SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਬਿਆਨ, ਡਰ ਦਾ ਮਾਹੌਲ ਨਾ ਬਣਾਏ ਸਰਕਾਰ

Published: 

19 Mar 2023 17:45 PM

SGPC President on Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਡਰ ਦਾ ਮਾਹੌਲ ਨਹੀਂ ਬਣਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਬਿਆਨ, ਡਰ ਦਾ ਮਾਹੌਲ ਨਾ ਬਣਾਏ ਸਰਕਾਰ

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਬਿਆਨ, ਡਰ ਦਾ ਮਾਹੌਲ ਨਾ ਬਣਾਏ ਸਰਕਾਰ।

Follow Us On

ਅੰਮ੍ਰਿਤਸਰ ਨਿਊਜ਼: ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੈਦਾ ਹੋਏ ਹਲਾਤਾਂ ਦੇ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਡਰ ਦਾ ਮਾਹੌਲ ਨਹੀਂ ਬਣਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਡਰ ਦਾ ਮਾਹੌਲ ਨਾ ਬਣਾਏ ਸਰਕਾਰ- ਹਰਜਿੰਦਰ ਧਾਮੀ

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਮਹੂਰੀਅਤ ਵਿੱਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਹਨ। ਉਨ੍ਹਾਂ ਨਾਲ ਸਰਕਾਰੀ ਜਬਰ ਅਤੇ ਨਜਾਇਜ਼ ਹਿਰਾਸਤਾਂ ਦਾ ਅਮਲ ਅਪਨਾਉਣ ਤੋਂ ਸਰਕਾਰਾਂ ਨੂੰ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਦੇ ਵਿੱਚ ਪੈਨਿਕ ਕ੍ਰਿਏਟ ਕੀਤਾ ਜਾ ਰਿਹਾ ਹੈ। ਸੂਬੇ ਦੇ ਕਈ ਥਾਵਾਂ ‘ਤੇ ਧਾਰਾ 144 ਲਗਾ ਕੇ ਅਤੇ ਇੰਟਰਨੈੱਟ ਬੰਦ (Internet Services) ਕਰਨ ਤੇ ਲੋਕਾਂ ਨੂੰ ਪੁਰਾਣਾ ਸਮਾਂ ਯਾਦ ਆ ਜਾਂਦਾ ਹੈ। ਸਰਕਾਰ ਇਸ ਤਰ੍ਹਾਂ ਦਾ ਮਾਹੌਲ ਬਣਾ ਕੇ ਲੋਕਾਂ ਨੂੰ ਡਰਾਂ ਰਹੀ ਹੈ।

ਸਰਕਾਰ ਅਜਿਹੇ ਹਲਾਤਾਂ ਨਾ ਪੈਦਾ ਕਰੇ- ਹਰਜਿੰਦਰ ਧਾਮੀ

ਇਸ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਅਜਿਹੇ ਹਲਾਤਾਂ ਨੂੰ ਪੈਦ ਨਾ ਕਰੇ। ਪੰਜਾਬ ਦੇ ਲੋਕਾਂ ਨੇ ਪਹਿਲਾਂ ਹੀ ਬੜੇ ਸੰਤਾਪ ਹੰਢਾਏ ਹਨ ਅਤੇ ਹੁਣ ਸਾਨੂੰ ਚੰਗੇ ਭਵਿੱਖ ਵੱਲ ਤੁਰਨ ਦੀ ਲੋੜ ਹੈ।ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ ਹੁਣ ਤੱਕ ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ