ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਹਰਜਿੰਦਰ ਸਿੰਘ ਧਾਮੀ ਨੇ ਅਕਾਲੀ ਦਲ ਤੇ ਮੈਂਬਰਾਂ ਦਾ ਕੀਤਾ ਧੰਨਵਾਦ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ ਹੈ। ਜਿਸ ਵਿੱਚ 11 ਅੰਦਰੂਨੀ ਮੈਂਬਰ ਅਤੇ 4 ਅਹੁਦੇਦਾਰ, ਸਮੇਤ ਪ੍ਰਧਾਨ ਚੁਣੇ ਗਏ ਹਨ। ਧਾਮੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਗੁਰਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ 23 ਨਵੰਬਰ ਤੋਂ 29 ਨਵੰਬਰ ਤੱਕ ਮਨਾਇਆ ਜਾਵੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਵੀਂ ਵਾਰ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ, ਬੀਬੀਆਂ ਅਤੇ ਖ਼ਾਸ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪੂਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਵੀਂ ਵਾਰ ਪ੍ਰਧਾਨ ਬਣਨਾ ਬਹੁਤ ਵੱਡੀ ਜ਼ਿੰਮੇਵਾਰੀ ਹੈ। ਜਿਸ ਲਈ ਉਹ ਪੰਥ ਅਤੇ ਅਕਾਲੀ ਦਲ ਦੇ ਆਗੂਆਂ ਦੇ ਵਿਸ਼ਵਾਸ ਦੇ ਆਭਾਰੀ ਹਨ।
350 ਸਾਲਾ ਸ਼ਹੀਦੀ ਗੁਰਪੁਰਬ ਸਮਾਗਮਾਂ ਲਈ ਐਲਾਨ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ ਹੈ। ਜਿਸ ਵਿੱਚ 11 ਅੰਦਰੂਨੀ ਮੈਂਬਰ ਅਤੇ 4 ਅਹੁਦੇਦਾਰ, ਸਮੇਤ ਪ੍ਰਧਾਨ ਚੁਣੇ ਗਏ ਹਨ। ਧਾਮੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਗੁਰਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ 23 ਨਵੰਬਰ ਤੋਂ 29 ਨਵੰਬਰ ਤੱਕ ਮਨਾਇਆ ਜਾਵੇਗਾ। ਇਸ ਮੌਕੇ ਕੇਂਦਰ ਸਰਕਾਰ ਨੂੰ ਵੀ ਅਰਜ਼ੀ ਭੇਜੀ ਗਈ ਹੈ ਕਿ ਸਿੱਖਾਂ ਦੇ ਯੋਗਦਾਨ ਦੀ ਮਾਨਤਾ ਹੋਵੇ ਤੇ ਕਕਾਰਾਂ ਬਾਰੇ ਆਉਣ ਵਾਲੇ ਸਰਕਾਰੀ ਪਾਬੰਦੀਆਂ ਤੋਂ ਬਚਾਅ ਕੀਤਾ ਜਾਵੇ।
ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ 2019 ਦੇ ਫੈਸਲੇ ਤੇ ਠੋਸ ਕਾਰਵਾਈ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਪਾਣੀਆਂ ਦੇ ਮਸਲੇ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਘਟਨਾ-ਕ੍ਰਮ ਤੇ ਚਿੰਤਾ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਮਸਲੇ ਸਿੱਖ ਪੰਥ ਦੇ ਹਿੱਤਾਂ ਨਾਲ ਜੁੜੇ ਹਨ ਅਤੇ ਸਰਕਾਰਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਸਿੱਖ ਨੌਜਵਾਨਾਂ ਲਈ ਕੋਚਿੰਗ ਸੈਂਟਰ, ਐਜੂਕੇਸ਼ਨ ਤੇ ਜੁਡੀਸ਼ਰੀ ਪ੍ਰੋਗਰਾਮਾਂ ਦੀ ਘੋਸ਼ਣਾ
ਆਉਣ ਵਾਲੇ ਪ੍ਰੋਜੈਕਟਾਂ ਦੀ ਜਾਣਕਾਰੀ ਦਿੰਦੇ ਹੋਏ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਈਏਐਸ ਤੇ ਆਈਪੀਐਸ ਦੀ ਕੋਚਿੰਗ ਸੈਂਟਰ, ਐਨ.ਡੀ.ਏ. ਤੇ ਜੁਡੀਸ਼ਰੀ ਪ੍ਰੋਗਰਾਮਾਂ ਲਈ ਵੀ ਵਿਸਥਾਰ ਕੀਤਾ ਜਾ ਰਿਹਾ ਹੈ, ਤਾਂ ਜੋ ਸਿੱਖ ਨੌਜਵਾਨ ਵੱਧ ਤੋ ਵੱਧ ਸਰਕਾਰੀ ਖੇਤਰਾਂ ਵਿੱਚ ਸ਼ਾਮਲ ਹੋ ਸਕਣ। ਧਾਮੀ ਨੇ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ਤੇ ਨਵੀਂ ਅਕਾਲੀ ਮਾਰਕੀਟ ਦਾ ਨਿਰਮਾਣ ਡੇਢ ਸਾਲ ਵਿੱਚ ਪੂਰਾ ਕੀਤਾ ਜਾਵੇਗਾ। ਇਸ ਨਾਲ ਸੰਗਤ ਨੂੰ ਹੋਰ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਅੰਤ ਵਿੱਚ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਧਾਰਮਿਕ, ਸਮਾਜਿਕ ਅਤੇ ਸਿੱਖਿਆਕ ਖੇਤਰਾਂ ਵਿੱਚ ਪੰਥ ਦੀ ਸੇਵਾ ਲਈ ਵਚਨਬੱਧ ਰਹੇਗੀ ਅਤੇ ਜਿੱਥੇ ਸਰਕਾਰਾਂ ਨਾਕਾਮ ਰਹੀਆਂ, ਉੱਥੇ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਅਸਲੀ ਨੁਮਾਇੰਦਗੀ ਕਰਦੀ ਰਹੇਗੀ।
