Road Accident: ਫਾਜ਼ਿਲਕਾਂ ਸੜਕ ਹਾਦਸੇ ‘ਚ ਮਾਰੇ ਗਏ ਅਧਿਆਪਕਾਂ ਦੇ ਘਰ ਪਹੁੰਚੇ ਸਿੱਖਿਆ ਮੰਤਰੀ

Updated On: 

06 Apr 2023 11:21 AM

Fazilka Road Accident:ਬੀਤੇ ਦਿਨੀਂ ਸੜਕ ਹਾਦਸੇ ਵਿੱਚ ਮਾਰੇ ਗਏ ਅਧਿਆਪਕਾਂ ਦੇ ਘਰ ਪੁੱਜੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮ੍ਰਿਤਕ ਅਧਿਆਪਕਾਂ ਦੇ ਪਰਿਵਾਰਕ ਮੈਂਬਰਾਂ ਚੋਂ ਕਿਸੇ ਜੀਅ ਨੂੰ ਨੌਕਰਨੀ ਦੇਣ ਦਾ ਭਰੋਸਾ ਵੀ ਦਿੱਤਾ।

Road Accident: ਫਾਜ਼ਿਲਕਾਂ ਸੜਕ ਹਾਦਸੇ ਚ ਮਾਰੇ ਗਏ ਅਧਿਆਪਕਾਂ ਦੇ ਘਰ ਪਹੁੰਚੇ ਸਿੱਖਿਆ ਮੰਤਰੀ

ਫਾਜ਼ਿਲਕਾਂ ਸੜਕ ਹਾਦਸੇ 'ਚ ਮਾਰੇ ਗਏ ਅਧਿਆਪਕਾਂ ਦੇ ਘਰ ਪਹੁੰਚੇ ਸਿੱਖਿਆ ਮੰਤਰੀ

Follow Us On

ਫਾਜ਼ਿਲਕਾ ਨਿਊਜ਼: ਜਲਾਲਾਬਾਦ ਤੋਂ ਤਰਨਤਾਰਨ ਦੇ ਪਿੰਡ ਵਲਟੋਹ ਜਾ ਰਹੀ ਅਧਿਆਪਕਾਂ ਨਾਲ ਭਰੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਸੜਕ ਹਾਦਸੇ (Road Accident) ਵਿੱਚ ਤਿੰਨ ਅਧਿਆਪਕਾਂਸਮਤੇ ਡਰਾਈਵਰ ਦੀ ਮੌਕੇ ‘ਤੇ ਮੌਤ ਹੋ ਗਈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਹਾਦਸੇ ਵਿੱਚ ਮਾਰੇ ਗਏ ਅਧਿਆਪਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ।

ਅਧਿਆਪਕਾਂ ਨਾ ਪਰਿਵਾਰਾਂ ਨਾ ਦੁੱਖ ਕੀਤਾ ਸਾਂਝਾ

ਜਲਾਲਾਬਾਦ ਸੜਕ ਹਾਦਸੇ ਵਿੱਚ ਮਾਰੇ ਗਏ ਅਧਿਆਪਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ (Harjot Singh Bains), ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ ਅਤੇ ਫਾਜ਼ਿਲਕਾ ਤੋਂ ਡੀਈਓ ਪੁੱਜੇ। ਇਸ ਦੌਰਾਨ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਨਹੀਂ ਬਲਕਿ ਪੂਰੇ ਪੰਜਾਬ ਦੇ ਸਿੱਖਿਆ ਵਿਭਾਗ ਨੂੰ ਕਦੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਜਦ ਕਿਸੇ ਦਾ ਘਰ ਦਾ ਕੋਈ ਸ਼ਖ਼ਸ ਚਲਾ ਜਾਂਦਾ ਹੈ ਤਾਂ ਉਸ ਦੇ ਪਰਿਵਾਰ ਹੀ ਜਾਂਦਾ ਹੈ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮ੍ਰਿਤਕ ਅਧਿਆਪਕਾਂ ਦੇ ਪਰਿਵਾਰਕ ਮੈਂਬਰਾਂ ਚੋਂ ਕਿਸੇ ਜੀਅ ਨੂੰ ਨੌਕਰਨੀ ਦੇਣ ਦਾ ਭਰੋਸਾ ਵੀ ਦਿੱਤਾ।

‘ਅਧਿਆਪਕਾਂ ਲਈ ਰਿਹਾਇਸ਼ ਦਾ ਹੋਵੇਗਾ ਪ੍ਰਬੰਧ’

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਆਦਾਤਰ ਫਾਜ਼ਿਲਕਾ ਜ਼ਿਲੇ ਦੇ ਅਧਿਆਪਕ ਤਰਨਤਾਰਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਡਿਊਟੀ ‘ਤੇ ਤੈਨਾਤ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਰੋਜ਼ਾਨਾ 200 ਕਿਲੋਮੀਟਰ ਦਾ ਸਫਰ ਕਰਨਾ ਪੈਂਦਾ ਹੈ. ਇਸ ਗਲ਼ ਤੋਂ ਉਹ ਚੰਗੀ ਤਰ੍ਹਾਂ ਵਾਕਫ ਹਨ ਪਰ ਵਿਭਾਗ ਦੀ ਮਜਬੂਰੀ ਹੈ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਸੀਟਾਂ ਖਾਲੀ ਨਹੀਂ ਜਿਸ ਕਾਰਨ ਅਧਿਆਪਕਾਂ ਨੂੰ ਲਗਭਗ 200 ਕਿਲੋਮੀਟਰ ਦੇ ਕਰੀਬ ਰੋਜ਼ਾਨਾ ਅੱਪ ਡਾਉਂਨ ਕਰਨਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਉਹ ਸਰਕਾਰ ਦੇ ਨਾਲ ਇਸ ਸਬੰਧੀ ਗੱਲਬਾਤ ਕਰ ਰਹੇ ਹਨ ਅਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਰੋਜਾਨਾ ਡਿਊਟੀ ਤੇ ਸਫ਼ਰ ਤੈਅ ਕਰ ਕੇ ਜਾਣ ਵਾਲੇ ਅਧਿਆਪਕਾਂ ਦੇ ਲਈ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸਿੱਖਿਆ ਵਿਭਾਗ (Education Department) ਵੱਲੋਂ ਇਕ ਬੱਸ ਚਲਾਈ ਜਾਵੇ ਜੋ ਇਨ੍ਹਾਂ ਅਧਿਆਪਕਾਂ ਨੂੰ ਰੋਜ਼ਾਨਾ ਘਰ ਤੋਂ ਸਕੂਲ ਅਤੇ ਸਕੂਲ ਤੋਂ ਵਾਪਸ ਘਰ ਪਹੁੰਚਾਵੇ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ