ਗੁਰੂ ਤੇਗ ਬਹਾਦਰ ਸ਼ਹੀਦੀ ਸ਼ਤਾਬਦੀ ਸਮਾਗਮ: ਪੰਜਾਬ ਸਰਕਾਰ ਪੀਐਮ ਤੇ ਰਾਸ਼ਟਰਪਤੀ ਸਮੇਤ ਹਰ ਸੂਬੇ ਦੇ ਸੀਐਮ ਨੂੰ ਦੇਵੇਗੀ ਸੱਦਾ

Updated On: 

28 Oct 2025 13:44 PM IST

Guru Teg Bahdur Shahidi Samagam: ਸੱਦਾ ਦੇਣ ਲਈ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਟੀਮ ਭੇਜੀ ਜਾਵੇਗੀ। ਇਸ ਦੇ ਲਈ ਮੰਤਰੀਆਂ ਦੀ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤੇ ਹਰ ਸੂਬੇ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਜਾਵੇਗਾ। ਵੱਖ-ਵੱਖ ਸੂਬੇ 'ਚ ਸੱਦਾ ਦੇਣ ਲਈ ਜਾਣ ਵਾਲੇ ਮੰਤਰੀਆਂ ਦੀ ਪੰਜਾਬ ਸਰਕਾਰ ਨੇ ਲਿਸਟ ਬਣਾ ਲਈ ਹੈ।

ਗੁਰੂ ਤੇਗ ਬਹਾਦਰ ਸ਼ਹੀਦੀ ਸ਼ਤਾਬਦੀ ਸਮਾਗਮ: ਪੰਜਾਬ ਸਰਕਾਰ ਪੀਐਮ ਤੇ ਰਾਸ਼ਟਰਪਤੀ ਸਮੇਤ ਹਰ ਸੂਬੇ ਦੇ ਸੀਐਮ ਨੂੰ ਦੇਵੇਗੀ ਸੱਦਾ
Follow Us On

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਦੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਨੂੰ ਸ਼ਾਨਦਾਰ ਧਾਰਮਿਕ ਪੱਧਰ ‘ਤੇ ਮਨਾਇਆ ਜਾਵੇਗਾ। ਇਸ ਸਮਾਗਮ ‘ਚ ਪੰਜਾਬ ਸਰਕਾਰ ਵੱਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸੱਦਾ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਖੁਦ ਸੱਦਾ ਦੇਣ ਲਈ ਦਿੱਲੀ ਜਾਣਗੇ। ਉੱਥੇ ਹੀ, ਗੁਆਂਢੀ ਸੂਬਿਆਂ ਸਮੇਤ ਦੇਸ਼ ਦੇ ਹਰ ਸੂਬੇ ਦੇ ਮੁੱਖ ਮੰਤਰੀਆਂ ਨੂੰ ਇਸ ਸਮਾਗਮ ਲਈ ਸੱਦਾ ਦਿੱਤਾ ਜਾਵੇਗਾ।

ਉਨ੍ਹਾਂ ਨੂੰ ਸੱਦਾ ਦੇਣ ਲਈ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਟੀਮ ਭੇਜੀ ਜਾਵੇਗੀ। ਇਸ ਦੇ ਲਈ ਮੰਤਰੀਆਂ ਦੀ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤੇ ਹਰ ਸੂਬੇ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਜਾਵੇਗਾ। ਵੱਖ-ਵੱਖ ਸੂਬੇ ‘ਚ ਸੱਦਾ ਦੇਣ ਲਈ ਜਾਣ ਵਾਲੇ ਮੰਤਰੀਆਂ ਦੀ ਪੰਜਾਬ ਸਰਕਾਰ ਨੇ ਲਿਸਟ ਬਣਾ ਲਈ ਹੈ।

ਵਿੱਤ ਮੰਤਰੀ ਹਰਪਾਲ ਚੀਮਾ ਤੇ ਲਾਲਚੰਦ ਕਟਾਰੂਚੱਕ ਪੱਛਮ ਬੰਗਾਲ, ਅਸਾਮ ਤੇ ਓਡੀਸ਼ਾ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਜਾਣਗੇ। ਉੱਥੇ ਹੀ ਅਮਨ ਅਰੋੜਾ, ਤਰੁਣਪ੍ਰੀਤ ਸੌਂਧ ਦਿੱਲੀ, ਉੱਤਰ ਪ੍ਰਦੇਸ਼, ਗੁਜਰਾਤ ਤੇ ਉੱਤਰਾਖੰਡ ‘ਚ ਜਾਣਗੇ। ਡਾ. ਬਲਬੀਰ ਸਿੰਘ ਤੇ ਹਰਦੀਪ ਸਿੰਘ ਮੁੰਡੀਆਂ ਛੱਤੀਸਗੜ੍ਹ ਤੇ ਝਾਰਖੰਡ ਜਾਣਗੇ।

ਮੰਤਰੀ ਹਰਭਜਨ ਸਿੰਘ ਈਟੀਓ ਤੇ ਬਰਿੰਦਰ ਕੁਮਾਰ ਗੋਇਲ ਕੇਰਲ, ਕਰਨਾਟਕ, ਤਮਿਲਨਾਡੁ ਤੇ ਪੁਦੂਚੇਰੀ ਜਾਣਗੇ। ਇਸੇ ਤਰ੍ਹਾਂ ਮੰਤਰੀ ਹਰਜੋਤ ਸਿੰਘ ਬੈਂਸ ਤੇ ਸੈਰ-ਸਪਾਟਾ ਤੇ ਸੰਸਕ੍ਰਿਤੀ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਮਹਾਰਾਸ਼ਟਰ, ਬਿਹਾਰ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਜਾਣਗੇ। ਸਰਕਾਰ ਇਸ ਪੂਰੇ ਪ੍ਰੋਗਰਾਮ ਦੀ ਯੋਜਨਾ ਤਿਆਰ ਕਰ ਲਈ ਹੈ।

ਸ਼ਹੀਦੀ ਪੁਰਬ ਸ਼ਾਨਦਾਰ ਢੰਗ ਨਾਲ ਮਨਾਉਣ ਦੀ ਤਿਆਰੀ ਕਰ ਰਹੀ ਸਰਕਾਰ

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸ਼ਾਨਦਾਰ ਤੇ ਇਤਿਹਾਸਕ ਢੰਗ ਨਾਲ ਮਨਾਉਣ ਦੀ ਤਿਆਰੀ ਕਰ ਰਹੀ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ 1 ਕਰੋੜ ਤੋਂ ਵੱਧ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੀਆਂ ਤਿਆਰੀਆਂ ਪੂਰੀ ਸ਼ਰਧਾ ਨਾਲ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪਹਿਲਾਂ ਕਿਸੇ ਵੀ ਸਰਕਾਰ ਨੇ ਅਜਿਹਾ ਨਹੀਂ ਕੀਤਾ। ਇਹ ਸਿਰਫ਼ ਇੱਕ ਇਕੱਠ ਨਹੀਂ ਹੈ ਸਗੋਂ ਪੰਜਾਬ ਦੀ ਆਤਮਾ ਨੂੰ ਸ਼ਰਧਾਂਜਲੀ ਹੈ।

ਇਹ ਸਮਾਗਮ ਨਾ ਸਿਰਫ਼ ਇੱਕ ਬੇਮਿਸਾਲ ਪੱਧਰ ਤੇ ਹੋ ਰਿਹਾ ਹੈ, ਸਗੋਂ ਇਸ ਨੇ ਭਾਰਤ ਤੇ ਵਿਦੇਸ਼ਾਂ ਚ ਲੱਖਾਂ ਲੋਕਾਂ ਲਈ ਇੱਕ ਭਾਵਨਾਤਮਕ ਸਬੰਧ ਵੀ ਪੈਦਾ ਕੀਤਾ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਤਿੰਨ ਦਿਨਾਂ ਇਤਿਹਾਸਕ ਇਕੱਠ ਚ 1 ਕਰੋੜ ਤੋਂ ਵੱਧ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਅਮਰੀਕਾ, ਕੈਨੇਡਾ, ਯੂਕੇ, ਆਸਟ੍ਰੇਲੀਆ, ਦੁਬਈ, ਮਲੇਸ਼ੀਆ ਤੋਂ ਹਜ਼ਾਰਾਂ ਐਨਆਰਆਈ ਸੰਗਤਾਂ ਇਸ ਸਮਾਗਮ ਦਾ ਹਿੱਸਾ ਬਣਨ ਲਈ ਤਿਆਰ ਹਨ।

Related Stories
‘ਵੀਰ ਬਾਲ’ ਦਿਵਸ ਦਾ ਨਾਂ ਬਦਲਣ ਦੀ ਮੰਗ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸਾਂਸਦਾਂ ਨੂੰ ਲਿਖੀ ਚਿੱਠੀ
ਸਾਬਾ ਗੋਬਿੰਦਗੜ੍ਹ ਦੀ ਗੋਲਡੀ ਬਰਾੜ ਨੂੰ ਧਮਕੀ, ਸੋਸ਼ਲ ਮੀਡੀਆ ‘ਤੇ ਵੌਇਸ ਨੋਟ ਵਾਇਰਲ; ਹਰਕਤ ਵਿੱਚ ਸੁਰੱਖਿਆ ਏਜੰਸੀਆਂ
ਅੰਮ੍ਰਿਤਸਰ ਕਾਂਗਰਸ ਜਿਲ੍ਹਾ ਪ੍ਰਧਾਨ ਮਿੱਠੂ ਮਦਾਨ ਦੀ ਨਵਜੋਤ ਕੌਰ ਸਿੱਧੂ ਨੂੰ ਚੇਤਾਵਨੀ, ਕਿਹਾ- ਚੁੱਪ ਨਾ ਹੋਏ ਤਾਂ ਸਬੂਤਾਂ ਸਣੇ ਕਰਾਂਗਾ ਵੱਡੇ ਖੁਲਾਸੇ
ਸ੍ਰੀ ਅਕਾਲ ਤਖ਼ਤ ਵੱਲੋਂ ਧਾਰਮਿਕ ਸਜ਼ਾ, ਵਿਰਸਾ ਸਿੰਘ ਵਲਟੋਹਾ ਤੇ ਭਾਈ ਹਰਿੰਦਰ UK ਨੇ ਨਿਭਾਈ ਭਾਂਡਿਆਂ ਤੇ ਜੋੜਿਆਂ ਦੀ ਸੇਵਾ
“ਚੋਰਾਂ ਦਾ ਸਾਥ ਨਹੀਂ ਦੇਵਾਂਗੀ: ਅਜਿਹੇ ਨੋਟਿਸ ਬਹੁਤ ਨਿਕਲਦੇ ਹਨ; ਰੰਧਾਵਾ ਦੇ ਤਸਕਰਾਂ ਨਾਲ ਸਬੰਧ, ਨਵਜੋਤ ਕੌਰ ਦਾ ਮੁੜ ਤਿੱਖਾ ਹਮਲਾ
ਨਵਜੋਤ ਕੌਰ ਸਿੱਧੂ ਨੂੰ ਲੀਗਲ ਨੋਟਿਸ, ਸੁਖਜਿੰਦਰ ਰੰਧਾਵਾ ਨੇ 7 ਦਿਨਾਂ ਅੰਦਰ ਮੁਆਫ਼ੀ ਮੰਗਣ ਲਈ ਕਿਹਾ