AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ‘ਤੇ ਫਾਈਰਿੰਗ: ਕਾਰ ਨੂੰ ਵੀ ਮਾਰੀ ਗੋਲੀ; ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਨੂੰ ਸੁਣਾਈ ਸੀ ਧਾਰਮਿਕ ਸਜ਼ਾ

ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਿੱਤੀ ਸੀ। ਕੱਲ੍ਹ (13 ਅਗਸਤ) ਮਹਾਰਾਸ਼ਟਰ ਦੇ ਨਾਂਦੇੜ ਵਿੱਚ ਗੁਰਦੁਆਰਾ ਮਾਤਾ ਸਾਹਿਬ ਵਿਖੇ ਨਿਹੰਗਾਂ ਨੇ ਸੁਖਬੀਰ ਬਾਦਲ 'ਤੇ ਕਿਰਪਾਨ ਨਾਲ ਹਮਲਾ ਕੀਤਾ ਸੀ।

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ 'ਤੇ ਫਾਈਰਿੰਗ: ਕਾਰ ਨੂੰ ਵੀ ਮਾਰੀ ਗੋਲੀ; ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਨੂੰ ਸੁਣਾਈ ਸੀ ਧਾਰਮਿਕ ਸਜ਼ਾ
ਗਿਆਨੀ ਰਘੁਬੀਰ ਸਿੰਘ
lalit-sharma
| Updated On: 14 Aug 2026 15:35 PM IST
Share

ਅੰਮ੍ਰਿਤਸਰ ਵਿੱਚ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ ‘ਤੇ ਫਾਈਰਿੰਗ ਹੋਈ। ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਘਰ ਦੇ ਬਾਹਰ ਖੜੀ ਕਾਰ ‘ਤੇ ਗੋਲੀ ਦਾ ਨਿਸ਼ਾਨ ਮਿਲਿਆ ਅਤੇ ਘਟਨਾ ਸਥਾਨ ਤੋਂ ਇੱਕ ਗੋਲੀ ਦਾ ਖੋਲ ਵੀ ਬਰਾਮਦ ਹੋਇਆ।ਸੀਸੀਟੀਵੀ ਫੁਟੇਜ ਵਿੱਚ ਫਾਈਰਿੰਗ ਦੀ ਆਵਾਜ਼ ਰਿਕਾਰਡ ਕੀਤੀ ਗਈ ਹੈ, ਪਰ ਫਾਈਰਿੰਗ ਕਰਨ ਵਾਲਿਆਂ ਦੀ ਸਪੱਸ਼ਟ ਪਛਾਣ ਨਹੀਂ ਹੋ ਸਕੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਿੱਤੀ ਸੀ। ਕੱਲ੍ਹ (13 ਅਗਸਤ) ਮਹਾਰਾਸ਼ਟਰ ਦੇ ਨਾਂਦੇੜ ਵਿੱਚ ਗੁਰਦੁਆਰਾ ਮਾਤਾ ਸਾਹਿਬ ਵਿਖੇ ਨਿਹੰਗਾਂ ਨੇ ਸੁਖਬੀਰ ਬਾਦਲ ‘ਤੇ ਕਿਰਪਾਨ ਨਾਲ ਹਮਲਾ ਕੀਤਾ ਸੀ।

ਇਸ ਦੌਰਾਨ, ਪੁਲਿਸ ਨੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਹ ਫਾਈਰਿੰਗ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਹਰ ਐਂਗਲ ਤੋਂ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕੌਣ ਹਨ ਗਿਆਨੀ ਰਘਬੀਰ ਸਿੰਘ?

ਗਿਆਨੀ ਰਘਬੀਰ ਸਿੰਘ ਜੂਨ 2023 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਨਿਯੁਕਤ ਕੀਤੇ ਗਏ ਸਨ। ਮਾਰਚ 2025 ਵਿੱਚ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾ ਦਿੱਤਾ ਸੀ। ਉਹ ਸ੍ਰੀ ਹਰਿਮੰਦਰ ਸਾਹਿਬ (ਸੁਨਹਿਰੀ ਮੰਦਿਰ), ਅੰਮ੍ਰਿਤਸਰ ਦੇ ਮੁੱਖ ਗ੍ਰੰਥੀ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ। ਗਿਆਨੀ ਰਘਬੀਰ ਸਿੰਘ ਨੇ ਲੰਬੇ ਸਮੇਂ ਤੱਕ ਗੁਰਦੁਆਰਿਆਂ ਵਿੱਚ ਗ੍ਰੰਥੀ ਅਤੇ ਧਾਰਮਿਕ ਸੇਵਕ ਵਜੋਂ ਸੇਵਾ ਨਿਭਾਈ ਹੈ। ਉਨ੍ਹਾਂ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਵਿੱਚੋਂ ਇੱਕ ਵਜੋਂ ਵੀ ਸੇਵਾ ਨਿਭਾਈ। ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ/ਕਾਰਜਕਾਰੀ ਜਥੇਦਾਰ ਦੇ ਅਹੁਦਾ ਤੇ ਵੀ ਰਹਿ ਚੁੱਕੇ ਹਨ।

ਸੁਖਬੀਰ ਬਾਦਲ ਨਾਲ ਜੁੜੇ ਫੈਸਲੇ ਵਿੱਚ ਭੂਮਿਕਾ

ਜਥੇਦਾਰ ਵਜੋਂ ਆਪਣੇ ਕਾਰਜਕਾਲ ਦੌਰਾਨ ਰਘਬੀਰ ਸਿੰਘ ਦੇ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ, ਖਾਸ ਕਰਕੇ ਸੁਖਬੀਰ ਸਿੰਘ ਬਾਦਲ ਨਾਲ ਸਬੰਧਤ ਧਾਰਮਿਕ ਅਤੇ ਪੰਥਕ ਮਾਮਲਿਆਂ ਬਾਰੇ ਲਏ ਗਏ ਫੈਸਲੇ ਕਾਫੀ ਚਰਚਾ ਵਿੱਚ ਰਹੇ। ਦੱਸ ਦੇਈਏ ਕਿ ਬੀਤੇ ਦਿਨ ਸ੍ਰੀ ਨਾਂਦੇੜ ਸਾਹਿਬ ਵਿੱਚ ਸੁਖਬੀਰ ਬਾਦਲ ਤੇ ਵੀ ਜਾਨਲੇਵਾ ਹਮਲਾ ਕੀਤਾ ਗਿਆ, ਹਾਲਾਂਕਿ, ਉਹ ਇਸ ਹਮਲੇ ਵਿੱਚ ਵਾਲ-ਵਾਲ ਬੱਚ ਗਏ। ਉਨ੍ਹਾਂ ਤੇ ਹੱਥ ਤੇ ਡੂੰਘੀ ਸੱਟ ਲੱਗੀ ਹੈ, ਜਿਸਦਾ ਇਲਾਜ ਕਰਨ ਲਈ 8-9 ਟਾਂਕੇ ਲਗਾਉਣੇ ਪਏ ਹਨ।

ਫਾਈਰਿੰਗ ਤੇ ਸਾਬਕਾ ਜਥੇਦਾਰ ਨੇ ਕੀ ਕਿਹਾ?

ਸਾਬਕਾ ਜਥੇਦਾਰ ਨੇ ਦੱਸਿਆ ਕਿ 12 ਅਗਸਤ ਨੂੰ ਰਾਤ 11:04 ਵਜੇ ਦੇ ਕਰੀਬ, ਉਨ੍ਹਾਂ ਦੇ ਘਰ ਦੇ ਬਾਹਰ ਖੜੀ ਉਨ੍ਹਾਂ ਦੀ ਕਾਰ ਦੇ ਹੁੱਡ ਵਿੱਚ ਇੱਕ ਗੋਲੀ ਲੱਗੀ। ਪਰਿਵਾਰ ਨੂੰ 13 ਅਗਸਤ ਨੂੰ ਸ਼ਾਮ 5:15 ਵਜੇ ਦੇ ਕਰੀਬ ਇਸ ਦਾ ਪਤਾ ਲੱਗਾ, ਜਦੋਂ ਡਰਾਈਵਰ ਕਾਰ ਸਾਫ਼ ਕਰ ਰਿਹਾ ਸੀ ਅਤੇ ਉਸ ਨੂੰ ਗੋਲੀ ਦਾ ਨਿਸ਼ਾਨ ਮਿਲਿਆ। ਜਾਂਚ ਵਿੱਚ ਇਹ .32 ਬੋਰ ਦੀ ਗੋਲੀ ਹੋਣ ਦਾ ਖੁਲਾਸਾ ਹੋਇਆ। ਉਨ੍ਹਾਂ ਕਿਹਾ ਕਿ ਗੋਲੀ ਦੀ ਆਵਾਜ਼ ਸੀਸੀਟੀਵੀ ਵਿੱਚ ਰਿਕਾਰਡ ਹੋਈ ਹੈ। ਫੁਟੇਜ ਵਿੱਚ ਇੱਕ ਨੌਜਵਾਨ ਸਕੂਟਰ ‘ਤੇ ਘਰ ਦੇ ਨੇੜੇ ਆਉਂਦਾ ਅਤੇ ਜਾਂਦਾ ਦਿਖਾਈ ਦੇ ਰਿਹਾ ਹੈ ਅਤੇ ਬਾਅਦ ਵਿੱਚ ਚੌਕ ਵਿੱਚ ਫ਼ੋਨ ‘ਤੇ ਗੱਲ ਕਰਦਾ ਹੈ। ਹਾਲਾਂਕਿ, ਨੌਜਵਾਨ ਦੀ ਪਛਾਣ ਅਤੇ ਇਰਾਦੇ ਅਜੇ ਵੀ ਅਸਪਸ਼ਟ ਹਨ। ਸੀਸੀਟੀਵੀ ਫੁਟੇਜ ਪੁਲਿਸ ਡਾਇਰੈਕਟਰ ਜਨਰਲ ਅਤੇ ਪੁਲਿਸ ਕਮਿਸ਼ਨਰ ਨੂੰ ਦੇ ਦਿੱਤੀ ਗਈ ਹੈ।

ਸਾਬਕਾ ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਸਿੱਧੀ ਧਮਕੀ ਜਾਂ ਫੋਨ ਕਾਲ ਨਹੀਂ ਆਈ ਸੀ, ਪਰ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰਨ ਜਾਂ ਕਾਫਲੇ ਨਾਲ ਟਕਰਾਉਣ ਦੀ ਕੋਸ਼ਿਸ਼ ਪਹਿਲਾਂ ਵੀ ਹੋਈ ਸੀ। “ਪਰ ਅਸੀਂ ਇਨ੍ਹਾਂ ਗੱਲਾਂ ਨੂੰ ਕਦੇ ਗੰਭੀਰਤਾ ਨਾਲ ਨਹੀਂ ਲਿਆ,”।

ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ, ਕਿਉਂਕਿ ਗੋਲੀ ਕਿਸੇ ਸੰਤਰੀ ਜਾਂ ਰਾਹਗੀਰ ਨੂੰ ਵੀ ਲੱਗ ਸਕਦੀ ਸੀ, ਜਿਸ ਨਾਲ ਜਾਨ ਦਾ ਨੁਕਸਾਨ ਹੋ ਸਕਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਗੋਲੀਬਾਰੀ ਪਿੱਛੇ ਦੁਸ਼ਮਣੀ ਜਾਂ ਕਿਸੇ ਮਨੋਰਥ ਦੀ ਸੰਭਾਵਨਾ ਬਾਰੇ ਇਸ ਵੇਲ੍ਹੇ ਕੁਝ ਨਹੀਂ ਕਿਹਾ ਜਾ ਸਕਦਾ ਹੈ; ਇਸ ਬਾਰੇ ਖੁਲਾਸਾ ਤਾਂ ਪੁਲਿਸ ਜਾਂਚ ਤੋਂ ਬਾਅਦ ਹੀ ਹੋ ਸਕੇਗਾ।

ਸੁਖਬੀਰ ਬਾਦਲ ਨੂੰ ਸੁਣਾਈ ਸੀ ਧਾਰਮਿਕ ਸਜ਼ਾ

  • ਦੋ ਸਾਲ ਪਹਿਲਾਂ, ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਰਘਬੀਰ ਸਿੰਘ ਨੇ ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਸੀ। ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਘੰਟਾ ਘਰ ਦੇ ਬਾਹਰ ਦੋ ਦਿਨ ਸੇਵਾਦਾਰ ਦੀ ਡਿਊਟੀ ਨਿਭਾਉਣੀ ਪਈ ਸੀ। ਇਸ ਦੌਰਾਨ, ਉਨ੍ਹਾਂ ਨੇ ਆਪਣੇ ਗਲੇ ਵਿੱਚ ਇੱਕ ਤਖ਼ਤੀ ਅਤੇ ਹੱਥ ਵਿੱਚ ਇੱਕ ਬਰਛਾ ਪਾਇਆ ਹੋਇਆ ਸੀ। ਲੱਤ ਵਿੱਚ ਸੱਟ ਲੱਗਣ ਕਾਰਨ, ਉਨ੍ਹਾਂ ਨੇ ਵ੍ਹੀਲਚੇਅਰ ‘ਤੇ ਬੈਠ ਕੇ ਇਹ ਸੇਵਾ ਨਿਭਾਈ ਸੀ।
  • ਇਸ ਤੋਂ ਬਾਅਦ, ਉਨ੍ਹਾਂ ਨੂੰ ਸੇਵਾਦਾਰਾਂ ਦੇ ਚੋਲੇ ਪਹਿਨ ਕੇ ਅਤੇ ਹੱਥ ਵਿੱਚ ਇੱਕ ਬਰਛਾ ਲੈ ​​ਕੇ, ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਵੀ ਦੋ-ਦੋ ਦਿਨ ਡਿਊਟੀ ਕਰਨੀ ਪਈ ਸੀ।
  • ਹਰ ਤਖਤ ਸਾਹਿਬ ਵਿਖੇ ਡਿਊਟੀ ਤੋਂ ਬਾਅਦ, ਉਨ੍ਹਾਂ ਨੂੰ ਸੰਗਤ ਦੇ ਭਾਂਡੇ ਸਾਫ਼ ਕਰਨ ਲਈ ਇੱਕ ਘੰਟੇ ਲਈ ਲੰਗਰ ਘਰ ਜਾਣਾ ਪੈਂਦਾ ਸੀ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਇੱਕ ਘੰਟਾ ਬੈਠ ਕੇ ਕੀਰਤਨ ਸੁਣਨਾਅਤੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਨਾ ਹੁੰਦਾ ਸੀ।
  • ਸੁਖਬੀਰ ਬਾਦਲ ਨੂੰ ਬਾਥਰੂਮ ਸਾਫ਼ ਕਰਨ ਦੀ ਵੀ ਸਜ਼ਾ ਸੁਣਾਈ ਗਈ ਸੀ, ਪਰ ਉਨ੍ਹਾਂ ਦੀ ਲੱਤ ਵਿੱਚ ਫ੍ਰੈਕਚਰ ਹੋਣ ਕਾਰਨ, ਉਨ੍ਹਾਂ ਨੂੰ ਇਸ ਸਜ਼ਾ ਤੋਂ ਛੋਟ ਦੇ ਦਿੱਤੀ ਗਈ ਸੀ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...