ਰਾਮਲਲਾ ਦੇ ਦਰਸ਼ਨ ਲਈ ਜਾਣਗੇ ਹਰਭਜਨ ਸਿੰਘ, ਵੜਿੰਗ ਨੇ ਵੰਡੇ ਲੱਡੂ
ਕਾਂਗਰਸ ਹਾਈਕਮਾਂਡ ਨੇ ਭਾਵੇਂ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਤੋਂ ਦੂਰੀ ਬਣਾ ਲਈ ਹੋਵੇ ਪਰ ਇਸ ਦੇ ਬਾਵਜੂਦ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਰਾਮ-ਮਈ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਆਪਣੇ ਵਿਧਾਨ ਸਭਾ ਹਲਕੇ ਗਿੱਦੜਬਾਹਾ ਵਿੱਚ ਘਰ-ਘਰ ਜਾ ਕੇ ਇਲਾਕਾ ਨਿਵਾਸੀਆਂ ਨੂੰ ਮਠਿਆਈਆਂ ਅਤੇ ਦੀਵੇ ਵੰਡੇ ਹਨ। ਆਪ ਸਾਂਸਦ ਹਰਭਜਨ ਸਿੰਘ ਵੀ ਰਾਮ ਮੰਦਰ ਜਾਣ ਦਾ ਐਲਾਨ ਕਰ ਚੁੱਕੇ ਹਨ ਜਦੋਂ ਕੀ ਉਨ੍ਹਾਂ ਦੀ ਪਾਰਟੀ ਨੇ ਇਸ ਨੂੰ ਲੈ ਕੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਗਵਾਨ ਸ਼੍ਰੀ ਰਾਮ ਸਾਡੇ ਸਾਰਿਆਂ ਦੇ ਹਨ ਅਤੇ ਇਹ ਪੂਰੇ ਭਾਰਤ ਲਈ ਮਹਾਨ ਦਿਨ ਹੈ। ਰਾਜਾ ਵੜਿੰਗ ਨੇ ਕਿਹਾ ਕਿ ਉਹ ਆਪਣੇ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਇਸ ਦਿਨ ਦੀ ਵਧਾਈ ਦੇਣ ਆਏ ਹਨ ਅਤੇ ਪ੍ਰਸ਼ਾਦ ਵੰਡ ਰਹੇ ਹਨ। ਵੜਿੰਗ ਨੇ ਇਸ ਮੌਕੇ ਕਿਸੇ ਵੀ ਸਿਆਸੀ ਸਵਾਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।
ਹਰਭਜਨ ਸਿੰਘ ਨੇ ਕੀਤਾ ਐਲਾਨ
ਇਸ ਤੋਂ ਪਹਿਲਾਂ ਸਾਬਕਾ ਕ੍ਰਿਕੇਟਰ ਅਤੇ ਆਪ ਸਾਂਸਦ ਹਰਭਜਨ ਸਿੰਘ ਨੇ ਵੀ ਇਸ ਨੂੰ ਲੈ ਕੇ ਟਵੀਟਰ ਤੇ ਪੋਸਟ ਪਾਈ ਹੈ। ਇਸ ਪੋਸਟ ਰਾਹੀਂ ਉਨ੍ਹਾਂ ਦੱਸਿਆ ਕਿ ਉਹ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਮੌਕੇ ਰਾਮਲਲਾ ਦੇ ਦਰਸ਼ਨ ਕਰਣਗੇ। ਇਸ ਮੌਕੇ ਉਨ੍ਹਾਂ ਦੇਸ਼ ਵਾਸੀਆਂ ਨੂੰ ਵਧਾਈ ਵੀ ਦਿੱਤੀ ਹੈ।
Jai Shri Ram 🙏 22/1/24 #RamMandir ❤️🙏 #AyodhaRamMandir pic.twitter.com/9ZTdLcr5QJ
— Harbhajan Turbanator (@harbhajan_singh) January 14, 2024
ਇਹ ਵੀ ਪੜ੍ਹੋ
22 ਜਨਵਰੀ ਨੂੰ ਹੈ ਪ੍ਰਾਣ ਪ੍ਰਤੀਸ਼ਠਾ
ਦਰਅਸਲ, ਕਾਂਗਰਸ ਨੇ ਰਾਮ ਮੰਦਰ ਦੇ ਉਦਘਾਟਨ ਅਤੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਤੋਂ ਦੂਰੀ ਬਣਾ ਰੱਖੀ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਅਤੇ ਅਧੀਰ ਰੰਜਨ ਚੌਧਰੀ ਨੇ ਪ੍ਰਾਣ ਪ੍ਰਤੀਸ਼ਠਾ ਪ੍ਰੋਗਰਾਮ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ। ਪਾਰਟੀ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਪ੍ਰੋਗਰਾਮ ਦੱਸ ਰਹੀ ਹੈ। ਹਾਲਾਂਕਿ, ਕਾਂਗਰਸੀ ਨੇਤਾਵਾਂ ਦਾ ਕਹਿਣਾ ਹੈ ਕਿ ਉਹ ਭਗਵਾਨ ਰਾਮ ਦੀ ਪ੍ਰਾਣ ਪ੍ਰਤੀਸ਼ਠਾ ਤੋਂ ਬਾਅਦ ਉਨ੍ਹਾਂ ਦੇ ਦਰਸ਼ਨਾਂ ਲਈ ਜਾਣਗੇ। ਦੱਸਿਆ ਗਿਆ ਹੈ ਕਿ ਰਾਹੁਲ ਗਾਂਧੀ ਵੀ ਦਰਸ਼ਨਾਂ ਲਈ ਜਾ ਸਕਦੇ ਹਨ। ਰਾਮ ਮੰਦਰ ਦਾ ਉਦਘਾਟਨ 22 ਜਨਵਰੀ ਨੂੰ ਹੋਵੇਗਾ, ਜਿਸ ਲਈ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਹਰ ਥਾਂ ‘ਤੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।