AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹੰਸ ਰਾਜ ਹੰਸ, ਸਿਆਸਤ ਨੂੰ ਦੱਸਿਆ ‘ਕਰਮ ਚੱਕਰ’

ਪ੍ਰਸਿੱਧ ਪੰਜਾਬੀ ਸੂਫੀ ਗਾਇਕ ਹੰਸ ਰਾਜ ਹੰਸ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਗੁਰੂ ਘਰ ਵਿਖੇ ਸ਼ਰਧਾ ਦੇ ਫੁੱਲ ਭੇਟ ਕਰਨ ਅਤੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਆਪਣੀ ਰੂਹਾਨੀ ਖ਼ੁਸ਼ੀ ਅਤੇ ਮਾਨਸਿਕ ਸਕੂਨ ਦਾ ਪ੍ਰਗਟਾਵਾ ਕੀਤਾ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹੰਸ ਰਾਜ ਹੰਸ, ਸਿਆਸਤ ਨੂੰ ਦੱਸਿਆ 'ਕਰਮ ਚੱਕਰ'
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹੰਸ ਰਾਜ ਹੰਸ, ਸਿਆਸਤ ਨੂੰ ਦੱਸਿਆ ‘ਕਰਮ ਚੱਕਰ’
lalit-sharma
| Updated On: 28 Feb 2026 19:28 PM IST

ਪ੍ਰਸਿੱਧ ਪੰਜਾਬੀ ਸੂਫੀ ਗਾਇਕ ਹੰਸ ਰਾਜ ਹੰਸ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਗੁਰੂ ਘਰ ਵਿਖੇ ਸ਼ਰਧਾ ਦੇ ਫੁੱਲ ਭੇਟ ਕਰਨ ਅਤੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਆਪਣੀ ਰੂਹਾਨੀ ਖ਼ੁਸ਼ੀ ਅਤੇ ਮਾਨਸਿਕ ਸਕੂਨ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਆ ਕੇ ਜੋ ਸ਼ਾਂਤੀ ਮਿਲਦੀ ਹੈ, ਉਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਬਹੁਤ ਮੁਸ਼ਕਿਲ ਹੈ।

ਹੰਸ ਰਾਜ ਹੰਸ ਨੇ ਗੁਰੂ ਘਰ ਦੀ ਮਹਿਮਾ ਕਰਦਿਆਂ ਇੱਕ ਬਹੁਤ ਹੀ ਸੁੰਦਰ ਉਦਾਹਰਨ ਦਿੱਤੀ। ਉਨ੍ਹਾਂ ਕਿਹਾ, “ਜਿਵੇਂ ਇੱਕ ਗੂੰਗਾ ਇਨਸਾਨ ਗੁੜ ਖਾ ਕੇ ਉਸ ਦੀ ਮਿਠਾਸ ਅਤੇ ਸਵਾਦ ਬਾਰੇ ਕਿਸੇ ਨੂੰ ਦੱਸ ਨਹੀਂ ਸਕਦਾ, ਉਸੇ ਤਰ੍ਹਾਂ ਇਸ ਪਵਿੱਤਰ ਅਸਥਾਨ ਤੋਂ ਮਿਲਣ ਵਾਲੀ ਇਲਾਹੀ ਬਖਸ਼ਿਸ਼ ਅਤੇ ਸਕੂਨ ਬਾਰੇ ਕੁਝ ਵੀ ਕਹਿਣਾ ਅਸੰਭਵ ਹੈ। ਇਹ ਕੇਵਲ ਮਹਿਸੂਸ ਕਰਨ ਵਾਲੀ ਅਵਸਥਾ ਹੈ।”

ਸਿਆਸਤ ਤੋਂ ਦੂਰੀ ਅਤੇ ‘ਆਤਮ-ਸਮਰਪਣ’

ਰਾਜਨੀਤੀ ਬਾਰੇ ਪੁੱਛੇ ਗਏ ਤਿੱਖੇ ਸਵਾਲਾਂ ਦਾ ਬਹੁਤ ਹੀ ਨਿਮਰਤਾ ਨਾਲ ਜਵਾਬ ਦਿੰਦਿਆਂ ਹੰਸ ਰਾਜ ਹੰਸ ਨੇ ਕਿਹਾ ਕਿ ਉਹ ਅਸਲ ਵਿੱਚ ਕਦੇ ਸਿਆਸਤਦਾਨ ਰਹੇ ਹੀ ਨਹੀਂ। ਉਨ੍ਹਾਂ ਰਾਜਨੀਤੀ ਨੂੰ ਮਹਿਜ਼ ਇੱਕ ‘ਕਰਮ ਚੱਕਰ’ ਕਰਾਰ ਦਿੱਤਾ, ਜੋ ਹੁਣ ਪਿੱਛੇ ਰਹਿ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਉਨ੍ਹਾਂ ਨੇ ਆਪਣਾ ਸਭ ਕੁਝ ਪ੍ਰਮਾਤਮਾ ਅਤੇ ਸੰਗਤ ਦੇ ਚਰਨਾਂ ਵਿੱਚ ਸਰੈਂਡਰ (ਆਤਮ-ਸਮਰਪਣ) ਕਰ ਦਿੱਤਾ ਹੈ ਅਤੇ ਹੁਣ ਉਹ ਸਿਰਫ਼ ਮਾਲਕ ਦੀ ਰਜ਼ਾ ਵਿੱਚ ਹੀ ਰਹਿਣਾ ਚਾਹੁੰਦੇ ਹਨ।

ਸੰਗੀਤਕ ਸਫ਼ਰ ਅਤੇ ਫ਼ਿਲਮਾਂ ਵਿੱਚ ਵਾਪਸੀ

ਆਪਣੀ ਜ਼ਿੰਦਗੀ ਦੇ ਅਟੁੱਟ ਹਿੱਸੇ ਯਾਨੀ ਸੰਗੀਤ ਬਾਰੇ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਸੰਗੀਤ ਹੀ ਉਨ੍ਹਾਂ ਦੀ ਹੋਂਦ ਹੈ। ਉਨ੍ਹਾਂ ਨੇ ਸੰਗੀਤ ਪ੍ਰੇਮੀਆਂ ਅਤੇ ਸਰੋਤਿਆਂ ਨੂੰ ਸਲਾਹ ਦਿੱਤੀ ਕਿ ਉਹ ਪੁਰਾਤਨ ਕੀਰਤਨ ਅਤੇ ਸੁਰ ਵਾਲਾ ਸ਼ੁੱਧ ਸੰਗੀਤ ਸੁਣਨ, ਕਿਉਂਕਿ ਅਜਿਹਾ ਸੰਗੀਤ ਹੀ ਮਨ ਨੂੰ ਅਸਲ ਸ਼ਾਂਤੀ ਪ੍ਰਦਾਨ ਕਰਦਾ ਹੈ। ਜਦੋਂ ਉਨ੍ਹਾਂ ਤੋਂ ਫ਼ਿਲਮਾਂ ਵਿੱਚ ਵਾਪਸੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਮੁਸਕੁਰਾਉਂਦੇ ਹੋਏ ਕਿਹਾ ਕਿ ਜੇਕਰ ਉਮਰ ਦੇ ਹਿਸਾਬ ਨਾਲ ਕੋਈ ਵਧੀਆ ਅਤੇ ਪ੍ਰਭਾਵਸ਼ਾਲੀ ਪੇਸ਼ਕਸ਼ ਮਿਲਦੀ ਹੈ, ਤਾਂ ਉਹ ਜ਼ਰੂਰ ਪਰਦੇ ‘ਤੇ ਦਿਖਾਈ ਦੇਣਗੇ। ਉਨ੍ਹਾਂ ਇਹ ਵੀ ਸਾਫ਼ ਕੀਤਾ ਕਿ ਉਹ ਬਾਲੀਵੁੱਡ ਤੋਂ ਕਦੇ ਦੂਰ ਨਹੀਂ ਹੋਏ ਸਨ, ਸਿਰਫ਼ ਹੋਰਨਾਂ ਰੁਝੇਵਿਆਂ ਕਾਰਨ ਕੁਝ ਸਮੇਂ ਲਈ ਗੈਪ ਪੈ ਗਿਆ ਸੀ।

ਨੌਜਵਾਨ ਪੀੜ੍ਹੀ ਨੂੰ ਅਹਿਮ ਸੰਦੇਸ਼

ਅੰਤ ਵਿੱਚ ਹੰਸ ਰਾਜ ਹੰਸ ਨੇ ਅੱਜ ਦੀ ਨੌਜਵਾਨ ਪੀੜ੍ਹੀ ਅਤੇ ਉੱਭਰ ਰਹੇ ਗਾਇਕਾਂ ਨੂੰ ਇੱਕ ਬਹੁਤ ਹੀ ਜ਼ਰੂਰੀ ਸਲਾਹ ਦਿੱਤੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਤੋਂ ਦੂਰ ਰਹਿਣ ਅਤੇ ਰੋਜ਼ਾਨਾ ਵਰਜ਼ਿਸ਼ (ਕਸਰਤ) ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਅੰਮ੍ਰਿਤਸਰ ਦੀ ਧਰਤੀ ਦੀ ਵਡਿਆਈ ਕਰਦਿਆਂ ਯਾਦ ਕਰਵਾਇਆ ਕਿ ਇਹ ਉਹ ਧਰਤੀ ਹੈ ਜਿੱਥੇ ਦਾਰਾ ਸਿੰਘ ਵਰਗੇ ਮਹਾਨ ਪਹਿਲਵਾਨ ਪੈਦਾ ਹੋਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਸਿਹਤ ਅਤੇ ਆਪਣੇ ਅਮੀਰ ਵਿਰਸੇ ਪ੍ਰਤੀ ਹਮੇਸ਼ਾ ਸੁਚੇਤ ਰਹਿਣਾ ਚਾਹੀਦਾ ਹੈ।

Follow Us
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...