Edu Min Appeal: ਅਧਿਆਪਕਾਂ ਨੂੰ ਪੱਤਰ ਲਿੱਖ ਕਿਹਾ- ‘ਸਰਕਾਰੀ ਸਕੂਲਾਂ ਵਿਚ ਕਰਵਾਓ ਬੱਚਿਆਂ ਦੇ ਦਾਖਲੇ’

Updated On: 

06 Mar 2023 19:35 PM

Bains to Teacher-Students: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਿਲ ਰਹੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਸੂਬੇ ਨੂੰ ਮੁੜ ਤੋਂ 'ਰੰਗਲਾ ਪੰਜਾਬ' ਬਣਾਉਣ ਵਾਸਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਹਿੱਸਾ ਬਣਨ।

Edu Min Appeal: ਅਧਿਆਪਕਾਂ ਨੂੰ ਪੱਤਰ ਲਿੱਖ ਕਿਹਾ- ਸਰਕਾਰੀ ਸਕੂਲਾਂ ਵਿਚ ਕਰਵਾਓ ਬੱਚਿਆਂ ਦੇ ਦਾਖਲੇ

ਪ੍ਰੀਖਿਆ ਟੈਸਟ ਵਿੱਚ ਹੋਈ ਅਣਗਿਹਲੀ ਦੀ ਸਿੱਖਿਆ ਮੰਤਰੀ ਵੱਲੋਂ ਜਾਂਚ ਦੇ ਹੁਕਮ।

Follow Us On

ਪੰਜਾਬ ਨਿਊਜ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ(Harjot Singh Bains) ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਉਹ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ।ਬੈਂਸ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਸਾਰੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਜਥੇਬੰਦੀਆਂ ਨੂੰ ਆਨ ਲਾਈਨ ਪੱਤਰ ਲਿਖਿਆ ਹੈ।

‘ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਯਤਨਸ਼ੀਲ’

ਬੈਂਸ ਨੇ ਸਕੂਲ ਦੌਰਿਆਂ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਿਲ ਰਹੇ ਸੱਦਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਤੌਰ ਸਿੱਖਿਆ ਮੰਤਰੀ ਮੈਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਤੇ ਪਹਿਰਾ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਪ੍ਰਬੰਧ ਨੂੰ ਸਮੇਂ ਦੇ ਹਾਣ ਦਾ ਬਣਾ ਕੇ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ ਲਗਾਤਾਰ ਯਤਨਸ਼ੀਲ ਹਾਂ। ਇਸ ਕੰਮ ਵਿੱਚ ਮੈਨੂੰ ਸਮੁੱਚੇ ਅਧਿਆਪਕ ਵਰਗ ਦੇ ਨਾਲ-ਨਾਲ ਅਧਿਆਪਕ ਜਥੇਬੰਦੀਆਂ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ, ਜਿੰਨ੍ਹਾਂ ਦਾ ਮੈਂ ਬਹੁਤ ਸ਼ੁਕਰਗੁਜ਼ਾਰ ਹਾਂ। ਉਨ੍ਹਾਂ ਸਕੂਲ ਵਿਭਾਗ ਦੇ ਉਹਨਾਂ ਸਾਰੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵੀ ਸਲਾਮ ਕਿਹਾ, ਜੋ ਆਪਣੀ ਨੇਕ ਕਮਾਈ ਵਿੱਚੋਂ ਬਹੁਤ ਸਾਰਾ ਪੈਸਾ ਵਿਦਿਆਰਥੀਆਂ ਦੀ ਭਲਾਈ ਅਤੇ ਸਕੂਲਾਂ ਨੂੰ ਸੁੰਦਰ ਬਣਾਉਣ ਵਾਸਤੇ ਖਰਚ ਕਰ ਰਹੇ ਹਨ।

ਅਧਿਆਪਕਾਂ ਦਾ ਸਮਰਪਣ ਦੇਖ ਕੇ ਖੁਸ਼ੀ ਹੋਈ – ਬੈਂਸ

ਉਨ੍ਹਾਂ ਪੱਤਰ ਵਿੱਚ ‘ਮਿਸ਼ਨ-100 ਪ੍ਰਤੀਸ਼ਤ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕਾਰਜ ਪ੍ਰਤੀ ਅਧਿਆਪਕਾਂ ਦਾ ਸਮਰਪਣ ਦੇਖ ਕੇ ਉਹ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਇਸ ਦੇ ਨਾਲ ਹੀ ਦਾਖ਼ਲਾ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਇਸ ਮੁਹਿੰਮ ਦਾ ਮਕਸਦ ਸਿਰਫ਼ ਵਿਦਿਆਰਥੀਆਂ ਦੀ ਗਿਣਤੀ ਵਧਾਉਣਾ ਹੀ ਨਹੀਂ ਸਗੋਂ ਸਮਾਜ ਨੂੰ ਸਰਕਾਰੀ ਸਕੂਲਾਂ ਨਾਲ ਜੋੜ ਕੇ ਉਹਨਾਂ ਦਾ ਵਿਸ਼ਵਾਸ ਬਹਾਲ ਕਰਨਾ ਵੀ ਹੈ।
ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ‘ਸਕੂਲ ਆਫ਼ ਐਮੀਨੈਂਸ‘ ਦੀ ਰਜਿਸਟਰੇਸ਼ਨ ਵੱਧ ਤੋਂ ਵੱਧ ਕਰਵਾ ਕੇ ਵਿਦਿਆਰਥੀਆਂ ਨੂੰ ਇਹਨਾਂ ਸਕੂਲਾਂ ਦੇ ਦਾਖ਼ਲੇ ਦੀ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਵੀ ਕਰਵਾਓ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ