SGPC ਪ੍ਰਧਾਨ ਧਾਮੀ ਦੀ ਵਧੀ ਮੁਸ਼ਕਿਲ, ਅਕਾਲੀ ਦਲ ਦੀ ਮਹਿਲਾ ਵਿੰਗ ਨੇ ਕੀਤੀ ਜਥੇਦਾਰ ਨੂੰ ਸ਼ਿਕਾਇਤ

Updated On: 

17 Dec 2024 14:51 PM

Complaint Against Harjinder Dhami: ਮਾਮਲਾ ਮੀਡੀਆ 'ਚ ਆਉਣ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਐਡਵੋਕੇਟ ਧਾਮੀ ਨੂੰ ਨੋਟਿਸ ਭੇਜਿਆ ਸੀ। ਕੱਲ੍ਹ ਧਾਮੀ ਇਸ ਜਵਾਬ ਨੂੰ ਲੈ ਕੇ ਮਹਿਲਾ ਕਮਿਸ਼ਨ ਕੋਲ ਪਹੁੰਚੇ ਸੀ। ਇਸ ਦੇ ਨਾਲ ਹੀ ਹੁਣ ਮਹਿਲਾ ਕਮਿਸ਼ਨ ਜਲਦੀ ਹੀ ਬੀਬੀ ਜਗੀਰ ਕੌਰ ਨੂੰ ਬੁਲਾ ਕੇ ਉਨ੍ਹਾਂ ਦੇ ਬਿਆਨ ਲੈ ਸਕਦਾ ਹੈ।

SGPC ਪ੍ਰਧਾਨ ਧਾਮੀ ਦੀ ਵਧੀ ਮੁਸ਼ਕਿਲ, ਅਕਾਲੀ ਦਲ ਦੀ ਮਹਿਲਾ ਵਿੰਗ ਨੇ ਕੀਤੀ ਜਥੇਦਾਰ ਨੂੰ ਸ਼ਿਕਾਇਤ

ਬੀਬੀ ਜਗੀਰ ਕੌਰ ਅਤੇ ਹਰਜਿੰਦਰ ਸਿੰਘ ਧਾਮੀ

Follow Us On

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਬੀਬੀ ਜਗੀਰ ਕੌਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਇਸ ਮਾਮਲੇ ‘ਤੇ ਪਹਿਲਾਂ ਹੀ ਸੂਓ ਮੋਟੋ ਲਿਆ ਹੈ। ਇਸ ਦੇ ਨਾਲ ਹੀ ਹੁਣ ਅਕਾਲੀ ਦਲ ਦੀ ਮਹਿਲਾ ਵਿੰਗ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਰਹੀ ਹੈ। ਜਿੱਥੇ ਇਸਤਰੀ ਵਿੰਗ ਵੱਲੋਂ ਇਸ ਮੁੱਦੇ ਸਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ਼ਿਕਾਇਤ ਸੌਂਪੀ ਗਈ ਗਈ।

ਵਰਨਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਕੱਲ੍ਹ ਹੀ ਚੰਡੀਗੜ੍ਹ ਪੁੱਜੇ ਸਨ। ਜਿੱਥੇ ਉਹਨਾਂ ਨੇ ਮਹਿਲਾ ਕਮਿਸ਼ਨ ਨੂੰ ਆਪਣਾ ਜਵਾਬ ਸੌਂਪਦਿਆਂ ਦੱਸਿਆ ਕਿ ਉਸ ਤੋਂ ਗਲਤੀ ਹੋਈ ਹੈ, ਜਿਸ ਲਈ ਉਹ ਮੁਆਫੀ ਮੰਗਦੇ ਹਨ। ਪਰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਪੱਸ਼ਟ ਕੀਤਾ ਕਿ ਇਹ ਮਾਮਲਾ ਸਿਰਫ਼ ਮੁਆਫ਼ੀ ਮੰਗਣ ਨਾਲ ਖ਼ਤਮ ਨਹੀਂ ਹੋਵੇਗਾ। ਜੋ ਵੀ ਦਿਲ ਵਿੱਚ ਹੁੰਦਾ ਹੈ, ਉਹ ਜਲਦੀ ਬਾਹਰ ਆ ਜਾਂਦਾ ਹੈ। ਰਾਜ ਲਾਲੀ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੇ ਬੀਬੀ ਜਗੀਰ ਕੌਰ ਨਾਲ ਵੀ ਫ਼ੋਨ ‘ਤੇ ਗੱਲ ਕੀਤੀ ਹੈ। ਉਹ ਜਲਦੀ ਹੀ ਉਹਨਾਂ ਨੂੰ ਕਾਲ ਕਰੇਗੀ ਅਤੇ ਉਸਦਾ ਪੱਖ ਸੁਣੇਗੀ। ਇਸ ਤੋਂ ਬਾਅਦ ਕਾਰਵਾਈ ਨੂੰ ਅੱਗੇ ਵਧਾਇਆ ਜਾਵੇਗਾ।

ਪੰਜਾਬ ਮਹਿਲਾ ਕਮਿਸ਼ਨ ਨੇ ਭੇਜਿਆ ਸੀ ਨੋਟਿਸ

ਮਾਮਲਾ ਮੀਡੀਆ ‘ਚ ਆਉਣ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਐਡਵੋਕੇਟ ਧਾਮੀ ਨੂੰ ਨੋਟਿਸ ਭੇਜਿਆ ਸੀ। ਕੱਲ੍ਹ ਧਾਮੀ ਇਸ ਜਵਾਬ ਨੂੰ ਲੈ ਕੇ ਮਹਿਲਾ ਕਮਿਸ਼ਨ ਕੋਲ ਪਹੁੰਚੇ ਸੀ। ਇਸ ਦੇ ਨਾਲ ਹੀ ਹੁਣ ਮਹਿਲਾ ਕਮਿਸ਼ਨ ਜਲਦੀ ਹੀ ਬੀਬੀ ਜਗੀਰ ਕੌਰ ਨੂੰ ਬੁਲਾ ਕੇ ਉਨ੍ਹਾਂ ਦੇ ਬਿਆਨ ਲੈ ਸਕਦਾ ਹੈ।

ਘਟਨਾ ਤੋਂ ਬਾਅਦ ਧਾਮੀ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ

ਬੀਤੇ ਸ਼ਨੀਵਾਰ ਨੂੰ ਐਡਵੋਕੇਟ ਧਾਮੀ ਨੇ ਖੁਦ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਮੁਆਫੀਨਾਮਾ ਪੇਸ਼ ਕੀਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਫੋਨ ‘ਤੇ ਗੱਲ ਕਰਦੇ ਸਮੇਂ ਮੈਂ ਅਣਜਾਣੇ ‘ਚ ਕੁਝ ਇਤਰਾਜ਼ਯੋਗ ਸ਼ਬਦ ਬੋਲ ਦਿੱਤੇ। ਮੈਂ ਉਸ ਭਾਸ਼ਾ ਲਈ ਮੁਆਫੀ ਮੰਗਦਾ ਹਾਂ ਜੋ ਇਸ ਅਹੁਦੇ ਦੀ ਸ਼ਾਨ ਦੇ ਵਿਰੁੱਧ ਹੈ। ਮੈਂ ਬੀਬੀ ਜਗੀਰ ਕੌਰ ਅਤੇ ਸਮੂਹ ਬੀਬੀਆਂ ਤੋਂ ਮੁਆਫੀ ਮੰਗਦਾ ਹਾਂ। ਅਕਾਲ ਤਖ਼ਤ ਸਾਹਿਬ ਸਾਰੇ ਸਿੱਖਾਂ ਦਾ ਸਰਵਉੱਚ ਅਸਥਾਨ ਹੈ। ਮੈਂ ਅਕਾਲ ਤਖ਼ਤ ਦੇ ਹੁਕਮ ਦੀ ਪਾਲਣਾ ਕਰਾਂਗਾ।

ਆਡੀਓ ਵਾਇਰਲ ਹੋਣ ਤੋਂ ਬਾਅਦ ਹੋਇਆ ਸੀ ਵਿਵਾਦ

ਐਡਵੋਕੇਟ ਧਾਮੀ ਨੇ ਇਕ ਵੈੱਬ ਚੈਨਲ ‘ਤੇ ਇੰਟਰਵਿਊ ਦਿੰਦੇ ਹੋਏ ਸੁਖਬੀਰ ਬਾਦਲ ਦੇ ਅਸਤੀਫੇ ਬਾਰੇ ਐਂਕਰ ਨੇ ਬੀਬੀ ਜਗੀਰ ਕੌਰ ਦਾ ਹਵਾਲਾ ਦਿੱਤਾ ਸੀ, ਦਾ ਜ਼ਿਕਰ ਕੀਤਾ ਸੀ। ਜਿਸ ‘ਤੇ ਐਡਵੋਕੇਟ ਧਾਮੀ ਭੜਕ ਗਏ ਅਤੇ ਇੰਟਰਵਿਊ ਦੌਰਾਨ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ। ਉਨ੍ਹਾਂ ਦੀਆਂ ਗੱਲਾਂ ਮੀਡੀਆ ‘ਚ ਤੇਜ਼ੀ ਨਾਲ ਵਾਇਰਲ ਹੋ ਗਈਆਂ।