ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਡਰੱਗ ਮਾਫੀਆ ਨੂੰ ਪ੍ਰਧਾਨ ਮੰਤਰੀ ਵਾਲੀ ਸੁਰੱਖਿਆ ਕਿਉਂ? ਮਜੀਠੀਆ ਸੁਰੱਖਿਆ ਵਿਵਾਦ ‘ਤੇ ਬੋਲੇ ਹਰਭਜਨ ਸਿੰਘ ਈਟੀਓ

Bikram Majithia Security Dispute: ਪੰਜਾਬ ਦੇ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲੱਸ ਸੁਰੱਖਿਆ ਹਟਾ ਦਿੱਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ 'ਤੇ ਤਿੱਖਾ ਰੋਸ ਪ੍ਰਗਟ ਕੀਤਾ ਅਤੇ ਆਮ ਆਦਮੀ ਸਰਕਾਰ 'ਤੇ ਕਈ ਇਲਜ਼ਾਮ ਲਗਾਏ ਹਨ। ਇਸ ਤੋਂ ਬਾਅਦ ਬਿਰਮ ਮਜੀਠੀਆ ਖੁਦ ਵੀ ਸਰਕਾਰ 'ਤੇ ਕਾਫੀ ਹਮਲੇ ਬੋਲ ਕਰ ਰਹੇ ਹਨ।

ਡਰੱਗ ਮਾਫੀਆ ਨੂੰ ਪ੍ਰਧਾਨ ਮੰਤਰੀ ਵਾਲੀ ਸੁਰੱਖਿਆ ਕਿਉਂ? ਮਜੀਠੀਆ ਸੁਰੱਖਿਆ ਵਿਵਾਦ ‘ਤੇ ਬੋਲੇ ਹਰਭਜਨ ਸਿੰਘ ਈਟੀਓ
Follow Us
lalit-sharma
| Published: 03 Apr 2025 13:20 PM

ਪੰਜਾਬ ਸਰਕਾਰ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਸੁਰੱਖਿਆ ਘਟਾਉਣ ਦੇ ਵਿਵਾਦ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਈਟੀਓ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਡਰੱਗ ਮਾਫੀਆ ਨੂੰ ਖਤਮ ਕਰਨ ਲਈ ਵਚਨਬੱਧ ਹੈ।

ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਡਰੱਗ ਮਾਫੀਆ ਦੀ ਸੁਰੱਖਿਆ ਘਟਾਉਣ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਜਦੋਂ ਪੰਜਾਬ ਦੀ ਤਰੱਕੀ ਦੀ ਗੱਲ ਆਉਂਦੀ ਹੈ ਤਾਂ ਇਹ ਪਾਰਟੀਆਂ ਕਦੇ ਵੀ ਇਕੱਠੀਆਂ ਨਹੀਂ ਹੁੰਦੀਆਂ। ਡਰੱਗ ਮਾਫੀਆ ਨੂੰ ਪ੍ਰਧਾਨ ਮੰਤਰੀ ਪੱਧਰ ਦੀ ਸੁਰੱਖਿਆ ਦਿੱਤੀ ਗਈ, ਕੀ ਇਹ ਜਾਇਜ਼ ਹੈ? ਪੰਜਾਬ ਸਰਕਾਰ ਨਸ਼ਿਆਂ ਖਿਲਾਫ ਵਿੱਢੀ ਜੰਗ ਤਹਿਤ ਪੰਜਾਬ ਵਿੱਚੋਂ ਨਸ਼ਾ ਖਤਮ ਕਰੇਗੀ। ਮੰਤਰੀ ਨੇ ਲੋਕਾਂ ਨੂੰ ਇਸ ਮੁਹਿੰਮ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ।

ਕਾਂਗਰਸ ਸਰਕਾਰ ਵੇਲੇ ਦਰਜ ਹੋਇਆ ਸੀ ਕੇਸ

ਬਿਕਰਮ ਸਿੰਘ ਮਜੀਠੀਆ ਖਿਲਾਫ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਦਸੰਬਰ 2021 ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਮਜੀਠੀਆ ਨੂੰ ਜੇਲ੍ਹ ਵੀ ਜਾਣਾ ਪਿਆ ਸੀ। ਇਸ ਮਾਮਲੇ ਵਿੱਚ ਪਹਿਲੀ ਐਸਆਈਟੀ ਦੀ ਅਗਵਾਈ ਏਆਈਜੀ ਬਲਰਾਜ ਸਿੰਘ ਨੇ ਕੀਤੀ ਸੀ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਬਲਰਾਜ ਸਿੰਘ ਦੀ ਥਾਂ ਆਈਜੀ ਰਾਹੁਲ ਐਸ ਨੂੰ ਐਸਆਈਟੀ ਮੁਖੀ ਬਣਾਇਆ ਗਿਆ ਸੀ।

ਕੁਝ ਦਿਨ ਪਹਿਲਾਂ ਜਾਰੀ ਹੋਇਆ ਸੀ ਵੀਡੀਓ

ਕੁਝ ਦਿਨ ਪਹਿਲਾਂ ਮਜੀਠੀਆ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇੱਕ ਵੀਡੀਓ ਜਾਰੀ ਕੀਤੀ ਗਈ ਸੀ, ਜਿਸ ‘ਚ ਉਨ੍ਹਾਂ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਸਰਕਾਰ ਜਲਦ ਹੀ ਇਸ ਮਾਮਲੇ ‘ਚ ਕੋਈ ਕਾਰਵਾਈ ਕਰ ਸਕਦੀ ਹੈ। ਉਨ੍ਹਾਂ ਦੇ ਘਰ ਦੀ ਵੀ ਚੈਕਿੰਗ ਕੀਤੀ ਜਾ ਸਕਦੀ ਹੈ।