AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਤਿੰਨ ਦਿਨ ਰਹੇਗਾ ਡ੍ਰਾਈ ਡੇਅ: ਸ਼ਰਾਬ-ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਹੋਟਲ ਤੇ ਕਲੱਬ ‘ਤੇ ਵੀ ਪਾਬੰਦੀ

Punjab Dry Day: ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ ਸ੍ਰੀਨਗਰ ਤੋਂ ਸ਼ੁਰੂ ਹੋ ਕੇ ਪਠਾਨਕੋਟ ਪਹੁੰਚ ਚੁੱਕਾ ਹੈ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਦੌਰਾਨ ਨਗਰ ਕੀਰਤਨ ਦੇ ਰੂਟ ਵਾਲੇ ਇਲਾਕਿਆਂ ਵਿੱਚ ਪਵਿੱਤਰਤਾ ਬਣਾਈ ਰੱਖਣ ਲਈ "ਡ੍ਰਾਈ ਡੇਅ" ਦਾ ਐਲਾਨ ਕੀਤਾ ਗਿਆ ਹੈ। ਜਿਸ ਤਹਿਤ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ ਪਾਬੰਦੀ ਰਹੇਗੀ। ਆਨੰਦਪੁਰ ਸਾਹਿਬ ਵਿਖੇ ਵੱਡੇ ਸਮਾਗਮ ਹੋਣਗੇ।

ਪੰਜਾਬ 'ਚ ਤਿੰਨ ਦਿਨ ਰਹੇਗਾ ਡ੍ਰਾਈ ਡੇਅ: ਸ਼ਰਾਬ-ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਹੋਟਲ ਤੇ ਕਲੱਬ 'ਤੇ ਵੀ ਪਾਬੰਦੀ
tv9-punjabi
| Published: 20 Nov 2025 16:12 PM IST
Share

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਕਰਵਾਏ ਜਾ ਰਹੇ ਹਨ। ਪੰਜਾਬ ਵਿੱਚ ਜਿਨ੍ਹਾਂ ਇਲਾਕਿਆਂ ਵਿੱਚੋਂ ਨਗਰ ਕੀਰਤਨ ਲੰਘੇਗਾ। ਉਨ੍ਹਾਂ ਇਲਾਕਿਆਂ ਵਿੱਚ ਪੂਰੀ ਪਵਿੱਤਰਤਾ ਬਣਾਈ ਰੱਖੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਹੋਟਲਾਂ ਤੇ ਕਲੱਬਾਂ ਵਿੱਚ ਸ਼ਰਾਬ ਦੀ ਵਿਕਰੀ ਅਤੇ ਸ਼ਰਾਬ ਪਰੋਸਣ ਤੋਂ ਰੋਕਣ ਲਈ ਉਨ੍ਹਾਂ ਇਲਾਕਿਆਂ ਵਿੱਚ “ਡ੍ਰਾਈ ਡੇਅ” ਘੋਸ਼ਿਤ ਕਰ ਰਿਹਾ ਹੈ।

ਸ਼੍ਰੀਨਗਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਅੱਜ ਪਠਾਨਕੋਟ ਪਹੁੰਚ ਗਿਆ ਹੈ, ਜਿੱਥੇ ਇਹ ਅੱਜ ਰਾਤ ਠਹਿਰੇਗਾ।

ਇਸ ਤੋਂ ਬਾਅਦ, ਕੱਲ੍ਹ 21 ਨਵੰਬਰ ਨੂੰ ਇਹ ਦਸੂਹਾ-ਹੁਸ਼ਿਆਰਪੁਰ-ਮਾਹਿਲਪੁਰ ਪਹੁੰਚੇਗੀ ਅਤੇ 22 ਨਵੰਬਰ ਨੂੰ, ਗੜ੍ਹਸ਼ੰਕਰ ਰਾਹੀਂਇਹ ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗਾ। ਜਿੱਥੇ ਇਕੱਠ ਹੋਵੇਗਾ।

ਪਠਾਨਕੋਟ ਵਿੱਚ ਅੱਜ ਤੇ ਕੱਲ੍ਹ ਡ੍ਰਾਈ ਡੇਅ

ਨਗਰ ਕੀਰਤਨ ਦੇ ਰੂਟ ਦੀ ਪਵਿੱਤਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਮੈਜਿਸਟ੍ਰੇਟ, ਪਠਾਨਕੋਟ ਨੇ ਇੱਕ ਹੁਕਮ ਜਾਰੀ ਕੀਤਾ ਹੈ ਕਿ 20 ਨਵੰਬਰ, 2025 ਨੂੰ ਦੁਪਹਿਰ 12 ਵਜੇ ਤੋਂ 21 ਨਵੰਬਰ, 2025 ਨੂੰ ਦੁਪਹਿਰ 12 ਵਜੇ ਤੱਕ ਜ਼ਿਲ੍ਹੇ ਵਿੱਚ ਸ਼ਰਾਬ ਦੀਆਂ ਦੁਕਾਨਾਂ, ਮੀਟ ਦੀਆਂ ਦੁਕਾਨਾਂ ਅਤੇ ਬੀੜੀ-ਸਿਗਰਟ ਅਤੇ ਤੰਬਾਕੂ ਦੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ।

ਇਸ ਤੋਂ ਇਲਾਵਾ, ਹੋਟਲਾਂ, ਰੈਸਟੋਰੈਂਟਾਂ, ਕਲੱਬਾਂ, ਬੀਅਰ ਬਾਰਾਂ, ਅਹਾਤਿਆਂ ਅਤੇ ਹੋਰ ਜਨਤਕ ਥਾਵਾਂ ‘ਤੇ ਸ਼ਰਾਬ ਦੀ ਵਿਕਰੀ ਅਤੇ ਪਰੋਸਣ ‘ਤੇ ਸਖ਼ਤੀ ਨਾਲ ਪਾਬੰਦੀ ਹੋਵੇਗੀ। ਅਧਿਕਾਰੀਆਂ ਨੂੰ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਜਨਮ ਦਿਵਸ ਸਮਾਰੋਹ ਦੇ ਹਿੱਸੇ ਵਜੋਂ ਆਯੋਜਿਤ ਕੀਤਾ ਜਾ ਰਿਹਾ ਨਗਰ ਕੀਰਤਨ ਸ੍ਰੀਨਗਰ ਤੋਂ ਸ਼ੁਰੂ ਹੋਵੇਗਾ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ।

20 ਨਵੰਬਰ, 2025 ਨੂੰ ਨਗਰ ਕੀਰਤਨ ਮਾਧੋਪੁਰ, ਸੁਜਾਨਪੁਰ, ਮਲਿਕਪੁਰ, ਛੋਟੀ ਨਾਹਰ, ਟੈਂਕ ਚੌਕ, ਬੱਸ ਸਟੈਂਡ ਪਠਾਨਕੋਟ, ਲਾਈਟਨ ਵਾਲਾ ਚੌਕ ਅਤੇ ਮਿਸ਼ਨ ਚੌਕ ਵਿੱਚੋਂ ਲੰਘੇਗਾ ਅਤੇ ਰਾਤ ਭਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਮਿਸ਼ਨ ਰੋਡ, ਪਠਾਨਕੋਟ ਵਿਖੇ ਰੁਕੇਗਾ। ਅਗਲੀ ਸਵੇਰ, 21 ਨਵੰਬਰ, 2025 ਨੂੰ ਨਗਰ ਕੀਰਤਨ ਪਠਾਨਕੋਟ ਤੋਂ ਸਿੰਬਲ ਚੌਕ, ਚੱਕੀ ਪੁਲ, ਦਮਟਾਲ, ਮੀਰਥਲ ਅਤੇ ਮਾਨਸਰ ਟੋਲ ਪਲਾਜ਼ਾ ਰਾਹੀਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਦਾਖਲ ਹੋਵੇਗਾ।

22 ਨੂੰ ਆਨੰਦਪੁਰ ਸਾਹਿਬ ਵਿਖੇ ਸਮਾਗਮ

22 ਨਵੰਬਰ ਨੂੰ ਇਹ ਨਗਰ ਕੀਰਤ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਣਗੇ। ਇਸ ਲਈ ਉੱਥੇ ਵੀ ਡ੍ਰਾਈ ਡੇਅ ਘੋਸ਼ਿਤ ਕੀਤਾ ਜਾਵੇਗਾ। ਹਾਲਾਂਕਿ, ਸਰਕਾਰ ਨੇ ਅਜੇ ਤੱਕ ਇਸ ਸੰਬੰਧੀ ਕੋਈ ਆਦੇਸ਼ ਜਾਰੀ ਨਹੀਂ ਕੀਤੇ ਹਨ। ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਸਮਾਗਮ ਤੋਂ ਬਾਅਦ ਇੱਕ ਸਰਬ-ਧਰਮ ਸੰਮੇਲਨ ਹੋਵੇਗਾ। ਜਿਸ ਵਿੱਚ ਸਾਰੇ ਧਰਮਾਂ ਦੇ ਗੁਰੂ ਅਤੇ ਸੰਤ ਸ਼ਾਮਲ ਹੋਣਗੇ।

ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ

ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਹੈ। ਅੱਜ ਸ਼ਾਮ ਸ੍ਰੀ ਆਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਇੱਕ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਹੋਣ ਵਾਲਾ ਹੈ। ਇਸ ਸਮਾਗਮ ਲਈ ਕਈ ਪਿੰਡਾਂ ਤੋਂ ਲੋਕ ਪਹੁੰਚ ਰਹੀਆਂ ਹਨ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...