ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾ ਕੀਤਾ ਜਾਵੇ :ਗਿਆਨੀ ਹਰਨਾਮ ਸਿੰਘ ਖ਼ਾਲਸਾ
Gyani Harnam Singh ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਚ ਨਿੱਜੀ ਜ਼ਿੰਮੇਵਾਰੀ ਲੈਂਦੇ ਹੋਏ ਉਹ ਸਮੂਹ ਪੰਜਾਬੀਆਂ ਨੂੰ ਸਚਾਈ ਤੋਂ ਜਾਣੂ ਕਰਵਾਉਣ ਅਤੇ ਅੰਮ੍ਰਿਤਪਾਲ ਸਿੰਘ ਤੇ ਹੋਰ ਸਿੰਘਾਂ ਨੂੰ ਤੁਰੰਤ ਸੁਰੱਖਿਅਤ ਸਿੱਖ ਕੌਮ ਦੇ ਹਵਾਲੇ ਕਰਨ।
ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾ ਕੀਤਾ ਜਾਵੇ :ਗਿਆਨੀ ਹਰਨਾਮ ਸਿੰਘ ਖ਼ਾਲਸਾ
ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ (Sant Gyani Harnam Singh Khasa) ਭਿੰਡਰਾਂਵਾਲਿਆਂ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ (Amritpal Singh) ਤੇ ਹੋਰ ਸਿੰਘਾਂ ਅਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਅਤੇ ਛਾਪੇ ਮਾਰੀਆਂ ਦੀ ਨਿਖੇਧੀ ਕਰਦਿਆਂ ਇਸ ਨੂੰ ਤੁਰੰਤ ਬੰਦ ਕਰਨ ਤੋਂ ਇਲਾਵਾ ਗ੍ਰਿਫ਼ਤਾਰ ਕੀਤੇ ਗਏ ਸਾਰੇ ਸਿੰਘਾ ਨੂੰ ਬਿਨਾਂ ਸ਼ਰਤ ਰਿਹਾ ਕਰਨ ਮੰਗ ਕੀਤੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨੀ ਦੀ ਵੱਡੀ ਪੱਧਰ ਤੇ ਕੀਤੀਆਂ ਗ਼ੈਰਕਾਨੂੰਨੀ ਗ੍ਰਿਫ਼ਤਾਰੀਆਂ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਲਾਂਬੂ ਲਾਉਣ ਦੇ ਤੁੱਲ ਹੋਵੇਗਾ।


