹਿਗੜ੍ਹ ਸਾਹਿਬ, ਚਮਕੌਰ ਸਾਹਿਬ ਹੁੰਦੇ ਹੋਏ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ।

ਪੰਜਾਬ ਦੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ, ਬਲਜੀਤ ਕੌਰ ਨੇ ਫਰੀਦਕੋਟ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਣ ਵਾਲੇ ਨਗਰ ਕੀਰਤਨ ਚ ਸ਼ਮੂਲੀਅਤ ਕੀਤੀ। ਉਨ੍ਹਾਂ ਨਾਲ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਅਮੋਲਕ ਸਿੰਘ ਤੇ ਵੱਡੀ ਗਿਣਤੀ ਚ ਸੰਗਤਾਂ ਹਾਜਰ ਸਨ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਹੱਕਾਂ ਦੀ ਰਾਖੀ ਲਈ ਅਦੁੱਤੀ ਸ਼ਹਾਦਤ ਦਿੱਤੀ ਤਾਂ ਜੋ ਦੁਨੀਆ ਲਈ ਮਿਸਾਲ ਕਾਇਮ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਤੇ ਧਾਰਮਿਕ ਆਜਾਦੀ ਦੀ ਰੱਖਿਆ ਲਈ ਦਿੱਲੀ ਚ ਬਲਿਦਾਨ ਦਿੱਤਾ, ਜੋ ਕਿ ਵਿਸ਼ਵ ਦੇ ਇਤਿਹਾਸ ਚ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਨੌਵੇਂ ਸਿੱਖ ਗੁਰੂ ਜੀ ਧਰਮ ਨਿਰਪੱਖਤਾ, ਏਕਤਾ ਤੇ ਵਿਸ਼ਵਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਗੁਰੂ ਸਾਹਿਬ ਦਾ ਜੀਵਨ ਤੇ ਦਰਸ਼ਨ ਸਾਰੀ ਮਨੁੱਖਤਾ ਲਈ ਮਾਰਗ ਦਰਸ਼ਨ ਕਰਦਾ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ ਲੋਕਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ, ਸ਼ਹਾਦਤ ਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਬਾਰੇ ਜਾਗਰੂਕ ਕਰਨਾ ਹੈ ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਗੁਰੂ ਤੇਗ ਬਹਾਦਰ ਜੀ ਨੇ ਧਾਰਮਿਕ ਆਜਾਦੀ ਦੀ ਰਾਖੀ ਲਈ ਆਪਣੀ ਆਵਾਜ ਬੁਲੰਦ ਕੀਤੀ ਤੇ 1675 ਚ ਦਿੱਲੀ ਦੇ ਚਾਂਦਨੀ ਚੌਕ ਵਿਖੇ ਸ਼ਹੀਦ ਹੋ ਗਏ।

ਮੰਤਰੀ ਨੇ ਕਿਹਾ ਕਿ ਕਸ਼ਮੀਰ ਦੇ ਪੰਡਿਤ, ਆਪਣੇ ਧਰਮ ਦੀ ਰੱਖਿਆ ਖਾਤਰ ਮਦਦ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਆਏ ਸਨ। ਉਸ ਮੌਕੇ ਦੇ ਹਾਕਮਾਂ ਵੱਲੋਂ ਕਈ ਪੇਸ਼ਕਸ਼ਾਂ ਦੇ ਬਾਵਜੂਦ ਗੁਰੂ ਜੀ ਨੇ ਜੁਲਮ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਤੇ ਧਰਮ ਦੀ ਆਜਾਦੀ ਦੀ ਰੱਖਿਆ ਲਈ ਸ਼ਹਾਦਤ ਦਾ ਰਸਤਾ ਚੁਣਿਆ।

ਮੰਤਰੀ ਬਲਜੀਤ ਕੌਰ ਨੇਇਹ ਇਤਿਹਾਸ ਚ ਪਹਿਲੀ ਵਾਰ ਹੋਵੇਗਾ ਕਿ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਕੀਤਾ ਜਾ ਰਿਹਾ ਹੈ। ਇਹ ਵਿਸ਼ੇਸ਼ ਸੈਸ਼ਨ ਗੁਰੂ ਸਾਹਿਬ ਦੀ ਮਨੁੱਖਤਾ ਖ਼ਾਤਰ ਦਿੱਤੀ ਅਦੁੱਤੀ ਕੁਰਬਾਨੀ ਨੂੰ ਸਮੁੱਚੀ ਮਨੁੱਖਤਾ ਵੱਲੋਂ ਸਤਿਕਾਰ ਵਜੋਂ ਹੈ।

ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?...
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?...