AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ, ਮੁਲਜ਼ਮ ਮਨਦੀਪ ਸਿੰਘ ਗ੍ਰਿਫ਼ਤਾਰ

ਏਸੀਪੀ ਸੈਂਟਰਲ ਅੰਮ੍ਰਿਤਸਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਲਿਸ ਨੂੰ ਇੱਕ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਇੱਕ ਵਿਅਕਤੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਗੁਟਕਾ ਸਾਹਿਬ ਦੇ ਅਰਦਾਸ ਨਾਲ ਸਬੰਧਤ ਪਾਵਨ ਅੰਗਾਂ ਨੂੰ ਪਾੜਿਆ ਗਿਆ ਅਤੇ ਉਨ੍ਹਾਂ ਨੂੰ ਉੱਥੇ ਮੱਥਾ ਟੇਕਣ ਆਈ ਇੱਕ ਮਹਿਲਾ ਦੀ ਚੁੰਨੀ ਦੇ ਪੱਲੂ ਨਾਲ ਬੰਨ੍ਹ ਦਿੱਤਾ ਗਿਆ।

ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ, ਮੁਲਜ਼ਮ ਮਨਦੀਪ ਸਿੰਘ ਗ੍ਰਿਫ਼ਤਾਰ
lalit-sharma
| Published: 03 Sep 2026 18:31 PM IST
Share

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਟਕਾ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸੰਗਤ ਵਿੱਚ ਰੋਸ ਅਤੇ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ। ਮਾਮਲੇ ਵਿੱਚ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਈ-ਡਿਵੀਜ਼ਨ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਕੇਸ ਦਰਜ ਕਰਕੇ ਮੁਲਜ਼ਮ ਮਨਦੀਪ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਨਗਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਸੈਂਟਰਲ ਅੰਮ੍ਰਿਤਸਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਲਿਸ ਨੂੰ ਇੱਕ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਇੱਕ ਵਿਅਕਤੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਗੁਟਕਾ ਸਾਹਿਬ ਦੇ ਅਰਦਾਸ ਨਾਲ ਸਬੰਧਤ ਪਾਵਨ ਅੰਗਾਂ ਨੂੰ ਪਾੜਿਆ ਗਿਆ ਅਤੇ ਉਨ੍ਹਾਂ ਨੂੰ ਉੱਥੇ ਮੱਥਾ ਟੇਕਣ ਆਈ ਇੱਕ ਮਹਿਲਾ ਦੀ ਚੁੰਨੀ ਦੇ ਪੱਲੂ ਨਾਲ ਬੰਨ੍ਹ ਦਿੱਤਾ ਗਿਆ।

ਪੁਲਿਸ ਅਨੁਸਾਰ ਇਸ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਮਾਮਲੇ ਦੀ ਤੁਰੰਤ ਜਾਂਚ ਸ਼ੁਰੂ ਕੀਤੀ ਗਈ। ਸ੍ਰੀ ਦਰਬਾਰ ਸਾਹਿਬ ਦੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਗਾਲਿਆ ਗਿਆ। ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਦੀ ਪਛਾਣ ਕਰਨ ਵਿੱਚ ਸਫਲਤਾ ਮਿਲੀ। ਜਿਸ ਤੋਂ ਬਾਅਦ ਮਨਦੀਪ ਸਿੰਘ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਨੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਘਟਨਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਗੰਭੀਰ ਚਿੰਤਾ ਪ੍ਰਗਟਾਈ ਗਈ ਹੈ। ਐਸਜੀਪੀਸੀ ਦੇ ਲੀਗਲ ਐਡਵਾਈਜ਼ਰ ਅਮਨਬੀਰ ਸਿੰਘ ਸਿਆਲੀ ਨੇ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਰਗੇ ਪਵਿੱਤਰ ਅਸਥਾਨ ਅੰਦਰ ਵਾਰ-ਵਾਰ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਬਹੁਤ ਹੀ ਚਿੰਤਾਜਨਕ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਪਾਵਨ ਸਰੂਪਾਂ ਜਾਂ ਗੁਰਬਾਣੀ ਨਾਲ ਸਬੰਧਤ ਅੰਗਾਂ ਦੀ ਬੇਅਦਬੀ ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਦੀ ਹੈ।

ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਕੀਤੀ ਮੰਗ

ਇਸ ਦੌਰਾਨ ਸਿਆਲੀ ਨੇ ਕਿਹਾ ਕਿ ਸਿਰਫ਼ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨਾ ਹੀ ਕਾਫ਼ੀ ਨਹੀਂ ਹੈ, ਸਗੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਹ ਪਤਾ ਲਗਾਇਆ ਜਾਵੇ ਕਿ ਮੁਲਜ਼ਮ ਨੇ ਇਹ ਹਰਕਤ ਕਿਸ ਮਕਸਦ ਨਾਲ ਕੀਤੀ ਅਤੇ ਕੀ ਇਸ ਪਿੱਛੇ ਕਿਸੇ ਹੋਰ ਵਿਅਕਤੀ ਜਾਂ ਤਾਕਤ ਦੀ ਕੋਈ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਕਿਸੇ ਸਾਜ਼ਿਸ਼ ਜਾਂ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰ ਧਰਮ ਅਤੇ ਵਰਗ ਦੇ ਲੋਕਾਂ ਲਈ ਦਰਵਾਜ਼ੇ ਖੁੱਲ੍ਹੇ ਹਨ। ਇੱਥੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚਦੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਰਬੱਤ ਦੇ ਭਲੇ, ਮਨੁੱਖਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀ ਹੈ। ਇਸ ਲਈ ਕਿਸੇ ਵੀ ਸ਼ਰਾਰਤੀ ਅਨਸਰ ਵੱਲੋਂ ਅਜਿਹੀ ਘਟਨਾ ਨੂੰ ਅੰਜਾਮ ਦੇਣਾ ਨਾ ਸਿਰਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ, ਸਗੋਂ ਸਮਾਜਿਕ ਮਾਹੌਲ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ।

ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਢੁਕਵੇਂ ਕਦਮ ਚੁੱਕੇ ਜਾਣ

ਅਮਨਬੀਰ ਸਿੰਘ ਸਿਆਲੀ ਨੇ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਢੁਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਵੇ ਤਾਂ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਜਾਵੇ, ਤਾਂ ਜੋ ਘਟਨਾ ਦੇ ਪਿੱਛੇ ਦੀ ਪੂਰੀ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਸੰਗਤ ਦੇ ਮਨਾਂ ਵਿੱਚ ਪੈਦਾ ਹੋਏ ਰੋਸ ਅਤੇ ਚਿੰਤਾ ਨੂੰ ਦੂਰ ਕਰਨ ਲਈ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਜਲਦ ਅਤੇ ਸਖ਼ਤ ਕਾਰਵਾਈ ਜ਼ਰੂਰੀ ਹੈ।

ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੀਤੀ ਜਾ ਰਹੀ ਜਾਂਚ

ਫਿਲਹਾਲ ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਘਟਨਾ ਦੇ ਪਿੱਛੇ ਮੁਲਜ਼ਮ ਦਾ ਅਸਲ ਮਕਸਦ ਕੀ ਸੀ ਅਤੇ ਕੀ ਇਸ ਮਾਮਲੇ ਵਿੱਚ ਕਿਸੇ ਹੋਰ ਵਿਅਕਤੀ ਦੀ ਕੋਈ ਭੂਮਿਕਾ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਨਾਲ ਜੁੜੇ ਹੋਰ ਤੱਥ ਸਪੱਸ਼ਟ ਹੋ ਸਕਣਗੇ।

Follow Us
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?...
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ...
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...