ਹੰਸ ਰਾਜ ਹੰਸ ਦੀ ਪਤਨੀ ਦਾ ਹੋਇਆ ਦਿਹਾਂਤ, ਕਈ ਦਿਨਾਂ ਤੋਂ ਸਨ ਬਿਮਾਰ

Updated On: 

02 Apr 2025 19:02 PM

Reshma Hans Death: ਮਸ਼ਹੂਰ ਸੂਫ਼ੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮਾ ਦਾ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਇਸ ਖ਼ਬਰ ਨੇ ਪੰਜਾਬੀ ਸਿਨੇਮਾ ਅਤੇ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਪਾ ਦਿੱਤੀ ਹੈ। ਹੰਸ ਰਾਜ ਹੰਸ ਇੱਕ ਸਿਆਸਤਦਾਨ ਵੀ ਹਨ ਅਤੇ ਉਨ੍ਹਾਂ ਨੂੰ ਪਦਮ ਸ਼੍ਰੀ ਵਰਗੇ ਸ਼ਾਨਦਾਰ ਸਨਮਾਨ ਵੀ ਮਿਲ ਚੁੱਕੇ ਹਨ।

ਹੰਸ ਰਾਜ ਹੰਸ ਦੀ ਪਤਨੀ ਦਾ ਹੋਇਆ ਦਿਹਾਂਤ, ਕਈ ਦਿਨਾਂ ਤੋਂ ਸਨ ਬਿਮਾਰ
Follow Us On

ਮਸ਼ਹੂਰ ਸੂਫ਼ੀ ਗਾਇਕ ਹੰਸ ਰਾਜ ਹੰਸ ਦੇ ਘਰ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮਾ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਇਸ ਖ਼ਬਰ ਨੇ ਪੰਜਾਬੀ ਸਿਨੇਮਾ ਜਗਤ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਕੁਝ ਸਮਾਂ ਪਹਿਲਾਂ ਗਾਇਕ ਦੀ ਪਤਨੀ ਰੇਸ਼ਮਾ ਨੂੰ ਦਿਲ ਦੀ ਸਮੱਸਿਆ ਕਾਰਨ ਸਟੈਂਟ ਲਗਾਉਣਾ ਪਿਆ ਸੀ।

ਤੁਹਾਨੂੰ ਦੱਸ ਦੇਈਏ ਕਿ ਹੰਸ ਰਾਜ ਹੰਸ ਇੱਕ ਗਾਇਕ ਹੋਣ ਦੇ ਨਾਲ-ਨਾਲ ਇੱਕ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ। ਭਾਜਪਾ ਨੇ ਦਿੱਲੀ ਤੋਂ ਹੰਸ ਰਾਜ ਹੰਸ ਨੂੰ ਟਿਕਟ ਦਿੱਤੀ ਸੀ ਅਤੇ ਉਹ ਜਿੱਤ ਗਏ ਸਨ। ਹਾਲਾਂਕਿ ਇਸ ਵਾਰ ਭਾਜਪਾ ਨੇ ਪੰਜਾਬ ਦੇ ਫਰੀਦਕੋਟ ਤੋਂ ਹੰਸ ਰਾਜ ਹੰਸ ਨੂੰ ਟਿਕਟ ਦਿੱਤੀ ਸੀ, ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਹੰਸ ਰਾਜ ਹੰਸ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ। ਉਹਨਾਂ ਨੂੰ ਲੰਡਨ ਵਿੱਚ ਇੱਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।

ਦਲੇਰ ਮਹਿੰਦੀ ਨਾਲ ਹੈ ਰਿਸ਼ਤੇਦਾਰੀ

ਰੇਸ਼ਮਾ ਹੰਸ, ਬਾਲੀਵੁੱਡ ਗਾਇਕ ਦਲੇਰ ਮਹਿੰਦੀ ਦੀ ਰਿਸ਼ਤੇਦਾਰ ਸੀ। ਦਰਅਸਲ ਦਲੇਰ ਮਹਿੰਦੀ ਦੀ ਬੇਟੀ ਅਜੀਤ ਕੌਰ ਦਾ ਵਿਆਹ ਰੇਸ਼ਮ ਕੌਰ ਦੇ ਪੁੱਤਰ ਨਵਰਾਜ ਹੰਸ ਨਾਲ ਹੋਇਆ ਸੀ। ਰੇਸ਼ਮ ਕੌਰ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਹੰਸਰਾਜ ਹੰਸ ਦੇ ਰਿਸ਼ਤੇਦਾਰ ਉਨ੍ਹਾਂ ਦੇ ਘਰ ਸੰਵੇਦਨਾ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ।

ਭਲਕੇ ਹੋਵੇਗਾ ਸਸਕਾਰ

ਰੇਸ਼ਮ ਕੌਰ ਦੇ ਭਰਾ ਪਰਮਜੀਤ ਸਿੰਘ ਨੇ ਦੱਸਿਆ ਕਿ ਰੇਸ਼ਮ ਦਾ ਅੱਜ (2 ਅਪ੍ਰੈਲ) ਦੁਪਹਿਰ 2 ਵਜੇ ਦੇ ਕਰੀਬ ਦੇਹਾਂਤ ਹੋ ਗਿਆ। ਉਹ ਪਿਛਲੇ 5 ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸੀ। ਪਹਿਲਾਂ ਉਹ ਪੂਰੀ ਤਰ੍ਹਾਂ ਤੰਦਰੁਸਤ ਸੀ। ਉਸਨੂੰ ਸਿਹਤ ਸੰਬੰਧੀ ਕੋਈ ਸਮੱਸਿਆ ਨਹੀਂ ਸੀ ਪਰ ਕੁਝ ਦਿਨ ਪਹਿਲਾਂ ਉਸਨੂੰ ਪਹਿਲੀ ਵਾਰ ਅਚਾਨਕ ਦੌਰਾ ਪਿਆ।

ਇਸ ਕਾਰਨ ਉਹਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉੱਥੋਂ ਦੇ ਡਾਕਟਰ ਵੀ ਉਹਨਾਂ ਦੀ ਚੰਗੀ ਦੇਖਭਾਲ ਕਰ ਰਹੇ ਸਨ। ਪਰਮਜੀਤ ਸਿੰਘ ਨੇ ਕਿਹਾ ਹੈ ਕਿ ਹੰਸਰਾਜ ਹੰਸ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਸ਼ਫੀਪੁਰ ਵਿਖੇ ਕੀਤਾ ਜਾਵੇਗਾ।