ਸਿੱਖਿਆ ਮੰਤਰੀ ਦਾ ਵਿਦਿਆਰਥੀਆਂ ਨਾਲ ਗਲਤ ਵਤੀਰਾ ਵਰਤਣ ਖ਼ਿਲਾਫ਼ ਐਕਸ਼ਨ, ਪ੍ਰਿੰਸੀਪਲ ਮੁਅੱਤਲ ਤੇ ਕੈਂਪਸ ਮੈਨੇਜਰ ਬਰਖਾਸਤ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਨਗਰ, ਸਕੂਲ ਆਫ਼ ਐਮੀਨੈਂਸ (ਲੜਕੇ), ਲੁਧਿਆਣਾ ਦੇ ਪ੍ਰਿੰਸੀਪਲ ਅਤੇ ਕੈਂਪਸ ਮੈਨੇਜਰ ਨੇ ਸਕੂਲ ਵਿੱਚ ਦੇਰ ਨਾਲ ਆਉਣ ਵਾਲੇ ਵਿਦਿਆਰਥੀਆਂ ਤੋਂ ਸਜ਼ਾ ਵਜੋਂ ਰੇਤਾ ਅਤੇ ਬੱਜਰੀ ਚੁਕਵਾਈ ਗਈ ਸੀ। ਇਸ ਲਈ ਸਕੂਲ ਦੇ ਪ੍ਰਿੰਸੀਪਲ ਨੂੰ ਤਾਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਦੇਸ਼ਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਲੁਧਿਆਣਾ ਦੇ ਇੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਤੇ ਸਕੂਲ ਦੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ। ਵਿਭਾਗ ਵੱਲੋਂ ਇਨ੍ਹਾਂ ਖਿਲਾਫ ਇਹ ਸਖ਼ਤ ਕਾਰਵਾਈ ਸਕੂਲ ਵਿੱਚ ਲੇਟ ਆਉਣ ਵਾਲੇ ਵਿਦਿਆਰਥੀਆਂ ਨੂੰ ਗ਼ੈਰਵਾਜ਼ਬ ਤੇ ਸਰੀਰਕ ਸਜ਼ਾ ਦੇਣ ਕਰਕੇ ਕੀਤੀ ਗਈ ਹੈ।
ਵਿਦਿਆਰਥੀਆਂ ਤੋਂ ਸਜ਼ਾ ਵਜੋਂ ਚੁਕਵਾਈ ਸੀ ਰੇਤਾ ਤੇ ਬੱਜਰੀ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਨਗਰ, ਸਕੂਲ ਆਫ਼ ਐਮੀਨੈਂਸ (ਲੜਕੇ), ਲੁਧਿਆਣਾ ਦੇ ਪ੍ਰਿੰਸੀਪਲ ਅਤੇ ਕੈਂਪਸ ਮੈਨੇਜਰ ਨੇ ਸਕੂਲ ਵਿੱਚ ਦੇਰ ਨਾਲ ਆਉਣ ਵਾਲੇ ਵਿਦਿਆਰਥੀਆਂ ਤੋਂ ਸਜ਼ਾ ਵਜੋਂ ਰੇਤਾ ਅਤੇ ਬੱਜਰੀ ਚੁਕਵਾਈ ਗਈ ਸੀ। ਇਸ ਲਈ ਸਕੂਲ ਦੇ ਪ੍ਰਿੰਸੀਪਲ ਨੂੰ ਤਾਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।
An incident in a Ludhiana school where students were punished by being made to shift sand for coming late by the Campus Manager has come to my notice. This is completely unacceptable.
Taking strict action, the campus manager is being dismissed, and the principal of the school
— Harjot Singh Bains (@harjotbains) January 24, 2025
ਇਹ ਵੀ ਪੜ੍ਹੋ
ਸਕੂਲਾਂ ‘ਚ ਸੁਰੱਖਿਅਤ ਤੇ ਸਨਮਾਨਜਨਕ ਮਾਹੌਲ ਪ੍ਰਤੀ ਸਰਕਾਰ ਵਚਨਬੱਧ: ਬੈਂਸ
ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਇਹ ਘਟਨਾ ਅੱਜ ਮੇਰੇ ਧਿਆਨ ਵਿੱਚ ਆਈ ਸੀ ਅਤੇ ਇਸ ਉੱਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਗਈ ਹੈ। ਵਿਦਿਆਰਥੀਆਂ ਲਈ ਸਰਕਾਰੀ ਸਕੂਲਾਂ ਵਿੱਚ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਬਣਾਈ ਰੱਖਣ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਤੌਰ ਤੇ ਹਦਾਇਤ ਕੀਤੀ ਕਿ ਕਿਸੇ ਵੀ ਅਧਿਆਪਕ ਵੱਲੋਂ ਅਜਿਹਾ ਕੁਰਖ਼ਤ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਰੇ ਵਿਦਿਆਰਥੀਆਂ ਦੀ ਭਲਾਈ ਅਤੇ ਤਰੱਕੀ ਲਈ ਸਿੱਖਿਆ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਇਸ ਨੂੰ ਢਾਹ ਲਾਉਣ ਵਾਲੀ ਕਿਸੇ ਵੀ ਕਾਰਵਾਈ ਕਰਨ ਵਾਲਿਆਂ ਨਾਲ ਸਖ਼ਤੀ ਨਾਲਨਜਿੱਠਿਆਜਾਵੇਗਾ।