ਰਾਜਿੰਦਰ ਸਿੰਘ, ਨਿੱਜਰ ਤੇ ਪੰਜਵੜ ਦੀ ਤਸਵੀਰ ਅਜਾਇਬ ਘਰ 'ਚ ਲਗਾਉਣ ਦੀ ਤਿਆਰੀ 'ਚ SGPC, ਕਲ੍ਹ ਹੋਵੇਗੀ ਮੀਟਿੰਗ | Hardeep Nijjar Paramjit singh panjwar rajinder singh photo in golden temple sikh meuseum know full detail in punjabi Punjabi news - TV9 Punjabi

ਰਾਜਿੰਦਰ ਸਿੰਘ, ਨਿੱਜਰ ਤੇ ਪੰਜਵੜ ਦੀ ਤਸਵੀਰ ਅਜਾਇਬ ਘਰ ‘ਚ ਲਗਾਉਣ ਦੀ ਤਿਆਰੀ ‘ਚ SGPC, ਕਲ੍ਹ ਹੋਵੇਗੀ ਮੀਟਿੰਗ

Updated On: 

14 Jul 2024 21:19 PM

ਅਸਲ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ ਚਾਹੁੰਦੇ ਹਨ ਕਿ ਪਿਛਲੇ ਕੁਝ ਸਾਲਾਂ ਵਿੱਚ ਮਾਰੇ ਗਏ ਅੱਤਵਾਦੀ ਹਰਦੀਪ ਨਿੱਝਰ, ਪਰਮਜੀਤ ਸਿੰਘ ਪੰਜਵੜ ਅਤੇ ਕੁਝ ਦਿਨ ਪਹਿਲਾਂ ਮਾਰੇ ਗਏ ਗਜਿੰਦਰ ਸਿੰਘ ਦੀਆਂ ਤਸਵੀਰਾਂ ਹਰਿਮੰਦਰ ਸਾਹਿਬ ਦੇ ਅਜਾਇਬ ਘਰ ਵਿੱਚ ਪ੍ਰਦਰਸ਼ਿਤ ਕੀਤੀਆਂ ਜਾਣ।

ਰਾਜਿੰਦਰ ਸਿੰਘ, ਨਿੱਜਰ ਤੇ ਪੰਜਵੜ ਦੀ ਤਸਵੀਰ ਅਜਾਇਬ ਘਰ ਚ ਲਗਾਉਣ ਦੀ ਤਿਆਰੀ ਚ SGPC, ਕਲ੍ਹ ਹੋਵੇਗੀ ਮੀਟਿੰਗ

ਜੱਥੇਦਾਰ ਗਿਆਨੀ ਰਘਬੀਰ ਸਿੰਘ

Follow Us On

Golden Temple: ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ ਸੱਦੀ ਗਈ ਹੈ, ਜਿਸ ਵਿਚ ਸਾਰੇ ਤਖ਼ਤਾਂ ਦੇ ਜਥੇਦਾਰ ਬੈਠ ਕੇ ਫ਼ੈਸਲੇ ਲੈਣਗੇ। ਅਜੇ ਕੱਲ੍ਹ ਹੀ ਅਕਾਲ ਤਖ਼ਤ ਦੇ ਜਥੇਦਾਰ ਨੇ SGPC ਨੂੰ ਸਿੱਖ ਵੱਖਵਾਦੀਆਂ ਦੀਆਂ ਤਸਵੀਰਾਂ ਲਾਉਣ ਲਈ ਕਿਹਾ ਸੀ। ਇਸ ਨੂੰ ਲੈ ਕੇ ਚਰਚਾ ਹੋ ਸਕਦੀ ਹੈ।

ਅਸਲ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ ਚਾਹੁੰਦੇ ਹਨ ਕਿ ਪਿਛਲੇ ਕੁਝ ਸਾਲਾਂ ਵਿੱਚ ਮਾਰੇ ਗਏ ਅੱਤਵਾਦੀ ਹਰਦੀਪ ਨਿੱਝਰ, ਪਰਮਜੀਤ ਸਿੰਘ ਪੰਜਵੜ ਅਤੇ ਕੁਝ ਦਿਨ ਪਹਿਲਾਂ ਮਾਰੇ ਗਏ ਗਜਿੰਦਰ ਸਿੰਘ ਦੀਆਂ ਤਸਵੀਰਾਂ ਹਰਿਮੰਦਰ ਸਾਹਿਬ ਦੇ ਅਜਾਇਬ ਘਰ ਵਿੱਚ ਪ੍ਰਦਰਸ਼ਿਤ ਕੀਤੀਆਂ ਜਾਣ ਤਾਂ ਜੋ ਸਿੱਖਾਂ ਨੂੰ ਉਨ੍ਹਾਂ ਦੀ ਕੁਰਬਾਨੀ ਬਾਰੇ ਪਤਾ ਲੱਗ ਸਕੇ। ਜਥੇਦਾਰ ਸ੍ਰੀ ਹਰਿਮੰਦਰ ਸਾਹਿਬ ਨੇੜੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖਸ਼ ਸਿੰਘ ਵਿਖੇ ਆਗੂ ਗਜਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼੍ਰੋਮਣੀ ਕਮੇਟੀ ਅਤੇ ਦਲ ਖ਼ਾਲਸਾ ਵੱਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਦਲ ਖਾਲਸਾ ਦੇ ਸੰਸਥਾਪਕ ਗਜਿੰਦਰ ਸਿੰਘ ਦੀ ਕੁਝ ਦਿਨ ਪਹਿਲਾਂ 3 ਜੁਲਾਈ ਨੂੰ ਪਾਕਿਸਤਾਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਗਜਿੰਦਰ ਸਿੰਘ ਨੇ ਖਾਲਿਸਤਾਨੀ ਅੱਤਵਾਦੀਆਂ ਦੇ ਸਮੂਹ ਦੀ ਅਗਵਾਈ ਕੀਤੀ ਸੀ ਜੋ 1981 ਵਿੱਚ ਇੰਡੀਅਨ ਏਅਰਲਾਈਨਜ਼ ਦੇ ਜਹਾਜ਼ ਨੂੰ ਹਾਈਜੈਕ ਕਰਕੇ ਲਾਹੌਰ ਲੈ ਗਏ ਸਨ।

ਇਹ ਵੀ ਪੜ੍ਹੋ: ਸ਼ਿਵ ਸੈਨਾ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਡੀਜੀਪੀ ਤੇ ਕਮਿਸ਼ਨਰ ਨੂੰ ਸ਼ਿਕਾਇਤ

ਕੌਣ ਹੈ ਨਿੱਜਰ ?

ਪਿੱਛਲੇ ਸਾਲ 8 ਜੂਨ ਨੂੰ ਖਾਲਿਸਤਾਨੀ ਵੱਖਵਾਦੀ ਮੁਖੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਦੇ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਇਸ ਗੁਰਦੁਆਰੇ ਦੇ ਪ੍ਰਧਾਨ ਵੀ ਸਨ। ਨਿੱਝਰ ਕੋਲ ਕੈਨੇਡਾ ਦੀ ਨਾਗਰਿਕਤਾ ਸੀ। ਹਰਦੀਪ ਸਿੰਘ ਨਿੱਝਰ ਦੀ 2 ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਉਹ ਕੈਨੇਡਾ ਵਿੱਚ ਸਿੱਖਸ ਫਾਰ ਜਸਟਿਸ (SFJ) ਦਾ ਪ੍ਰਮੁੱਖ ਚਿਹਰਾ ਸੀ। ਇਸ ਤੋਂ ਬਾਅਦ ਕੈਨੇਡੀਅਨ ਸਰਕਾਰ ਨੇ ਆਪਣੀ ਪਾਰਲੀਮੈਂਟ ਵਿੱਚ ਇਸ ਮਾਮਲੇ ਦਾ ਜ਼ਿਕਰ ਕਰਦਿਆਂ ਭਾਰਤ ਸਰਕਾਰ ‘ਤੇ ਇਸ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਇਆ ਸੀ।

Exit mobile version