AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ 16 ਤੇ 17 ਸਤੰਬਰ ਨੂੰ ਹੋਣਗੇ ‘ਹਮਾਰੇ ਰਾਮ’ ਲਾਈਵ ਸ਼ੋਅ, MLA ਅਜੇ ਗੁਪਤਾ ਨੇ ਦਿੱਤੀ ਜਾਣਕਾਰੀ

ਵਿਧਾਇਕ ਅਜੇ ਗੁਪਤਾ ਨੇ ਦੱਸਿਆ ਕਿ ਪੰਜਾਬ ਦੇ 12 ਸ਼ਹਿਰਾਂ 'ਚ ਕੁੱਲ 41 ਸ਼ੋਅ ਕਰਵਾਏ ਜਾਣਗੇ। ਅੰਮ੍ਰਿਤਸਰ 'ਚ ਇਹ ਲਾਈਵ ਸ਼ੋਅ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ 16 ਤੇ 17 ਸਤੰਬਰ ਨੂੰ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਦੋਵੇਂ ਦਿਨ ਰੋਜ਼ਾਨਾ ਦੋ ਸ਼ੋਅ ਹੋਣਗੇ।

ਅੰਮ੍ਰਿਤਸਰ 'ਚ 16 ਤੇ 17 ਸਤੰਬਰ ਨੂੰ ਹੋਣਗੇ 'ਹਮਾਰੇ ਰਾਮ' ਲਾਈਵ ਸ਼ੋਅ, MLA ਅਜੇ ਗੁਪਤਾ ਨੇ ਦਿੱਤੀ ਜਾਣਕਾਰੀ
lalit-sharma
| Updated On: 13 Sep 2026 15:41 PM IST
Share

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ‘ਹਮਾਰੇ ਰਾਮ’ ਲਾਈਵ ਸ਼ੋਅ ਸਬੰਧੀ ਅੰਮ੍ਰਿਤਸਰ ਜ਼ਿਲ੍ਹਾ ਪ੍ਰਬੰਧਕੀ ਦਫ਼ਤਰ ਵਿਖੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਵਿਧਾਇਕ ਅਜੇ ਗੁਪਤਾ ਨੇ ਪ੍ਰੋਗਰਾਮ ਦੀ ਸਮਾਂ-ਸਾਰਣੀ ਤੇ ਪਾਸ ਪ੍ਰਾਪਤ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ।

ਵਿਧਾਇਕ ਅਜੇ ਗੁਪਤਾ ਨੇ ਦੱਸਿਆ ਕਿ ਪੰਜਾਬ ਦੇ 12 ਸ਼ਹਿਰਾਂ ‘ਚ ਕੁੱਲ 41 ਸ਼ੋਅ ਕਰਵਾਏ ਜਾਣਗੇ। ਅੰਮ੍ਰਿਤਸਰ ‘ਚ ਇਹ ਲਾਈਵ ਸ਼ੋਅ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ 16 ਤੇ 17 ਸਤੰਬਰ ਨੂੰ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਦੋਵੇਂ ਦਿਨ ਰੋਜ਼ਾਨਾ ਦੋ ਸ਼ੋਅ ਹੋਣਗੇ। ਪਹਿਲਾ ਸ਼ੋਅ ਦੁਪਹਿਰ 2 ਵਜੇ ਤੋਂ ਸ਼ਾਮ 5:30 ਵਜੇ ਤੱਕ, ਜਦਕਿ ਦੂਜਾ ਸ਼ੋਅ ਸ਼ਾਮ 6:30 ਵਜੇ ਤੋਂ ਰਾਤ 10 ਵਜੇ ਤੱਕ ਚੱਲੇਗਾ। ਹਰ ਸ਼ੋਅ ਦੀ ਮਿਆਦ ਲਗਭਗ ਸਾਢੇ ਤਿੰਨ ਘੰਟੇ ਹੋਵੇਗੀ।

ਪ੍ਰੋਗਰਾਮ ਲਈ ਪਾਸ

ਦਸ਼ਮੇਸ਼ ਆਡੀਟੋਰੀਅਮ ਦੀ ਸਮਰੱਥਾ ਲਗਭਗ 700 ਤੋਂ 750 ਦਰਸ਼ਕਾਂ ਦੀ ਹੈ। ਵਿਧਾਇਕ ਨੇ ਦੱਸਿਆ ਕਿ ਇਸ ਪ੍ਰੋਗਰਾਮ ਲਈ ਪਾਸ ਸਨਾਤਨ ਸੇਵਾ ਸਮਿਤੀ, ਵਿਧਾਇਕਾਂ ਦੇ ਦਫ਼ਤਰਾਂ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਲੋਕ ਪਲੇ ਸਟੋਰ ਤੋਂ BookMyShow ਐਪ ਡਾਊਨਲੋਡ ਕਰਕੇ ਆਨਲਾਈਨ ਵੀ ਮੁਫ਼ਤ ਪਾਸ ਬਣਾ ਸਕਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਾਰੇ ਪਾਸ ਅਤੇ ਸ਼ੋਅ ਬਿਲਕੁਲ ਮੁਫ਼ਤ ਹਨ ਅਤੇ ਇਸ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਫੀਸ ਨਹੀਂ ਲਈ ਜਾਵੇਗੀ।

ਵਿਧਾਇਕ ਅਜੇ ਗੁਪਤਾ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਸੱਭਿਆਚਾਰਕ ਵਿਰਸੇ, ਸੱਚਾਈ, ਤਿਆਗ ਅਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਭਾਈਚਾਰਕ ਸਾਂਝ ਤੇ ਬਰਾਬਰੀ ਦੇ ਆਦਰਸ਼ਾਂ ਨੂੰ ਮੁੱਖ ਰੱਖ ਕੇ ਕੰਮ ਕਰ ਰਹੀ ਹੈ। ਉਨ੍ਹਾਂ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਪਰਿਵਾਰਕ ਲਾਈਵ ਸ਼ੋਅ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...