AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਹਰੀਕੇ ਪੱਤਣ ਅਰਦਾਸ ਸਮਾਗਮ: ਪਰਮਜੀਤ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ

ਪਰਮਜੀਤ ਖਾਲੜਾ ਨੇ ਮੰਗਲਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਸੱਦੇ 'ਤੇ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ 'ਚ ਲੋਕਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸੰਦੇਸ਼ 'ਚ ਲਿਖਿਆ ਹੈ, "ਮੈਂ ਪੰਜਾਬ, ਸਮੁੱਚੇ ਸਿੱਖ ਪੰਥ ਅਤੇ ਦੁਨੀਆਂ ਭਰ ਦੇ ਲੋਕ, ਜੋ ਮਨੁੱਖੀ ਹੱਕਾਂ 'ਤੇ ਨਿਆਂ ਵਿਚ ਵਿਸ਼ਵਾਸ ਰੱਖਦੇ ਹਨ, ਸੱਚ ਨੂੰ ਲੱਭਣ ਲਈ ਇੱਕ ਜੁੱਟ ਹੋ ਕੇ ਹੰਭਲਾ ਮਾਰਨ ਦਾ ਤਰਲਾ ਕਰਦੀ ਹਾਂ।"

ਹਰੀਕੇ ਪੱਤਣ ਅਰਦਾਸ ਸਮਾਗਮ: ਪਰਮਜੀਤ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ
amanpreet-kaur
| Updated On: 13 Jul 2026 11:06 AM IST
Share

1980 ਤੇ 1990 ਦੇ ਦਹਾਕੇ ਦੌਰਾਨ ਪੰਜਾਬ ‘ਚ ਕਥਿਤ ਲਾਪਤਾ ਵਿਅਕਤੀਆਂ, ਲਾਵਾਰਿਸ ਲਾਸ਼ਾਂ ਤੇ ਝੂਠੇ ਪੁਲਿਸ ਮੁਕਾਬਲਿਆਂ ‘ਚ ਮਾਰੇ ਗਏ ਲੋਕਾਂ ਬਾਰੇ ਅਸਲ ਅੰਕੜਿਆਂ ਦਾ ਖੁਲਾਸਾ ਕਰਨ ਦੀ ਮੰਗ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਮਰਹੂਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਮੁੱਦੇ ‘ਤੇ ਇੱਕ ਸੁਤੰਤਰ ਲੋਕ ਕਮਿਸ਼ਨ ਗਠਿਤ ਕਰਨ ਦੀ ਅਪੀਲ ਕੀਤੀ ਹੈ।

ਇਹ ਅਪੀਲ 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਹੋਣ ਵਾਲੇ ਅਰਦਾਸ ਸਮਾਗਮ ਤੋਂ ਪਹਿਲਾਂ ਜਾਰੀ ਪਰਮਜੀਤ ਕੌਰ ਖਾਲੜਾ ਨੇ ਇੱਕ ਲਿਖਤੀ ਸੰਦੇਸ਼ ਰਾਹੀਂ ਕੀਤੀ ਹੈ।

ਪਰਮਜੀਤ ਖਾਲੜਾ ਦੀਆਂ ਤਿੰਨ ਮੁੱਖ ਮੰਗਾਂ

  1. 1980 ਤੇ 1990 ਦੇ ਦਹਾਕੇ ਦੌਰਾਨ ਕਥਿਤ ਲਾਪਤਾ ਲੋਕਾਂ, ਲਾਵਾਰਿਸ ਐਲਾਨੀਆਂ ਗਈਆਂ ਲਾਸ਼ਾਂ ਅਤੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ‘ਚ ਮਾਰੇ ਗਏ ਵਿਅਕਤੀਆਂ ਦੀ ਅਸਲ ਗਿਣਤੀ ਦਾ ਪਤਾ ਲਗਾਉਣ ਲਈ ਇੱਕ ਲੋਕ ਕਮਿਸ਼ਨ ਗਠਿਤ ਕੀਤਾ ਜਾਣਾ ਚਾਹੀਦਾ ਹੈ।
  2. ਜਸਵੰਤ ਸਿੰਘ ਖਾਲੜਾ ਨੇ ਆਪਣੀ ਮੁਹਿੰਮ ਦੌਰਾਨ ਜਿਨ੍ਹਾਂ ਅਣਪਛਾਤੀਆਂ ਲਾਸ਼ਾਂ ਦੀ ਪਛਾਣ ਕੀਤੀ ਸੀ, ਉਨ੍ਹਾਂ ਨੂੰ ਕੇਂਦਰੀ ਸਿੱਖ ਅਜਾਇਬ ਘਰ ਦੇ ਅੰਦਰ ਸਤਿਕਾਰਯੋਗ ਸਥਾਨ ਦਿੱਤਾ ਜਾਣਾ ਚਾਹੀਦਾ ਹੈ।
  3. ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਪੀੜਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ।

“ਦੋਸ਼ੀਆਂ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ”

ਪਰਮਜੀਤ ਖਾਲੜਾ ਨੇ ਮੰਗਲਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਸੱਦੇ ‘ਤੇ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ‘ਚ ਲੋਕਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸੰਦੇਸ਼ ‘ਚ ਲਿਖਿਆ ਹੈ, “ਮੈਂ ਪੰਜਾਬ, ਸਮੁੱਚੇ ਸਿੱਖ ਪੰਥ ਅਤੇ ਦੁਨੀਆਂ ਭਰ ਦੇ ਲੋਕ, ਜੋ ਮਨੁੱਖੀ ਹੱਕਾਂ ‘ਤੇ ਨਿਆਂ ਵਿਚ ਵਿਸ਼ਵਾਸ ਰੱਖਦੇ ਹਨ, ਸੱਚ ਨੂੰ ਲੱਭਣ ਲਈ ਇੱਕ ਜੁੱਟ ਹੋ ਕੇ ਹੰਭਲਾ ਮਾਰਨ ਦਾ ਤਰਲਾ ਕਰਦੀ ਹਾਂ।”

ਆਪਣੇ ਸੰਦੇਸ਼ ‘ਚ ਪਰਮਜੀਤ ਕੌਰ ਖਾਲੜਾ ਨੇ ਇਲਜ਼ਾਮ ਲਗਾਇਆ ਕਿ ਕਿਸੇ ਵੀ ਸਰਕਾਰ ਨੇ 1984 ਤੋਂ ਬਾਅਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਤੇ ਕਥਿਤ ਝੂਠੇ ਮੁਕਾਬਲਿਆਂ ਦੇ ਮਾਮਲਿਆਂ ‘ਚ ਪੀੜਤ ਪਰਿਵਾਰਾਂ ਲਈ ਪੂਰਾ ਇਨਸਾਫ਼ ਯਕੀਨੀ ਨਹੀਂ ਬਣਾਇਆ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਵਿਅਕਤੀ ਨੂੰ ਕਾਨੂੰਨ ਤੋਂ ਉੱਪਰ ਨਹੀਂ ਸਮਝਿਆ ਜਾਣਾ ਚਾਹੀਦਾ ਤੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ।

14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਸ਼ਰਧਾਂਜਲੀ ਸਮਾਗਮ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ, ਪੀੜਤ ਪਰਿਵਾਰਾਂ, ਮਨੁੱਖੀ ਅਧਿਕਾਰ ਕਾਰਕੁਨਾਂ ਤੇ ਆਮ ਜਨਤਾ ਨੂੰ 14 ਜੁਲਾਈ ਨੂੰ ਸ਼ਾਮ 6 ਵਜੇ ਹਰੀਕੇ ਪੱਤਣ ਵਿਖੇ ਹੋਣ ਵਾਲੇ ਅਰਦਾਸ ਸਮਾਗਮ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਇੱਕ ਵੀਡੀਓ ਸੰਦੇਸ਼ ਵਿੱਚ, ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੇ ਪੰਜਾਬ ‘ਚ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨਾਂ ਦੀਆਂ ਮੌਤਾਂ ਅਤੇ ਲਾਵਾਰਿਸ ਲਾਸ਼ਾਂ ਸਬੰਧਤ ਮਾਮਲਿਆਂ ਦਾ ਪਰਦਾਫਾਸ਼ ਕੀਤਾ ਸੀ। ਉਨ੍ਹਾਂ ਕਿਹਾ ਕਿ ਖਾਲੜਾ ਨੇ ਅੰਮ੍ਰਿਤਸਰ, ਤਰਨਤਾਰਨ ਤੇ ਪੱਟੀ ਦੇ ਸ਼ਮਸ਼ਾਨਘਾਟਾਂ ਤੋਂ ਰਿਕਾਰਡ ਸਾਹਮਣੇ ਲਿਆਂਦੇ ਸਨ, ਜਿਸ ‘ਚ ਹਜ਼ਾਰਾਂ ਲਾਸ਼ਾਂ ਦਾ ਖੁਲਾਸਾ ਕੀਤਾ ਗਿਆ ਸੀ, ਜਿਨ੍ਹਾਂ ਨੂੰ ਲਾਵਾਰਿਸ ਦੱਸ ਕੇ ਸਸਕਾਰ ਕੀਤਾ ਗਿਆ ਸੀ। ਕਈ ਹੋਰ ਲਾਸ਼ਾਂ ਨੂੰ ਹਰੀਕੇ ਪੱਤਣ ਵਿਖੇ ਦਰਿਆ ‘ਚ ਸੁੱਟ ਦਿੱਤਾ ਗਿਆ ਸੀ।

Follow Us
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ...
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ...
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ...
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ...