ਹਰੀਕੇ ਪੱਤਣ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਰਦਾਸ, ਜਸਵੰਤ ਸਿੰਘ ਖਾਲੜਾ ਸਣੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ
ਸਮਾਗਮ ਦੌਰਾਨ ਵਿਸ਼ੇਸ਼ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਸੁਸ਼ੋਭਿਤ ਕਰਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਭਾਈ ਸਿਮਰਪ੍ਰੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਰਸਭਿੰਨਾ ਗੁਰਬਾਣੀ ਕੀਰਤਨ ਸਮਗਤ ਨੂੰ ਸਰਵਣ ਕਰਵਾਇਆ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਜ ਸਮੂਹ ਖ਼ਾਲਸਾ ਪੰਥ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹਰੀਕੇ ਪੱਤਣ ਵਿਖੇ 1984 ਅਤੇ ਬਾਅਦ ਦੇ ਦਹਾਕੇ ਦੌਰਾਨ ਮਾਰੇ ਗਏ ਅਤੇ ਜਸਵੰਤ ਸਿੰਘ ਖਾਲੜਾ ਦੀ ਯਾਦ ਅਤੇ ਪੀੜਤ ਪਰਿਵਾਰਾਂ ਤੇ ਪੰਥ ਨੂੰ ਇਨਸਾਫ਼ ਲਈ ਅਰਦਾਸ ਸਮਾਗਮ ਕੀਤਾ ਗਿਆ।
ਸਮਾਗਮ ਦੌਰਾਨ ਵਿਸ਼ੇਸ਼ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਸੁਸ਼ੋਭਿਤ ਕਰਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਭਾਈ ਸਿਮਰਪ੍ਰੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਰਸਭਿੰਨਾ ਗੁਰਬਾਣੀ ਕੀਰਤਨ ਸਮਗਤ ਨੂੰ ਸਰਵਣ ਕਰਵਾਇਆ।
ਸਮਾਗਮ ਦੀ ਸਮਾਪਤੀ ਦੀ ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖੁਦ ਕੀਤੀ। ਅਰਦਾਸ ਵਿੱਚ ਜਥੇਦਾਰ ਗੜਗੱਜ ਨੇ ਲਾਵਾਰਿਸ ਕਹਿ ਕੇ ਸਾੜੇ ਅਤੇ ਦਰਿਆਵਾਂ ਵਿੱਚ ਵਹਾਏ ਗਏ ਪੰਜਾਬ ਦੇ ਪੁੱਤਾਂ ਤੇ ਧੀਆਂ ਨੂੰ ਯਾਦ ਕਰਦਿਆਂ ਅਰਦਾਸ ਕੀਤੀ ਕਿ ਖ਼ਾਲਸਾ ਪੰਥ ਨੂੰ ਇਨਸਾਫ਼ ਲਈ ਬਲ ਬਖ਼ਸ਼ਣ।
ਹਰੀਕੇ ਪੱਤਣ ‘ਚ ਪੀੜਤ ਪਰਿਵਾਰਾਂ ਦਾ ਵੱਡਾ ਇਕੱਠ
ਉਨ੍ਹਾਂ ਅਰਦਾਸ ਕੀਤੀ ਕਿ ਅੱਜ ਅਸੀਂ ਜਿੱਥੇ (ਹਰੀਕੇ ਪੱਤਣ) ਵਿਖੇ ਖੜ੍ਹੇ ਹਾਂ ਇੱਥੇ ਕੌਮੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਹਜ਼ਾਰਾਂ ਨੌਜਵਾਨਾਂ, ਭੈਣਾਂ, ਬਜ਼ੁਰਗਾਂ ਤੇ ਬੱਚਿਆਂ ਨੂੰ ਕਤਲ ਕਰਕੇ ਵਹਾਇਆ ਗਿਆ ਹੈ। ਉਨ੍ਹਾਂ ਅਰਦਾਸ ਕੀਤੀ ਕਿ ਸੱਚੇ ਪਾਤਸ਼ਾਹ ਮੌਤ ਤੋਂ ਬਾਅਦ ਸਰੀਰ ਨਾਲ ਸਾਰੇ ਵੈਰ ਵਿਰੋਧ ਮੁੱਕ ਜਾਂਦੇ ਹਨ, ਪਰ ਇੱਥੇ ਸਮੇਂ ਦੀ ਜਾਲਮ ਹਕੂਮਤ ਨੇ ਮਨੁੱਖੀ ਹੱਕਾਂ ਦਾ ਘਾਣ ਕਰਦਿਆਂ, ਲਾਸ਼ਾਂ ਨੂੰ ਲਾਵਾਰਿਸ ਕਹਿ ਕੇ ਸਿੱਖਾਂ ਹਿੰਦੂਆਂ ਦੇ ਸਰੀਰ ਵੀ ਵਾਰਸਾਂ ਨੂੰ ਨਾ ਦਿੱਤੇ ਗਏ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਮ੍ਰਿਤਕ ਸਰੀਰਾਂ ਨਾਲ ਵੈਰ ਕਮਾਉਣ ਵਾਲੇ ਹਾਕਮਾਂ ਦਾ ਲੇਖਾ ਸੱਚੇ ਪਾਤਸ਼ਾਹ ਆਪ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇੱਥੇ ਦਰਿਆ ਸਤਲੁਜ ਬਿਆਸ ਦੇ ਸੰਗਮ ਤੇ ਪੰਜਾਬ ਦੇ ਹੋਰ ਦਰਿਆਵਾਂ, ਪੱਤਣਾਂ ਤੇ ਨਹਿਰਾਂ ਵਿੱਚ ਮਾਰ ਕੇ ਟੋਟੇ-ਟੋਟੇ ਕਰਕੇ ਵਹਾਇਆ ਗਿਆ। ਉਨ੍ਹਾਂ ਅਰਦਾਸ ਕੀਤੀ ਕਿ ਪੰਥ ਤੇ ਪੰਜਾਬ ਦੇ ਧੀਆਂ ਪੁੱਤਾਂ ਦੇ ਇਨਸਾਫ਼ ਲਈ ਖ਼ਾਲਸਾ ਪੰਥ ਨੂੰ ਉੱਦਮ ਦਾ ਬਲ ਮਿਲੇ। ਉਨ੍ਹਾਂ ਮਾਰੇ ਗਏ ਸਿੰਘਾਂ ਸਿੰਘਣੀਆਂ ਦੇ ਪਰਿਵਾਰਾਂ ਤੇ ਬੱਚਿਆਂ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਲਈ ਵੀ ਅਰਦਾਸ ਕੀਤੀ।
