ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮਲੇਸ਼ੀਆ ‘ਚ ਫਸੀ ਸੰਗਰੂਰ ਦੀ ਗੁਰਵਿੰਦਰ ਕੌਰ ਜਲਦ ਆਵੇਗੀ ਵਾਪਸ, ਸੀਐੱਮ ਬੋਲੇ-ਭਾਰਤੀ ਅੰਬੈਸੀ ਨਾਲ ਹੋਇਆ ਸੰਪਰਕ

ਮੇਲਸ਼ੀਆਂ ਵਿੱਚ ਪੰਜਾਬ ਦੇ ਸੰਗਰੂਰ ਦੀ ਇੱਕ ਧੀ ਦੀ ਰੌਂਦੇ ਹੋਏ ਦੀ ਵੀਡੀਓ ਵਾਇਰਲ ਹੋਈ ਸੀ। ਤੇ ਹੁਣ ਇਹ ਮਾਮਲਾ ਸੀਐੱਮ ਦੇ ਧਿਆਨ ਵਿੱਚ ਆ ਗਿਆ ਹੈ। ਉਨ੍ਹਾਂ ਨੇ ਟਵੀਟੀ ਕਰਕੇ ਜਾਣਕਾਰੀ ਦਿੱਤੀ ਹੈ ਕਿ ਇਸ ਸਬੰਧ ਵਿੱਚ ਭਾਰਤੀ ਅੰਬੈਸੀ ਨਾਲ ਸੰਪਰਕ ਹੋ ਗਿਆ ਹੈ। ਕਾਗਜੀ ਕਾਰਵਾਈ ਜਲਦ ਪੂਰੀ ਹਣ ਤੋਂ ਬਾਅਦ ਗੁਰਵਿੰਦਰ ਕੌਰ ਵਾਪਸ ਆਵੇਗੀ।

ਮਲੇਸ਼ੀਆ 'ਚ ਫਸੀ ਸੰਗਰੂਰ ਦੀ ਗੁਰਵਿੰਦਰ ਕੌਰ ਜਲਦ ਆਵੇਗੀ ਵਾਪਸ, ਸੀਐੱਮ ਬੋਲੇ-ਭਾਰਤੀ ਅੰਬੈਸੀ ਨਾਲ ਹੋਇਆ ਸੰਪਰਕ
Follow Us
tv9-punjabi
| Updated On: 13 Aug 2023 19:49 PM IST
ਪੰਜਾਬ ਨਿਊਜ। ਮਲੇਸ਼ੀਆ ‘ਚ ਫਸੀ ਸੰਗਰੂਰ ਦੇ ਪਿੰਡ ਅੜਕਵਾਸ ਦੀ ਰਹਿਣ ਵਾਲੀ ਗੁਰਵਿੰਦਰ ਕੌਰ ਜਲਦੀ ਹੀ ਵਤਨ ਪਰਤ ਸਕਦੀ ਹੈ। ਸੀਐਮ ਭਗਵੰਤ ਮਾਨ (CM Bhagwant Mann) ਨੇ ਟਵੀਟ ਕੀਤਾ ਕਿ ਗੁਰਵਿੰਦਰ ਕੌਰ ਦਾ ਭਾਰਤੀ ਦੂਤਾਵਾਸ ਨਾਲ ਸੰਪਰਕ ਹੋ ਗਿਆ ਹੈ। ਸੀਐੱਮ ਨੇ ਕਿਹਾ ਕਿ ਉਨਾਂ ਨੂੰ ਉਮੀਦ ਹੈ ਕਿ ਹੁਣ ਉਹ ਜਲਦੀ ਹੀ ਆਪਣੇ ਪਰਿਵਾਰ ਕੋਲ ਵਾਪਸ ਆ ਜਾਵੇਗੀ। ਮਲੇਸ਼ੀਆ ਤੋਂ ਸੰਗਰੂਰ ਨਿਵਾਸੀ ਗੁਰਵਿੰਦਰ ਕੌਰ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ। ਇਸ ਵਿੱਚ ਉਹ ਰੋਂਦੀ ਹੋਈ ਘਰ ਪਰਤਣ ਦੀ ਬੇਨਤੀ ਕਰ ਰਹੀ ਹੈ। ਜਾਣਕਾਰੀ ਅਨੂਸਾਰ ਪੀੜਤ ਲੜਕੀ ਨੂੰ ਮਲੇਸ਼ੀਆ ਵਿੱਚ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਸਨੂੰ ਵਿਦੇਸ਼ ਭੇਜਣ ਵਾਲੇ ਟ੍ਰੈਵਲ ਏਜੰਟ ਨੇ ਧੋਖਾ ਕੀਤਾ ਹੈ।

ਮਹੀਨਾ ਪਹਿਲਾਂ ਮਲੇਸ਼ੀਆ ਗਈ ਸੀ ਪੀੜਤ ਲੜਕੀ

ਦਰਅਸਲ ਸੰਗਰੂਰ ਦੇ ਪਿੰਡ ਅੜਕਵਾਸ ਦੀ ਰਹਿਣ ਵਾਲੀ ਗੁਰਵਿੰਦਰ ਕੌਰ ਕਰੀਬ ਇੱਕ ਮਹੀਨਾ ਪਹਿਲਾਂ ਟੂਰਿਸਟ ਵੀਜ਼ੇ ‘ਤੇ ਮਲੇਸ਼ੀਆ ਗਈ ਸੀ। ਵਾਇਰਲ ਵੀਡੀਓ (Viral video) ‘ਚ ਉਸ ਨੇ ਦੱਸਿਆ ਕਿ ਕਿਸ ਤਰ੍ਹਾਂ ਉਸ ਨੂੰ ਘਰ ‘ਚ ਬੰਦ ਕਰ ਦਿੱਤਾ ਗਿਆ ਹੈ ਅਤੇ ਖਾਣ ਲਈ ਕੁੱਝ ਵੀ ਨਹੀਂ ਦਿੱਤਾ ਜਾ ਰਿਹਾ ਹੈ। ਇੱਥੋਂ ਤੱਕ ਕਿ ਉਸ ਦਾ ਪਾਸਪੋਰਟ ਵੀ ਰੱਖਿਆ ਗਿਆ ਹੈ ਭਾਵੇਂ ਉਹ ਭਾਰਤ ਪਰਤਣਾ ਚਾਹੁੰਦੀ ਹੈ। ਉਦੋਂ ਤੋਂ ਪੰਜਾਬ ‘ਚ ਰਹਿ ਰਹੀ ਲੜਕੀ ਦੇ ਮਾਪੇ ਚਿੰਤਤ ਹਨ।

ਪੀੜਤ ਲੜਕੀ ਨੇ ਕੀਤਾ ਹੈ ਸੈਲੂਨ ਦਾ ਕੋਰਸ

ਪੀੜਤ ਲੜਕੀ ਦੀ ਭੈਣ ਨੇ ਦੱਸਿਆ ਕਿ ਉਸ ਨੂੰ ਮਲੇਸ਼ੀਆ (Malaysia) ਭੇਜਣ ਵਾਲਾ ਏਜੰਟ ਉਸ ਦਾ ਦੂਰ ਦਾ ਰਿਸ਼ਤੇਦਾਰ ਹੈ। ਗੁਰਵਿੰਦਰ ਕੌਰ ਨੇ ਸੈਲੂਨ ਦਾ ਕੋਰਸ ਕੀਤਾ ਹੈ। ਰਿਸ਼ਤੇਦਾਰ ਨੇ ਕਿਹਾ ਸੀ ਕਿ ਉਸ ਨੂੰ ਮਲੇਸ਼ੀਆ ਵਿਚ ਚੰਗੀ ਨੌਕਰੀ ਮਿਲ ਜਾਵੇਗੀ। ਉਸ ਨੇ ਕਿਹਾ ਕਿ ਉਸ ਦਾ ਉੱਥੇ ਆਪਣਾ ਸੈਲੂਨ ਹੈ ਅਤੇ ਗੁਰਵਿੰਦਰ ਨੂੰ ਉੱਥੇ ਕੰਮ ਦਿੱਤਾ ਜਾਵੇਗਾ। ਬਾਅਦ ‘ਚ ਗੁਰਵਿੰਦਰ ਨੂੰ ਟੂਰਿਸਟ ਵੀਜ਼ੇ ‘ਤੇ ਮਲੇਸ਼ੀਆ ਭੇਜ ਦਿੱਤਾ ਗਿਆ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...