Mandi Board New Chairman: ਹਰਚੰਦ ਸਿੰਘ ਬਰਸਟ ਨੇ ਸੰਭਾਲਿਆ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦਾ ਅਹੁਦਾ
Punjab News: ਕੈਬਿਨੇਟ ਮੰਤਰੀਆਂ ਨੇ ਬਰਸਟ ਨੂੰ ਸਾਂਝੇ ਤੌਰ ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਪੰਜਾਬ ਮੰਡੀ ਬੋਰਡ, ਨਵੇਂ ਚੇਅਰਮੈਨ ਦੀ ਰਹਿਨੁਮਾਈ ਹੇਠ ਨਵੀਆਂ ਉਚਾਈਆਂ ਹਾਸਲ ਕਰੇਗਾ।
ਹਰਚੰਦ ਸਿੰਘ ਬਰਸਟ ਨੇ ਸੰਭਾਲਿਆ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦਾ ਅਹੁਦਾ, । HARCHAND SINGH BARSAT, NEW CHAIRMAN, PUNJAB MANDI BOARD,
ਚੰਡੀਗੜ੍ਹ ਨਿਊਜ : ਪੰਜਾਬ ਮੰਡੀ ਬੋਡ ਦੇ ਨਵ-ਨਿਯੁਕਤ ਚੇਅਰਮੈਨ ਹਰਚੰਦ ਸਿੰਘ ਬਰਸਟ (Harchand Singh Barsat) ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਹਾਜ਼ਰੀ ਵਿੱਚ ਪੰਜਾਬ ਮੰਡੀ ਬੋਰਡ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਟਰਾਂਸਪੋਰਟ ਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਉਨ੍ਹਾਂ ਨੂੰ ਵਧਾਈ ਦਿੱਤੀ।


