ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਹਰਭਜਨ ਸਿੰਘ ਈਟੀਓ ਨੇ ਟੇਕਿਆ ਮੱਥਾ, ਦੇਸ਼-ਵਿਦੇਸ਼ ਦੀ ਸੰਗਤ ਨੂੰ ਦਿੱਤੀ ਵਧਾਈ
ਮੰਦਰ 'ਚ ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਮਾਰਗਦਰਸ਼ਕ ਹਨ। ਉਨ੍ਹਾਂ ਨੇ ਸਮਾਜ 'ਚ ਸਮਾਨਤਾ, ਭਾਈਚਾਰੇ ਤੇ ਨਾਰੀ ਸ਼ਕਤੀ ਦੇ ਸਨਮਾਨ ਨੂੰ ਉਤਸ਼ਾਹਿਤ ਕਰਨ 'ਚ ਬਹੁਤ ਵੱਡਾ ਯੋਗਦਾਨ ਪਾਇਆ ਹੈ।
ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਦਾ ਤਿਉਹਾਰ ਦੇਸ਼-ਵਿਦੇਸ਼ ‘ਚ ਬਹੁਤ ਹੀ ਸ਼ਰਧਾ, ਭਗਤੀ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਮੌਕੇ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਸ਼ਹਿਰ ਸਥਿਤ ਭਗਵਾਨ ਵਾਲਮੀਕਿ ਮੰਦਰ ਵਿਖੇ ਨਤਮਸਤਕ ਹੋ ਕੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਸਮੁੱਚੀ ਟੀਮ ਤੇ ਵੱਡੀ ਗਿਣਤੀ ‘ਚ ਸੰਗਤ ਵੀ ਮੌਜੂਦ ਰਹੀ।
ਮੰਦਰ ‘ਚ ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਮਾਰਗਦਰਸ਼ਕ ਹਨ। ਉਨ੍ਹਾਂ ਨੇ ਸਮਾਜ ‘ਚ ਸਮਾਨਤਾ, ਭਾਈਚਾਰੇ ਤੇ ਨਾਰੀ ਸ਼ਕਤੀ ਦੇ ਸਨਮਾਨ ਨੂੰ ਉਤਸ਼ਾਹਿਤ ਕਰਨ ‘ਚ ਬਹੁਤ ਵੱਡਾ ਯੋਗਦਾਨ ਪਾਇਆ ਹੈ।
ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਵੱਲੋਂ ਰਚੀ ਗਈ ਰਾਮਾਇਣ ਰਾਹੀਂ ਸਾਨੂੰ ਮਰਿਆਦਾ ‘ਚ ਰਹਿਣ ਤੇ ਆਦਰਸ਼ ਜੀਵਨ ਜਿਊਣ ਦੀ ਸਿੱਖਿਆ ਮਿਲਦੀ ਹੈ। ਉਨ੍ਹਾਂ ਕਿਹਾ ਕਿ ਅਸਲ ਮੋਕਸ਼ ਗਿਆਨ ਦੀ ਪ੍ਰਾਪਤੀ ‘ਚ ਹੈ ਤੇ ਜੇਕਰ ਮਨੁੱਖ ਨੂੰ ਸਹੀ ਗਿਆਨ ਮਿਲ ਜਾਵੇ ਤਾਂ ਉਹ ਮੋਕਸ਼ ਪ੍ਰਾਪਤ ਕਰ ਸਕਦਾ ਹੈ। ਸਮਾਜ ‘ਚੋਂ ਕੁਰੀਤੀਆਂ ਤੇ ਬੁਰਾਈਆਂ ਨੂੰ ਖ਼ਤਮ ਕਰਨ ਲਈ ਸਾਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਿਖਾਏ ਮਾਰਗ ਤੇ ਉੱਚ ਆਦਰਸ਼ਾਂ ‘ਤੇ ਚੱਲਣਾ ਚਾਹੀਦਾ ਹੈ।
ਕੈਬਨਿਟ ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਾਵਨ ਦਿਹਾੜੇ ਦੇ ਮੌਕੇ ‘ਤੇ ਸ੍ਰੀ ਅੰਮ੍ਰਿਤਸਰ ਸਾਹਿਬ ਸਥਿਤ ਵਾਲਮੀਕਿ ਤੀਰਥ ਵਿਖੇ ਇੱਕ ਸ਼ਾਨਦਾਰ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ ਹੈ। ਇਸ ਰਾਜ ਪੱਧਰੀ ਸਮਾਗਮ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਤੇ ਸੰਗਤ ਨਾਲ ਸ਼ਮੂਲੀਅਤ ਕੀਤੀ।
ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਾਲਮੀਕਿ ਤੀਰਥ ਸਥਾਨ ਦੇ ਸੁੰਦਰੀਕਰਨ ਤੇ ਨਵੀਨੀਕਰਨ ਦਾ ਕੰਮ ਵੱਡੇ ਪੱਧਰ ‘ਤੇ ਕਰਵਾਇਆ ਗਿਆ ਹੈ। ਤੀਰਥ ਕੰਪਲੈਕਸ ‘ਚ ਸਥਿਤ ਪਵਿੱਤਰ ਸਰੋਵਰ ਦੀ ਸਫ਼ਾਈ ਕਰਵਾਈ ਗਈ ਹੈ, ਸਰਾਂ ਦੇ ਕਮਰਿਆਂ ਦਾ ਆਧੁਨਿਕ ਢੰਗ ਨਾਲ ਨਵੀਨੀਕਰਨ ਕੀਤਾ ਗਿਆ ਹੈ ਤੇ ਲੰਗਰ ਹਾਲ ਤੇ ਮਨੋਰਮਾ ਕੰਪਲੈਕਸ ਨੂੰ ਵੀ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ।
ਇਹ ਵੀ ਪੜ੍ਹੋ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਵਾਲਮੀਕਿ ਤੀਰਥ ਵਿਖੇ ਦਰਸ਼ਨਾਂ ਲਈ ਜ਼ਰੂਰ ਪਹੁੰਚਣ ਤੇ ਨਤਮਸਤਕ ਹੋ ਕੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ। ਉਨ੍ਹਾਂ ਸਮੁੱਚੇ ਸਮਾਜ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ।


