ਹਰਜਿੰਦਰ ਸਿੰਘ ਧਾਮੀ, ਐਸਜੀਪੀਸੀ ਪ੍ਰਧਾਨ
ਪੰਜਾਬ ਨਿਊਜ। ਪਟਿਆਲੇ ਦੇ
ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ (Gurdwara Sri Dukh Niwaran Sahib) ਵਿਖੇ ਹੋਏ ਮਹਿਲਾ ਦੇ ਕਤਲ ਤੇ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਪ੍ਰਤੀਕਰਮ ਦਿੱਤਾ। ਧਾਮੀ ਨੇ ਕਿਹਾ ਕਿ ਇਹ ਕਤਲ ਨਹੀਂ ਸਗੋਂ ਇੱਕ ਸਿੱਖ ਦਾ ਰੋਸ਼ ਸੀ।
ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਕਿਸੇ ਨੂੰ ਵੀ ਮਰਿਯਾਦਾ ਭੰਗ ਕਰਨ ਦੀ ਇਜ਼ਾਜਤ ਨਹੀਂ। ਇਹ ਮਹਿਲਾ ਗੁਰਦੁਆਰਾ ਸਾਹਿਬ ਦੇ ਅੰਦਰ ਬਣੇ ਤਲਾਅ ਨੇੜੇ ਸ਼ਰਾਬ ਪੀ ਰਹੀ ਸੀ। ਜਿਸ ਕਾਰਨ ਇੱਕ ਸਿੱਖ ਨੇ ਰੋਸ ਵਜੋਂ ਇਸ ਘਟਨਾ ਨੂੰ ਅੰਜਾਮ ਦੇ ਦਿੱਤਾ। ਧਾਮੀ ਨੇ ਕਿਹਾ ਕਿ ਇੱਕ ਸਿੱਖ ਜਦੋਂ ਅਜਿਹੀ ਘਟਨਾ ਵੇਖਦਾ ਹੈ ਤਾਂ ਉਸਨੂੰ ਗੁੱਸਾ ਆਉਣਾ ਸੁਭਾਵਿਕ ਹੈ।
ਇਹ ਹੈ ਪੂਰਾ ਮਾਮਲਾ
ਪਟਿਆਲਾ (Patiala) ਜ਼ਿਲੇ ‘ਚ ਐਤਵਾਰ ਰਾਤ ਕਰੀਬ ਗੁਰਦੁਆਰਾ ਸਾਹਿਬ ‘ਚ ਮਰਿਆਦਾ ਤੋੜਨ ‘ਤੇ ਇਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਕੰਪਲੈਕਸ ਦੀ ਹੈ। ਦੱਸਿਆ ਜਾ ਰਿਹਾ ਹੈ ਕਿ 33 ਸਾਲਾ ਪਰਮਿੰਦਰ ਕੌਰ ਗੁਰਦੁਆਰਾ ਸਾਹਿਬ ਦੇ ਅੰਦਰ ਝੀਲ ਦੇ ਕੰਢੇ ਸ਼ਰਾਬ ਪੀ ਰਹੀ ਸੀ।
ਚਮਸ਼ਦੀਦਾਂ ਨੇ ਦੱਸਿਆ ਮੌਕੇ ਦਾ ਹਾਲ
ਚਸ਼ਮਦੀਦਾਂ ਅਨੁਸਾਰ ਗੁਰਦੁਆਰੇ ਦੇ ਸੇਵਾਦਾਰ ਨੇ ਮਹਿਲਾ ਨੂੰ ਸ਼ਰਾਬ ਪੀਣ ਤੋਂ ਰੋਕਿਆ ਤਾਂ ਤਾਂ ਉਸਨੇ ਬੋਤਲ ਤੋੜ ਦਿੱਤੀ ਅਤੇ ਸੇਵਾਦਾਰ ਦੀ ਬਾਂਹ ‘ਤੇ ਵਾਰ ਕਰ ਦਿੱਤਾ। ਇਸ ਦੌਰਾਨ ਲੋਕਾਂ ਦੀ ਭੀੜ ਇਕੱਠੀ ਹੋ ਗਈ। ਲੜਕੀ ਨੂੰ ਗੁਰਦੁਆਰਾ ਪ੍ਰਬੰਧਕ ਦੇ ਕਮਰੇ ਵਿਚ ਲਿਜਾਇਆ ਗਿਆ, ਜਿੱਥੇ ਇਕ ਰਾਹਗੀਰ ਨੇ ਪਿਸਤੌਲ ਕੱਢ ਕੇ ਉਸ ‘ਤੇ ਚਾਰ ਗੋਲੀਆਂ ਚਲਾਈਆਂ। ਪੁਲਿਸ ਨੇ ਮੁਲਜ਼ਮ ਨਿਰਮਲਜੀਤ ਸਿੰਘ ਸੈਣੀ ਵਾਸੀ ਅਰਬਨ ਅਸਟੇਟ, ਪਟਿਆਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ