ਹਰਮੀਤ ਸਿੰਘ ਪਠਾਣਮਾਜਰਾ ਦੀ ਹੋਈ ਪੇਸ਼ੀ, 4 ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜਿਆ

Updated On: 

25 Mar 2026 17:26 PM IST

Harmeet Singh Pathanmajra: ਪਟਿਆਲਾ ਪੁਲਿਸ ਨੇ ਹਰਮੀਤ ਸਿੰਘ ਪਠਾਨਮਾਜਰਾ ਨੂੰ ਪਟਿਆਲਾ ਕੋਰਟ ਵਿੱਚ ਪੇਸ਼ ਕੀਤਾ। ਇਸ ਦੌਰਾਨ ਕੋਰਟ ਨੇ ਹਰਮੀਤ ਸਿੰਘ ਪਠਾਨਮਾਜ਼ਰਾ ਨੂੰ 4 ਦਿਨਾਂ ਦੀ ਪੁਲਿਸ ਰਿਮਾਂਡ 'ਤੇ ਭੇਜਿਆ ਹੈ।

ਹਰਮੀਤ ਸਿੰਘ ਪਠਾਣਮਾਜਰਾ ਦੀ ਹੋਈ ਪੇਸ਼ੀ, 4 ਦਿਨਾਂ ਦੀ ਪੁਲਿਸ ਰਿਮਾਂਡ ਤੇ ਭੇਜਿਆ

ਪਟਿਆਲਾ ਪੁਲਿਸ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਕੋਰਟ ਵਿੱਚ ਪੇਸ਼ ਕੀਤਾ। ਇਸ ਦੌਰਾਨ ਕੋਰਟ ਨੇ ਹਰਮੀਤ ਸਿੰਘ ਪਠਾਨਮਾਜ਼ਰਾ ਨੂੰ 4 ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜਿਆ ਹੈ।

ਵਿਧਾਇਕ ਹਰਮੀਤ ਪਠਾਣਮਾਜਰਾ ਦੀ ਗ੍ਰਿਫ਼ਤਾਰੀ ‘ਤੇ ਐਸਐਸਪੀ ਪਟਿਆਲਾ, ਵਰੁਣ ਸ਼ਰਮਾ ਨੇ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਗ੍ਰਿਫ਼ਤਾਰੀ ਦੀ ਕੋਸ਼ਿਸ਼ ਲਗਾਤਾਰ ਜਾਰੀ ਸੀ। ਇਸ ਮਾਮਲੇ ‘ਚ ਦੋ-ਤਿੰਨ ਇੰਟਰ ਸਟੇਟ ਆਪ੍ਰੇਸ਼ਨ ਤੋਂ ਬਾਅਦ ਪਠਾਣਮਾਜਰਾ ਤੇ ਉਨ੍ਹਾਂ ਦੇ 3 ਸਾਥੀਆਂ ਨੂੰ ਮੱਧ ਪ੍ਰਦੇਸ਼ ਦੇ ਸ਼ਿਵਪੁਰੀ, ਗਵਾਲੀਅਰ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵੱਲੋਂ ਪਠਾਣਮਾਜਰਾ ਤੇ ਉਨ੍ਹਾਂ ਦੇ 3 ਸਾਥੀਆਂ ਨੂੰ ਪਟਿਆਲਾ ਲਿਆਂਦਾ ਗਿਆ ਹੈ।

ਜਾਣੋ ਕੀ ਹੈ ਪੂਰਾ ਮਾਮਲਾ?

ਪਟਿਆਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਚ ਆਪ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ਤੇ ਇਲਜ਼ਾਮ ਸੀ ਕਿ ਉਨ੍ਹਾਂ ਨੇ ਇੱਕ ਔਰਤ ਨਾਲ ਧੋਖੇ ਨਾਲ ਵਿਆਹ ਕਰਵਾ ਕੇ ਜਬਰ-ਜਨਾਹ ਕੀਤਾ ਸੀ। ਉਨ੍ਹਾਂ ਦੀ ਦੂਜੀ ਪਤਨੀ ਨੇ ਇਹ ਵੀ ਇਲਜ਼ਾਮ ਲਗਾਇਆ ਸੀ ਕਿ ਪਠਾਣਮਾਜਰਾ ਨੇ ਉਨ੍ਹਾਂ ਤੋਂ ਆਪਣੇ ਪਹਿਲੇ ਵਿਆਹ ‘ਤੇ ਤਲਾਕਸ਼ੁਦਾ ਹੋਣ ਦੀ ਗੱਲ ਵੀ ਲੁਕਾਈ ਸੀ।

ਔਰਤ ਨੇ ਕਿਹਾ ਸੀ ਕਿ 2013 ਚ ਫੇਸਬੁੱਕ ਤੇ ਮਿਲਣ ਤੋਂ ਬਾਅਦ, ਉਨ੍ਹਾਂ ਦਾ ਵਿਆਹ 2021 ਚ ਇੱਕ ਗੁਰਦੁਆਰੇ ਚ ਹੋਇਆ ਸੀ। ਪਰ, ਸੱਚਾਈ ਉਦੋਂ ਸਾਹਮਣੇ ਆਈ ਜਦੋਂ ਪਹਿਲੀ ਪਤਨੀ ਦਾ ਨਾਮ 2022 ਦੇ ਚੋਣ ਹਲਫ਼ਨਾਮੇ ਚ ਆਇਆ। ਔਰਤ ਨੇ ਪਠਾਣਮਾਜਰਾ ਤੇ ਸਰੀਰਕ ਸ਼ੋਸ਼ਣ, ਧਮਕੀਆਂ ਤੇ ਅਸ਼ਲੀਲ ਵੀਡੀਓ ਬਣਾਉਣ ਦੇ ਦੋਸ਼ ਲਗਾਏ।

ਕਰਨਾਲ ‘ਚ ਗ੍ਰਿਫ਼ਤਾਰੀ ਦੀ ਕੋਸ਼ਿਸ਼, ਵਿਧਾਇਕ ਫ਼ਰਾਰ

ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਹਰਮੀਤ ਸਿੰਘ ਪਠਾਣਮਾਜਰਾ ਨੂੰ ਹਰਿਆਣਾ ਦੇ ਕਰਨਾਲ ਤੋਂ ਸਤੰਬਰ, 2025 ਨੂੰ ਗ੍ਰਿਫ਼ਤਾਰ ਕੀਤਾ ਸੀ ਤੇ ਪੁਲਿਸ ਉਨ੍ਹਾਂ ਨੂੰ ਥਾਣੇ ਲੈ ਕੇ ਆ ਰਹੀ ਸੀ। ਇਲਜ਼ਾਮ ਹੈ ਕਿ ਇਸ ਦੌਰਾਨ ਪਠਾਣਮਾਜਰਾ ਦੇ ਸਾਥੀਆਂ ਵੱਲੋਂ ਪੁਲਿਸ ਮੁਲਾਜ਼ਮਾਂ ‘ਤੇ ਫਾਇਰਿੰਗ ਕੀਤੀ ਗਈ ਤੇ ਉਨ੍ਹਾਂ ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਜਿਸ ਨਾਲ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ।

Follow Us