AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਾਬਕਾ DIG ਹਰਚਰਨ ਸਿੰਘ ਭੁੱਲਰ ਅਦਾਲਤ ‘ਚ ਪੇਸ਼, ਬੋਲੇ- ‘ਹੁਣ ਕੁਝ ਨਹੀਂ ਕਹਿ ਸਕਦਾ’; ED ਨੇ ਵਿੱਢੀ ਜਾਂਚ

ਪੰਜਾਬ ਪੁਲਿਸ ਦੇ ਮੁਅੱਤਲ ਚੱਲ ਰਹੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸ਼ੁੱਕਰਵਾਰ ਨੂੰ ਚੰਡੀਗੜ੍ਹ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੇਸ਼ੀ ਦੌਰਾਨ ਅਦਾਲਤ ਅੰਦਰ ਦਾਖ਼ਲ ਹੁੰਦਿਆਂ ਭੁੱਲਰ ਨੇ ਪਹਿਲੀ ਵਾਰ ਮੀਡੀਆ ਸਾਹਮਣੇ ਸੰਖੇਪ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਉਹ ਫ਼ਿਲਹਾਲ ਇਸ ਮਾਮਲੇ ਤੇ ਕੁਝ ਵੀ ਨਹੀਂ ਕਹਿ ਸਕਦੇ। ਜ਼ਿਕਰਯੋਗ ਹੈ ਕਿ ਇਹ ਸਾਰਾ ਮਾਮਲਾ 8 ਲੱਖ ਰੁਪਏ ਦੀ ਕਥਿਤ ਰਿਸ਼ਵਤ ਮੰਗਣ ਅਤੇ ਵਸੂਲਣ ਦੇ ਮਾਮਲੇ ਨਾਲ ਸੰਬੰਧਿਤ ਹੈ।

ਸਾਬਕਾ DIG ਹਰਚਰਨ ਸਿੰਘ ਭੁੱਲਰ ਅਦਾਲਤ 'ਚ ਪੇਸ਼, ਬੋਲੇ- 'ਹੁਣ ਕੁਝ ਨਹੀਂ ਕਹਿ ਸਕਦਾ'; ED ਨੇ ਵਿੱਢੀ ਜਾਂਚ
tv9-punjabi
| Published: 09 Oct 2026 13:15 PM IST
Share

ਪੰਜਾਬ ਪੁਲਿਸ ਦੇ ਮੁਅੱਤਲ ਚੱਲ ਰਹੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸ਼ੁੱਕਰਵਾਰ ਨੂੰ ਚੰਡੀਗੜ੍ਹ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੇਸ਼ੀ ਦੌਰਾਨ ਅਦਾਲਤ ਅੰਦਰ ਦਾਖ਼ਲ ਹੁੰਦਿਆਂ ਭੁੱਲਰ ਨੇ ਪਹਿਲੀ ਵਾਰ ਮੀਡੀਆ ਸਾਹਮਣੇ ਸੰਖੇਪ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਉਹ ਫ਼ਿਲਹਾਲ ਇਸ ਮਾਮਲੇ ਤੇ ਕੁਝ ਵੀ ਨਹੀਂ ਕਹਿ ਸਕਦੇ। ਜ਼ਿਕਰਯੋਗ ਹੈ ਕਿ ਇਹ ਸਾਰਾ ਮਾਮਲਾ 8 ਲੱਖ ਰੁਪਏ ਦੀ ਕਥਿਤ ਰਿਸ਼ਵਤ ਮੰਗਣ ਅਤੇ ਵਸੂਲਣ ਦੇ ਮਾਮਲੇ ਨਾਲ ਸੰਬੰਧਿਤ ਹੈ।

CBI ਅਦਾਲਤ ਚ ਗਵਾਹੀ ਅਤੇ ED ਵੱਲੋਂ ਪ੍ਰੋਡਕਸ਼ਨ ਵਾਰੰਟ ਜਾਰੀ

ਇਸ ਤੋਂ ਪਹਿਲਾਂ ਵੀਰਵਾਰ ਨੂੰ ਭੁੱਲਰ ਅਤੇ ਸ਼ਿਕਾਇਤਕਰਤਾ ਆਕਾਸ਼ ਬੱਤਾ ਨੂੰ ਸੀਬੀਆਈ (CBI) ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਆਕਾਸ਼ ਬੱਤਾ ਨੇ ਆਪਣੀ ਅਧਿਕਾਰਤ ਗਵਾਹੀ ਦਰਜ ਕਰਵਾਈ। ਦੂਜੇ ਪਾਸੇ, ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਦਾਇਰ ਕੀਤੀ ਗਈ ਅਰਜ਼ੀ ਤੇ ਸੁਣਵਾਈ ਕਰਦਿਆਂ ਸੀਬੀਆਈ ਅਦਾਲਤ ਨੇ ਭੁੱਲਰ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤੇ ਹਨ।

ਈਡੀ ਨੇ ਰਿਸ਼ਵਤ ਦੀ ਇਸ ਰਕਮ ਦੇ ਸੰਬੰਧ ਵਿੱਚ ਮਨੀ ਲਾਂਡਰਿੰਗ ਐਕਟ ਤਹਿਤ ਪੜਤਾਲ ਵਿੱਢ ਦਿੱਤੀ ਹੈ। ਜਾਂਚ ਏਜੰਸੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਰਿਸ਼ਵਤ ਰਾਹੀਂ ਹਾਸਲ ਕੀਤੇ ਗਏ ਪੈਸੇ ਦੀ ਵਰਤੋਂ ਕਿੱਥੇ ਅਤੇ ਕਿਸ ਤਰੀਕੇ ਨਾਲ ਕੀਤੀ ਗਈ। ਸੀਬੀਆਈ ਦੀ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਏ ਵਿੱਤੀ ਲੈਣ-ਦੇਣ ਅਤੇ ਨਕਦੀ ਦੇ ਤੱਥਾਂ ਨੂੰ ਵੀ ਈਡੀ ਨੇ ਆਪਣੀ ਤਫ਼ਤੀਸ਼ ਦਾ ਹਿੱਸਾ ਬਣਾ ਲਿਆ ਹੈ।

ਵਿਚੋਲਾ ਪਹਿਲਾਂ ਹੀ ਗ੍ਰਿਫ਼ਤਾਰ

ਈਡੀ ਵੱਲੋਂ ਭੁੱਲਰ ਦੇ ਕਥਿਤ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਪਹਿਲਾਂ ਹੀ ਹਿਰਾਸਤ ਵਿੱਚ ਲਿਆ ਜਾ ਚੁੱਕਾ ਹੈ। ਹੁਣ ਭੁੱਲਰ ਨੂੰ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਬਾਅਦ ਈਡੀ ਵੱਲੋਂ ਮਨੀ ਲਾਂਡਰਿੰਗ ਨਾਲ ਜੁੜੇ ਪਹਿਲੂਆਂ ਤੇ ਡੂੰਘਾਈ ਨਾਲ ਪੁੱਛਗਿੱਛ ਕਰਨ ਦੀ ਸੰਭਾਵਨਾ ਹੈ। ਕਾਨੂੰਨੀ ਪ੍ਰਕਿਰਿਆ ਮੁਤਾਬਕ ਏਜੰਸੀ ਅਦਾਲਤ ਤੋਂ ਉਨ੍ਹਾਂ ਦੀ ਰਸਮੀ ਗ੍ਰਿਫ਼ਤਾਰੀ ਦੀ ਇਜਾਜ਼ਤ ਵੀ ਮੰਗ ਸਕਦੀ ਹੈ।

ਕੋਠੀ ਚੋਂ ਮਿਲਿਆ ਸੀ 5 ਕਰੋੜ ਕੈਸ਼

ਰਿਸ਼ਵਤ ਮਾਮਲੇ ਵਿੱਚ ਕਾਰਵਾਈ ਕਰਦਿਆਂ ਦਿੱਲੀ ਅਤੇ ਚੰਡੀਗੜ੍ਹ ਤੋਂ ਆਈ ਸੀਬੀਆਈ ਦੀ ਲਗਭਗ 52 ਮੈਂਬਰੀ ਟੀਮ ਨੇ ਭੁੱਲਰ ਦੇ ਮੋਹਾਲੀ ਸਥਿਤ ਦਫ਼ਤਰ ਅਤੇ ਚੰਡੀਗੜ੍ਹ ਦੇ ਸੈਕਟਰ-40 ਸਥਿਤ ਕੋਠੀ ਵਿੱਚ ਛਾਪੇਮਾਰੀ ਕੀਤੀ ਸੀ। ਤਲਾਸ਼ੀ ਦੌਰਾਨ ਕੋਠੀ ਵਿੱਚੋਂ 5 ਕਰੋੜ ਰੁਪਏ ਦੀ ਭਾਰੀ ਨਕਦੀ, ਵੱਡੀ ਮਾਤਰਾ ਵਿੱਚ ਸੋਨੇ ਦੇ ਗਹਿਣੇ, ਮਹਿੰਗੀਆਂ ਲਗਜ਼ਰੀ ਘੜੀਆਂ, ਵਿਦੇਸ਼ੀ ਸ਼ਰਾਬ ਅਤੇ ਰਿਵਾਲਵਰ ਬਰਾਮਦ ਹੋਣ ਦਾ ਖ਼ੁਲਾਸਾ ਹੋਇਆ ਸੀ।

ਬਰਾਮਦ ਹੋਈ ਨਕਦੀ ਇੰਨੀ ਜ਼ਿਆਦਾ ਸੀ ਕਿ ਉਸ ਦੀ ਗਿਣਤੀ ਲਈ ਨੋਟ ਗਿਣਨ ਵਾਲੀਆਂ 3 ਮਸ਼ੀਨਾਂ ਮੰਗਵਾਉਣੀਆਂ ਪਈਆਂ ਸਨ। ਇਸ ਤੋਂ ਇਲਾਵਾ 15 ਜਾਇਦਾਦਾਂ ਅਤੇ ਲਗਜ਼ਰੀ ਗੱਡੀਆਂ ਦੇ ਦਸਤਾਵੇਜ਼, ਬੀਐੱਮਡਬਲਿਊ (BMW) ਅਤੇ ਮਰਸਡੀਜ਼ ਵਰਗੀਆਂ ਮਹਿੰਗੀਆਂ ਕਾਰਾਂ ਦੇ ਕਾਗ਼ਜ਼ਾਤ ਅਤੇ ਬੈਂਕ ਲਾਕਰਾਂ ਦੀਆਂ ਚਾਬੀਆਂ ਵੀ ਬਰਾਮਦ ਕੀਤੀਆਂ ਗਈਆਂ ਸਨ। ਦੱਸਣਯੋਗ ਹੈ ਕਿ ਸੀਬੀਆਈ ਨੇ ਭੁੱਲਰ ਦੇ ਕਥਿਤ ਵਿਚੋਲੇ ਨੂੰ ਚੰਡੀਗੜ੍ਹ ਦੇ ਸੈਕਟਰ-21 ਵਿੱਚ 8 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ।

Follow Us