DIG ਹਰਚਰਨ ਸਿੰਘ ਭੁੱਲਰ ਸਸਪੈਂਡ, ਸੀਬੀਆਈ ਨੇ ਰਿਸ਼ਵਤ ਮਾਮਲੇ ‘ਚ ਕੀਤਾ ਸੀ ਗ੍ਰਿਫ਼ਤਾਰ
Harcharan Singh Bhullar Suspended: ਪੰਜਾਬ ਸਰਕਾਰ ਨੇ ਹਰਚਰਨ ਸਿੰਘ ਭੁੱਲਰ ਵੱਡਾ ਐਕਸ਼ਨ ਲੈਂਦੇ ਹੋਏ ਅਹੁਦੇ ਤੋਂ ਸਸਪੈਂਡ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਡੀਆਈਜੀ ਦੀ ਮੁਅੱਤਲੀ 16 ਅਕਤੂਬਰ ਤੋਂ ਮੰਨੀ ਜਾਵੇਗੀ। ਸੀਬੀਆਈ ਨੇ ਭੁੱਲਰ ਨੂੰ ਰਿਸ਼ਵਤ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ
Harcharan Singh Bhullar Suspended: ਸੀਬੀਆਈ ਵੱਲੋਂ ਬੀਤੇ ਦਿਨੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤੇ ਗਏ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਮਾਮਲੇ ‘ਚ ਵੱਡੀ ਕਾਰਵਾਈ ਹੋਈ ਹੈ। ਪੰਜਾਬ ਸਰਕਾਰ ਨੇ ਹਰਚਰਨ ਸਿੰਘ ਭੁੱਲਰ ਵੱਡਾ ਐਕਸ਼ਨ ਲੈਂਦੇ ਹੋਏ ਅਹੁਦੇ ਤੋਂ ਸਸਪੈਂਡ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਡੀਆਈਜੀ ਦੀ ਮੁਅੱਤਲੀ 16 ਅਕਤੂਬਰ ਤੋਂ ਮੰਨੀ ਜਾਵੇਗੀ।
Punjab government issues suspension orders for DIG H.S. Bhullar. pic.twitter.com/b1rIgRsd3u
— Gagandeep Singh (@Gagan4344) October 18, 2025
ਸੀਬੀਆਈ ਨੇ ਭੁੱਲਰ ਨੂੰ ਰਿਸ਼ਵਤ ਮਾਮਲੇ ‘ਚ ਕੀਤਾ ਸੀ ਗ੍ਰਿਫ਼ਤਾਰ
ਦੱਸ ਦਈਏ ਕਿ ਸੀਬੀਆਈ ਨੇ ਬੀਤੇ ਦਿਨੀ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਇੱਕ ਦਲਾਲ ਸਮੇਤ 8 ਲੱਖ ਰੁਪਏ ਦੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਡੀਆਈਜੀ ਹਰਚਰਨ ਸਿੰਘ ਭੁੱਲਰ, ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਤੋਂ ਕਥਿਤ ਤੌਰ ‘ਤੇ ਵਾਰ-ਵਾਰ ਸੇਵਾ ਪਾਣੀ ਦੇ ਨਾਮ ‘ਤੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਵੀਰਵਾਰ ਨੂੰ ਦਿੱਲੀ ਅਤੇ ਚੰਡੀਗੜ੍ਹ ਤੋਂ ਆਈ ਸੀਬੀਆਈ ਟੀਮ ਨੇ ਜਾਲ ਵਿਛਾ ਕੇ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਦੱਸ ਦੇਈਏ ਕਿ ਹਰਚਰਨ ਸਿੰਘ ਭੁੱਲਰ 2007 ਬੈਚ ਦੇ ਆਈਪੀਐਸ ਅਧਿਕਾਰੀ, ਉਨ੍ਹਾਂ ਦੇ ਪਿਤਾ ਮਹਿਲ ਸਿੰਘ ਭੁੱਲਰ ਪੰਜਾਬ ਦੇ ਡੀਜੀਪੀ ਰਹਿ ਚੁੱਕੇ ਹਨ। ਭੁੱਲਰ ਦੇ ਭਰਾ ਕੁਲਦੀਪ ਸਿੰਘ ਭੁੱਲਰ ਵੀ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ। ਹਰਚਰਨ ਸਿੰਘ ਭੁੱਲਰ ਨੂੰ 27 ਨਵੰਬਰ 2024 ਨੂੰ ਰੋਪੜ ਰੇਂਜ ਦਾ ਡੀਆਈਜੀ ਨਿਯੁਕਤ ਕੀਤਾ ਗਿਆ ਸੀ।
DIG ਹਰਚਰਨ ਸਿੰਘ ਭੁੱਲਰ ਦੇ ਚੰਡੀਗੜ੍ਹ ਘਰੋਂ ਬਰਾਮਦ ਹੋਇਆ ਇਹ ਸਮਾਨ
- ਕਰੀਬ 7.5 ਕਰੋੜ ਰੁਪਏ ਦੀ ਨਕਦੀ
- 26 ਲਗਜ਼ਰੀ ਘੜੀਆਂ ਸਮੇਤ ਕਰੀਬ 2.5 ਕਿਲੋਗ੍ਰਾਮ ਸੋਨੇ ਦੇ ਗਹਿਣੇ
- 50 ਤੋਂ ਵੱਧ ਅਚੱਲ ਜਾਇਦਾਦਾਂ ਨਾਲ ਸਬੰਧਤ ਦਸਤਾਵੇਜ਼
- ਲਾਕਰ ਦੀਆਂ ਚਾਬੀਆਂ ਅਤੇ ਕਈ ਬੈਂਕ ਖਾਤਿਆਂ ਦੇ ਵੇਰਵੇ
- 100 ਜ਼ਿੰਦਾ ਕਾਰਤੂਸਾਂ ਸਮੇਤ 4 ਹਥਿਆਰ
ਜਾਣੋ ਕੌਣ ਹਨ ਹਰਚਰਨ ਭੁੱਲਰ?
ਡੀਆਈਜੀ ਹਰਚਰਨ ਭੁੱਲਰ 2007 ਬੈਚ ਦੇ ਆਈਪੀਐਸ ਅਧਿਕਾਰੀ ਹਨ। ਭੁੱਲਰ ਦੇ ਪਿਤਾ, ਮਹਿਲ ਸਿੰਘ ਭੁੱਲਰ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਵਜੋਂ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਦੇ ਭਰਾ ਕੁਲਦੀਪ ਭੁੱਲਰ, ਕਾਂਗਰਸ ਵਿਧਾਇਕ ਵੀ ਰਹੇ ਹਨ। ਇਹੀ ਕਾਰਨ ਹੈ ਕਿ ਭੁੱਲਰ ਨੇ ਲਗਾਤਾਰ ਵੱਖ-ਵੱਖ ਸਰਕਾਰੀ ਭੂਮਿਕਾਵਾਂ ਵਿੱਚ ਉੱਚ ਅਹੁਦਿਆਂ ਤੇ ਕੰਮ ਕੀਤਾ ਹੈ।


