AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਹਰਮਨ ਐਨਕਾਊਂਟਰ ਤੋਂ ਬਾਅਦ ਕਾਬੂ, ਮੱਤੇਵਾਲ ਦੇ SHO ਵਾਲ-ਵਾਲ ਬਚੇ

ਮੁਕਾਬਲੇ ਵਾਲੀ ਥਾਂ 'ਤੇ ਪਹੁੰਚੇ ਐਸਐਸਪੀ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਪੂਰੇ ਘਟਨਾਕ੍ਰਮ ਦੀ ਜਾਣਕਾਰੀ ਦਿੱਤੀ। ਕੰਵਲਪ੍ਰੀਤ ਚਾਹਲ ਨੇ ਦੱਸਿਆ ਕਿ ਥਾਣਾ ਮੱਤੇਵਾਲ ਦੇ ਐਸਐਚਓ ਦਲਜੀਤ ਸਿੰਘ ਤੇ ਪੁਲਿਸ ਟੀਮ ਨੂੰ ਪੱਕੀ ਗੁਪਤ ਸੂਚਨਾ ਮਿਲੀ ਸੀ ਕਿ ਕਈ ਸੰਗੀਨ ਮਾਮਲਿਆਂ 'ਚ ਲੋੜੀਂਦਾ ਹਰਮਨ ਇਲਾਕੇ 'ਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਿਹਾ ਹੈ।

ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਹਰਮਨ ਐਨਕਾਊਂਟਰ ਤੋਂ ਬਾਅਦ ਕਾਬੂ, ਮੱਤੇਵਾਲ ਦੇ SHO ਵਾਲ-ਵਾਲ ਬਚੇ
lalit-sharma
| Updated On: 23 Sep 2026 10:43 AM IST
Share

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਮੋਸਟ ਵਾਂਟੇਡ ਗੈਂਗਸਟਰ ਹਰਮਨ ਸਿੰਘ (ਵਾਸੀ ਬੋਪਾਰਾਏ) ਨੂੰ ਪੁਲਿਸ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮੁਕਾਬਲੇ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉੱਥੇ ਹੀ, ਮੁਲਜ਼ਮ ਵੱਲੋਂ ਕੀਤੀ ਗਈ ਫਾਇਰਿੰਗ ਦੌਰਾਨ ਥਾਣਾ ਮੱਤੇਵਾਲ ਦੇ ਐਸਐਚਓ ਦਲਜੀਤ ਸਿੰਘ ਦੀ ਬਾਂਹ ਨੂੰ ਛੂਹ ਕੇ ਇੱਕ ਗੋਲੀ ਲੰਘ ਗਈ, ਜਿਸ ਕਾਰਨ ਉਹ ਵਾਲ-ਵਾਲ ਬਚ ਗਏ।

ਨਾਕਾਬੰਦੀ ਦੌਰਾਨ ਪੁਲਿਸ ਤੇ ਫਾਇਰਿੰਗ

ਮੁਕਾਬਲੇ ਵਾਲੀ ਥਾਂ ‘ਤੇ ਪਹੁੰਚੇ ਐਸਐਸਪੀ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਪੂਰੇ ਘਟਨਾਕ੍ਰਮ ਦੀ ਜਾਣਕਾਰੀ ਦਿੱਤੀ। ਕੰਵਲਪ੍ਰੀਤ ਚਾਹਲ ਨੇ ਦੱਸਿਆ ਕਿ ਥਾਣਾ ਮੱਤੇਵਾਲ ਦੇ ਐਸਐਚਓ ਦਲਜੀਤ ਸਿੰਘ ਤੇ ਪੁਲਿਸ ਟੀਮ ਨੂੰ ਪੱਕੀ ਗੁਪਤ ਸੂਚਨਾ ਮਿਲੀ ਸੀ ਕਿ ਕਈ ਸੰਗੀਨ ਮਾਮਲਿਆਂ ‘ਚ ਲੋੜੀਂਦਾ ਹਰਮਨ ਇਲਾਕੇ ‘ਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਿਹਾ ਹੈ।

ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮਾਂ ਵੱਲੋਂ ਭੋਆ ਤੇ ਚੁਗਾਵਾਂ ਵਾਲੇ ਪਾਸੇ ਸੂਏ (ਨਹਿਰ) ਨੇੜੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਇਸੇ ਦੌਰਾਨ ਮੁਲਜ਼ਮ ਹਰਮਨ ਸਪਲੈਂਡਰ ਮੋਟਰਸਾਈਕਲ ‘ਤੇ ਇਕੱਲਾ ਆਉਂਦਾ ਦਿਖਾਈ ਦਿੱਤਾ।

ਨਾਕੇ ‘ਤੇ ਤਾਇਨਾਤ ਪੁਲਿਸ ਪਾਰਟੀ ਨੇ ਜਦੋਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਰੁਕਣ ਦੀ ਬਜਾਏ ਪਿਸਤੌਲ ਕੱਢ ਕੇ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਮੁਲਜ਼ਮ ਨੇ ਕਰੀਬ 3 ਤੋਂ 4 ਰਾਊਂਡ ਫਾਇਰ ਕੀਤੇ। ਇਸ ਦੌਰਾਨ ਇੱਕ ਗੋਲੀ ਐਸਐਚਓ ਦਲਜੀਤ ਸਿੰਘ ਦੀ ਬਾਂਹ ਦੇ ਬਿਲਕੁਲ ਨੇੜਿਓਂ ਲੰਘ ਗਈ।

ਜਵਾਬੀ ਫਾਇਰਿੰਗ ‘ਚ ਲੱਤ ‘ਚ ਲੱਗੀ ਗੋਲੀ

ਪੁਲਿਸ ਨੇ ਆਪਣਾ ਬਚਾਅ ਕਰਦਿਆਂ ਪਹਿਲਾਂ ਹਵਾਈ ਫਾਇਰ ਕੀਤਾ ਤੇ ਮੁਲਜ਼ਮ ਨੂੰ ਆਤਮਸਮਰਪਣ ਕਰਨ ਦੀ ਚੇਤਾਵਨੀ ਦਿੱਤੀ। ਪੁਲਿਸ ਮੁਤਾਬਕ ਜਦੋਂ ਉਹ ਨਹੀਂ ਰੁਕਿਆ ਤੇ ਲਗਾਤਾਰ ਫਾਇਰਿੰਗ ਕਰਦਾ ਰਿਹਾ ਤਾਂ ਪੁਲਿਸ ਵੱਲੋਂ ਆਤਮ-ਰੱਖਿਆ ‘ਚ ਜਵਾਬੀ ਫਾਇਰਿੰਗ ਕੀਤੀ ਗਈ। ਪੁਲਿਸ ਵੱਲੋਂ ਚਲਾਈਆਂ ਗਈਆਂ ਕਰੀਬ ਤਿੰਨ ਗੋਲੀਆਂ ‘ਚੋਂ ਇੱਕ ਹਰਮਨ ਦੀ ਲੱਤ ‘ਚ ਲੱਗੀ। ਇਸ ਤੋਂ ਬਾਅਦ ਉਹ ਮੌਕੇ ‘ਤੇ ਡਿੱਗ ਗਿਆ ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।

ਗੁਰਦਾਸਪੁਰ ਦੇ ਹਨੂਮਾਨ ਚੌਕ ‘ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ‘ਚ ਲੋੜੀਂਦਾ

ਐਸਐਸਪੀ ਨੇ ਦੱਸਿਆ ਕਿ ਮੌਕੇ ਤੋਂ ਮੁਲਜ਼ਮ ਦੇ ਕਬਜ਼ੇ ‘ਚੋਂ .32 ਬੋਰ ਦੀ ਪਿਸਤੌਲ, ਜ਼ਿੰਦਾ ਕਾਰਤੂਸ ਤੇ ਖਾਲੀ ਖੋਲ ਬਰਾਮਦ ਕੀਤੇ ਗਏ ਹਨ। ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਹਰਮਨ ਇੱਕ ਘੋਸ਼ਿਤ ਅਪਰਾਧੀ (PO) ਹੈ। ਉਹ ਗੁਰਦਾਸਪੁਰ ਦੇ ਹਨੂਮਾਨ ਚੌਕ ‘ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ‘ਚ ਲੋੜੀਂਦਾ ਸੀ। ਇਸ ਤੋਂ ਇਲਾਵਾ ਥਾਣਾ ਮੱਤੇਵਾਲ ‘ਚ ਵੀ ਇੱਕ ਵਿਅਕਤੀ ‘ਤੇ ਜਾਨਲੇਵਾ ਫਾਇਰਿੰਗ ਕਰਨ ਦੇ ਦੋਸ਼ ਹੇਠ ਉਸ ਖ਼ਿਲਾਫ਼ ਮਾਮਲਾ ਦਰਜ ਹੋਣ ਦੀ ਜਾਣਕਾਰੀ ਪੁਲਿਸ ਵੱਲੋਂ ਦਿੱਤੀ ਗਈ ਹੈ। ਪੁਲਿਸ ਅਨੁਸਾਰ ਮੁਲਜ਼ਮ ਖ਼ਿਲਾਫ਼ ਕਤਲ ਦੀ ਕੋਸ਼ਿਸ਼ (ਧਾਰਾ 307/109 BNS) ਤੇ ਸਨੈਚਿੰਗ ਸਮੇਤ ਤਿੰਨ ਵੱਡੇ ਮਾਮਲੇ ਦਰਜ ਹਨ।

ਹਸਪਤਾਲ ਤੋਂ ਛੁੱਟੀ ਮਗਰੋਂ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਪੁਲਿਸ ਅਧਿਕਾਰੀਆਂ ਮੁਤਾਬਕ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਉਸ ਦੇ ਹੋਰ ਅਪਰਾਧਿਕ ਸੰਪਰਕਾਂ ਤੇ ਨੈੱਟਵਰਕ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।

Follow Us
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...