SGPC ਦੇ ਪ੍ਰਧਾਨ ਦੇ ਉਮੀਦਵਾਰ ਵਜੋਂ ਮੁੜ ਐਲਾਣੇ ਜਾਣ ਤੇ ਬੋਲੇ ਧਾਮੀ: ਸੁਖਬੀਰ ਬਾਦਲ ਤੇ ਅਹੁੇਦਾਦਾਰਾਂ ਦਾ ਧੰਨਵਾਦ

Updated On: 

07 Nov 2023 14:43 PM

ਸ਼੍ਰੋਮਣੀ ਅਕਾਲੀ ਨੇ ਹਰਜਿੰਦਰ ਸਿੰਘ ਧਾਮੀ ਨੂੰ ਐੱਸਜੀਪੀਸੀ ਦੇ ਪ੍ਰਧਾਨ ਦੀ ਚੋਣ ਲਈ ਮੁੜ ਉਮੀਵਾਰ ਬਣਾਇਆ ਹੈ। ਮਤਲਬ ਧਾਮੀ ਮੁੜ ਕਮੇਟੀ ਦੇ ਪ੍ਰਧਾਨ ਬਣਨ ਦੀ ਜਿੰਮੇਵਾਰੀ ਮਿਲ ਸਕਦੀ ਹੈ। ਹੁਣ ਇਸ ਸਬੰਧ ਵਿੱਚ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਬੁੱਧਵਾਰ ਨੂੰ ਜਨਰਲ ਇਜਲਾਸ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਧਾਮੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ ਪਿਛਲੀ ਵਾਰ ਬੀਬੀ ਜਗੀਰ ਵੀ ਪ੍ਰਧਾਨ ਲਈ ਖੜ੍ਹੇ ਹੋਏ ਸਨ ਪਰ ਉਨ੍ਹਾਂ ਨੂੰ ਸਮਰਥਨ ਨਹੀਂ ਮਿਲਿਆ। ਤੇ ਧਾਮੀ ਐੱਸਜੀਪੀਸੀ ਦੇ ਪ੍ਰਧਾਨ ਬਣ ਗਏ।

SGPC ਦੇ ਪ੍ਰਧਾਨ ਦੇ ਉਮੀਦਵਾਰ ਵਜੋਂ ਮੁੜ ਐਲਾਣੇ ਜਾਣ ਤੇ ਬੋਲੇ ਧਾਮੀ: ਸੁਖਬੀਰ ਬਾਦਲ ਤੇ ਅਹੁੇਦਾਦਾਰਾਂ ਦਾ ਧੰਨਵਾਦ
Follow Us On

ਪੰਜਾਬ ਨਿਊਜ। ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਬਣਨਗੇ। ਅਕਾਲੀ ਦਲ ਨੇ ਉਨ੍ਹਾਂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਹਾਲਾਂਕਿ ਉਨ੍ਹਾਂ ਦੀ ਪ੍ਰਧਾਨਗੀ ‘ਤੇ ਮਨਜ਼ੂਰੀ ਦੀ ਅੰਤਿਮ ਮੋਹਰ ਮਹਾਸਭਾ ‘ਚ ਲੱਗ ਜਾਵੇਗੀ ਪਰ ਉਨ੍ਹਾਂ ਦੀ ਜਿੱਤ ਯਕੀਨੀ ਹੈ।

ਚਰਚਾ ਹੈ ਕਿ ਅਕਾਲੀ ਮੁਖੀ ਸੁਖਬੀਰ ਬਾਦਲ ਨੇ ਵਫ਼ਾਦਾਰੀ ਬਦਲੇ ਐਡਵੋਕੇਟ ਧਾਮੀ ਨੂੰ ਇਹ ਮੌਕਾ ਦਿੱਤਾ ਹੈ। ਉੱਧਰ ਧਾਮੀ ਨੇ ਮੁੜ ਉਮੀਦਵਾਰ ਬਣਾਉਣ ਲਈ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਮੈਂਬਰਾਂ ਦਾ ਧੰਨਵਾਦ ਕੀਤਾ।

ਇਸ ਬਾਰੇ ਸੁਖਬੀਰ ਬਾਦਲ (Sukhbir Badal) ਨੇ ਕਿਹਾ ਕਿ ਉਨ੍ਹਾਂ ਨੇ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵਨ ਟੂ ਵਨ ਮੀਟਿੰਗ ਕੀਤੀ ਹੈ। ਜਿਸ ਵਿੱਚ ਸਾਰਿਆਂ ਨੇ ਐਡਵੋਕੇਟ ਧਾਮੀ ਦੇ ਕੰਮ ‘ਤੇ ਪੂਰਾ ਭਰੋਸਾ ਪ੍ਰਗਟਾਇਆ ਹੈ। ਸ਼੍ਰੋਮਣੀ ਕਮੇਟੀ ਦੀਆਂ ਸਾਲਾਨਾ ਚੋਣਾਂ ਕੱਲ੍ਹ ਯਾਨੀ ਬੁੱਧਵਾਰ ਨੂੰ ਹੋਣਗੀਆਂ। ਜਰਨਲ ਇਜਲਾਸ ਵਿੱਚ ਧਾਮੀ ਦੇ ਨਾਂਅ ਦੀ ਮੁਹਰ ਲੱਗੇਗੀ

Exit mobile version