RDF ਫੰਡ ਨੂੰ ਲੈ ਕੇ ਕੇਂਦਰ ਤੇ ਵਰ੍ਹੇ ਹਰਦੀਪ ਮੁੰਡੀਆਂ, ਨਿਰਮਲਾ ਸੀਤਾਰਮਨ ਦੇ ਬਿਆਨ ‘ਤੇ ਦਿੱਤਾ ਜਵਾਬ

Updated On: 

22 Sep 2026 14:45 PM IST

ਹਰਦੀਪ ਮੁੰਡੀਆਂ ਨੇ ਖਾਸ ਤੌਰ 'ਤੇ ਰੂਰਲ ਡਿਵੈਲਪਮੈਂਟ ਫੰਡ (RDF) ਦਾ ਮੁੱਦਾ ਚੁੱਕਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਕਈ ਵਾਰ ਪੱਤਰ ਲਿਖੇ ਗਏ ਹਨ, ਪਰ ਉਨ੍ਹਾਂ ਦਾ ਕੋਈ ਢੁੱਕਵਾਂ ਜਵਾਬ ਨਹੀਂ ਮਿਲਿਆ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕੇਂਦਰ ਵੱਲੋਂ ਪੰਜਾਬ ਦੇ ਬਣਦੇ ਫੰਡ ਹੀ ਜਾਰੀ ਨਹੀਂ ਕੀਤੇ ਜਾ ਰਹੇ ਤਾਂ ਪੰਜਾਬ ਸਰਕਾਰ ਨੂੰ ਆਰਡੀਐਫ ਦੀ ਰਕਮ ਕਿਵੇਂ ਮਿਲੇਗੀ।

RDF ਫੰਡ ਨੂੰ ਲੈ ਕੇ ਕੇਂਦਰ ਤੇ ਵਰ੍ਹੇ ਹਰਦੀਪ ਮੁੰਡੀਆਂ, ਨਿਰਮਲਾ ਸੀਤਾਰਮਨ ਦੇ ਬਿਆਨ ਤੇ ਦਿੱਤਾ ਜਵਾਬ

RDF ਫੰਡ ਨੂੰ ਲੈ ਕੇ ਕੇਂਦਰ ’ਤੇ ਵਰ੍ਹੇ ਹਰਦੀਪ ਮੁੰਡੀਆਂ, ਨਿਰਮਲਾ ਸੀਤਾਰਮਨ ਦੇ ਬਿਆਨ 'ਤੇ ਦਿੱਤਾ ਜਵਾਬ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੰਜਾਬ ਸਰਕਾਰ ਦੇ ਕੇਂਦਰ ‘ਤੇ ਫੰਡ ਰੋਕਣ ਦੇ ਇਲਜ਼ਾਮਾਂ ਨੂੰ ਨਕਾਰਨ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਸ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਲੁਧਿਆਣਾ ਦੇ ਬਚਤ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਬਣਦੇ ਹੱਕਾਂ ਦੀ ਰਕਮ ਕੇਂਦਰ ਸਰਕਾਰ ਵੱਲੋਂ ਜਾਰੀ ਨਹੀਂ ਕੀਤੀ ਜਾ ਰਹੀ, ਜਦਕਿ ਹੁਣ ਇਸ ਮਾਮਲੇ ‘ਤੇ ਬਿਆਨਬਾਜ਼ੀ ਕੀਤੀ ਜਾ ਰਹੀ ਹੈ।

ਹਰਦੀਪ ਮੁੰਡੀਆਂ ਨੇ ਖਾਸ ਤੌਰ ‘ਤੇ ਰੂਰਲ ਡਿਵੈਲਪਮੈਂਟ ਫੰਡ (RDF) ਦਾ ਮੁੱਦਾ ਚੁੱਕਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਕਈ ਵਾਰ ਪੱਤਰ ਲਿਖੇ ਗਏ ਹਨ, ਪਰ ਉਨ੍ਹਾਂ ਦਾ ਕੋਈ ਢੁੱਕਵਾਂ ਜਵਾਬ ਨਹੀਂ ਮਿਲਿਆ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕੇਂਦਰ ਵੱਲੋਂ ਪੰਜਾਬ ਦੇ ਬਣਦੇ ਫੰਡ ਹੀ ਜਾਰੀ ਨਹੀਂ ਕੀਤੇ ਜਾ ਰਹੇ ਤਾਂ ਪੰਜਾਬ ਸਰਕਾਰ ਨੂੰ ਆਰਡੀਐਫ ਦੀ ਰਕਮ ਕਿਵੇਂ ਮਿਲੇਗੀ।

ਮੁੰਡੀਆਂ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਕੇਂਦਰ ਵੱਲੋਂ ਕੀਤੀ ਗਈ ਮਦਦ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪਹਿਲੀ ਕਿਸ਼ਤ ਦਾ ਐਲਾਨ ਕੀਤਾ ਗਿਆ ਸੀ, ਪਰ ਇਸ ਤੋਂ ਬਾਅਦ ਵੀ ਪੰਜਾਬ ਨੂੰ ਲੋੜੀਂਦੀ ਰਕਮ ਨਹੀਂ ਮਿਲੀ। ਉਨ੍ਹਾਂ ਕੇਂਦਰ ਸਰਕਾਰ ‘ਤੇ ਪੰਜਾਬ ਨਾਲ ਵਿੱਤੀ ਮਾਮਲਿਆਂ ਵਿੱਚ ਅਣਦੇਖੀ ਕਰਨ ਦੇ ਦੋਸ਼ ਲਗਾਏ।

ਨਿਰਮਲਾ ਸੀਤਾਰਮਨ ਦੇ ਬਿਆਨ ਤੇ ਮੁੰਡੀਆਂ ਦਾ ਪਲਟਵਾਰ

ਦਰਅਸਲ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੰਜਾਬ ਸਰਕਾਰ ਵੱਲੋਂ ਕੇਂਦਰ ‘ਤੇ ਫੰਡ ਰੋਕਣ ਤੇ ਭੇਦਭਾਵ ਕਰਨ ਦੇ ਇਲਜ਼ਾਮ ਨੂੰ ਖ਼ਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਕਿਸੇ ਵੀ ਸੂਬੇ ਨਾਲ ਅਜਿਹਾ ਵਿਵਹਾਰ ਨਹੀਂ ਕਰਦਾ, ਜਿਸ ਨਾਲ ਉਸ ਨੂੰ ਆਰਥਿਕ ਨੁਕਸਾਨ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬਿਆਂ ਨੂੰ ਉਨ੍ਹਾਂ ਦੇ ਹੱਕ ਮੁਤਾਬਕ ਮਿਲਣ ਵਾਲੀ ਰਕਮ ‘ਚ ਕਟੌਤੀ ਨਹੀਂ ਕੀਤੀ ਜਾਂਦੀ ਤੇ ਭੁਗਤਾਨ ਨਿਯਮਾਂ ਅਨੁਸਾਰ ਜਾਰੀ ਕੀਤੇ ਜਾਂਦੇ ਹਨ।

ਸੀਤਾਰਮਨ ਨੇ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਸੰਭਵ ਹੈ ਕਿ ਪੰਜਾਬ ‘ਚ ਚੋਣਾਂ ਨੇੜੇ ਹੋਣ ਕਾਰਨ ਆਮ ਆਦਮੀ ਪਾਰਟੀ ਵੱਲੋਂ ਇਸ ਤਰ੍ਹਾਂ ਦੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਬਿਆਨਾਂ ਰਾਹੀਂ ਸਰਕਾਰ ਦੇ ਕਾਰਜਕਾਲ ਨਾਲ ਜੁੜੇ ਸਵਾਲਾਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਭਾਜਪਾ ਨਸ਼ਿਆਂ ਖ਼ਿਲਾਫ਼ ਮੁਹਿੰਮ ਤੇ ਵੀ ਦਿੱਤੀ ਪ੍ਰਤੀਕਿਰਿਆ

ਦੂਜੇ ਪਾਸੇ, ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਨੇ ਭਾਜਪਾ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਤੇ ਵੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਇਸ ਮੁਹਿੰਮ ਦਾ ਜਵਾਬ ਦਿੱਤਾ ਗਿਆ ਹੈ ਤੇ ਪੰਜਾਬ ਸਰਕਾਰ ਆਪਣੇ ਕੰਮਾਂ ਦੇ ਆਧਾਰ ‘ਤੇ ਲੋਕਾਂ ‘ਚ ਜਾਵੇਗੀ। ਪੁਲਿਸ ਮੁਲਾਜ਼ਮਾਂ ਨਾਲ ਜੁੜੀ ਵਾਇਰਲ ਆਡੀਓ ਦੇ ਮਾਮਲੇ ਤੇ ਵਿਰੋਧੀ ਧਿਰ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਬਾਰੇ ਵੀ ਮੁੰਡੀਆਂ ਨੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਬਿਕਰਮ ਸਿੰਘ ਮਜੀਠੀਆ, ਰਵਨੀਤ ਸਿੰਘ ਬਿੱਟੂ, ਰਾਜਾ ਵੜਿੰਗ ਤੇ ਸੁਖਪਾਲ ਸਿੰਘ ਖਹਿਰਾ ਦਾ ਨਾਮ ਲੈਂਦਿਆਂ ਕਿਹਾ ਕਿ ਵਿਰੋਧੀ ਇੱਕ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਮੁੰਡੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕੰਮਾਂ ਤੇ ਕਾਰਗੁਜ਼ਾਰੀ ਦੇ ਆਧਾਰ ‘ਤੇ ਲੋਕਾਂ ‘ਚ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਸਾਹਮਣੇ ਰੱਖਿਆ ਜਾਵੇਗਾ।

Loading...
Unable to load recommendations.
Follow Us