AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Road Accident: ਫਾਜ਼ਿਲਕਾਂ ਸੜਕ ਹਾਦਸੇ ‘ਚ ਮਾਰੇ ਗਏ ਅਧਿਆਪਕਾਂ ਦੇ ਘਰ ਪਹੁੰਚੇ ਸਿੱਖਿਆ ਮੰਤਰੀ

Fazilka Road Accident:ਬੀਤੇ ਦਿਨੀਂ ਸੜਕ ਹਾਦਸੇ ਵਿੱਚ ਮਾਰੇ ਗਏ ਅਧਿਆਪਕਾਂ ਦੇ ਘਰ ਪੁੱਜੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮ੍ਰਿਤਕ ਅਧਿਆਪਕਾਂ ਦੇ ਪਰਿਵਾਰਕ ਮੈਂਬਰਾਂ ਚੋਂ ਕਿਸੇ ਜੀਅ ਨੂੰ ਨੌਕਰਨੀ ਦੇਣ ਦਾ ਭਰੋਸਾ ਵੀ ਦਿੱਤਾ।

Road Accident: ਫਾਜ਼ਿਲਕਾਂ ਸੜਕ ਹਾਦਸੇ 'ਚ ਮਾਰੇ ਗਏ ਅਧਿਆਪਕਾਂ ਦੇ ਘਰ ਪਹੁੰਚੇ ਸਿੱਖਿਆ ਮੰਤਰੀ
ਫਾਜ਼ਿਲਕਾਂ ਸੜਕ ਹਾਦਸੇ ‘ਚ ਮਾਰੇ ਗਏ ਅਧਿਆਪਕਾਂ ਦੇ ਘਰ ਪਹੁੰਚੇ ਸਿੱਖਿਆ ਮੰਤਰੀ
arvinder-taneja-fazilka
| Updated On: 06 Apr 2023 11:21 AM IST
Share
ਫਾਜ਼ਿਲਕਾ ਨਿਊਜ਼: ਜਲਾਲਾਬਾਦ ਤੋਂ ਤਰਨਤਾਰਨ ਦੇ ਪਿੰਡ ਵਲਟੋਹ ਜਾ ਰਹੀ ਅਧਿਆਪਕਾਂ ਨਾਲ ਭਰੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਸੜਕ ਹਾਦਸੇ (Road Accident) ਵਿੱਚ ਤਿੰਨ ਅਧਿਆਪਕਾਂਸਮਤੇ ਡਰਾਈਵਰ ਦੀ ਮੌਕੇ ‘ਤੇ ਮੌਤ ਹੋ ਗਈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਹਾਦਸੇ ਵਿੱਚ ਮਾਰੇ ਗਏ ਅਧਿਆਪਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ।

ਅਧਿਆਪਕਾਂ ਨਾ ਪਰਿਵਾਰਾਂ ਨਾ ਦੁੱਖ ਕੀਤਾ ਸਾਂਝਾ

ਜਲਾਲਾਬਾਦ ਸੜਕ ਹਾਦਸੇ ਵਿੱਚ ਮਾਰੇ ਗਏ ਅਧਿਆਪਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ (Harjot Singh Bains), ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ ਅਤੇ ਫਾਜ਼ਿਲਕਾ ਤੋਂ ਡੀਈਓ ਪੁੱਜੇ। ਇਸ ਦੌਰਾਨ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਨਹੀਂ ਬਲਕਿ ਪੂਰੇ ਪੰਜਾਬ ਦੇ ਸਿੱਖਿਆ ਵਿਭਾਗ ਨੂੰ ਕਦੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਜਦ ਕਿਸੇ ਦਾ ਘਰ ਦਾ ਕੋਈ ਸ਼ਖ਼ਸ ਚਲਾ ਜਾਂਦਾ ਹੈ ਤਾਂ ਉਸ ਦੇ ਪਰਿਵਾਰ ਹੀ ਜਾਂਦਾ ਹੈ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮ੍ਰਿਤਕ ਅਧਿਆਪਕਾਂ ਦੇ ਪਰਿਵਾਰਕ ਮੈਂਬਰਾਂ ਚੋਂ ਕਿਸੇ ਜੀਅ ਨੂੰ ਨੌਕਰਨੀ ਦੇਣ ਦਾ ਭਰੋਸਾ ਵੀ ਦਿੱਤਾ।

‘ਅਧਿਆਪਕਾਂ ਲਈ ਰਿਹਾਇਸ਼ ਦਾ ਹੋਵੇਗਾ ਪ੍ਰਬੰਧ’

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਆਦਾਤਰ ਫਾਜ਼ਿਲਕਾ ਜ਼ਿਲੇ ਦੇ ਅਧਿਆਪਕ ਤਰਨਤਾਰਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਡਿਊਟੀ ‘ਤੇ ਤੈਨਾਤ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਰੋਜ਼ਾਨਾ 200 ਕਿਲੋਮੀਟਰ ਦਾ ਸਫਰ ਕਰਨਾ ਪੈਂਦਾ ਹੈ. ਇਸ ਗਲ਼ ਤੋਂ ਉਹ ਚੰਗੀ ਤਰ੍ਹਾਂ ਵਾਕਫ ਹਨ ਪਰ ਵਿਭਾਗ ਦੀ ਮਜਬੂਰੀ ਹੈ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਸੀਟਾਂ ਖਾਲੀ ਨਹੀਂ ਜਿਸ ਕਾਰਨ ਅਧਿਆਪਕਾਂ ਨੂੰ ਲਗਭਗ 200 ਕਿਲੋਮੀਟਰ ਦੇ ਕਰੀਬ ਰੋਜ਼ਾਨਾ ਅੱਪ ਡਾਉਂਨ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੇ ਨਾਲ ਇਸ ਸਬੰਧੀ ਗੱਲਬਾਤ ਕਰ ਰਹੇ ਹਨ ਅਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਰੋਜਾਨਾ ਡਿਊਟੀ ਤੇ ਸਫ਼ਰ ਤੈਅ ਕਰ ਕੇ ਜਾਣ ਵਾਲੇ ਅਧਿਆਪਕਾਂ ਦੇ ਲਈ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸਿੱਖਿਆ ਵਿਭਾਗ (Education Department) ਵੱਲੋਂ ਇਕ ਬੱਸ ਚਲਾਈ ਜਾਵੇ ਜੋ ਇਨ੍ਹਾਂ ਅਧਿਆਪਕਾਂ ਨੂੰ ਰੋਜ਼ਾਨਾ ਘਰ ਤੋਂ ਸਕੂਲ ਅਤੇ ਸਕੂਲ ਤੋਂ ਵਾਪਸ ਘਰ ਪਹੁੰਚਾਵੇ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ । ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...