ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਮੁੜ ਬੇਨਕਾਬ, ਹਰਪਾਲ ਚੀਮਾ ਵੱਲੋਂ ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਦੀ ਨਿੰਦਾ

Published: 

26 Sep 2026 15:34 PM IST

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਾਂਗਰਸ ਪਾਰਟੀ 'ਤੇ ਪੰਜਾਬ ਵਿੱਚ ਦਲਿਤ ਵਿਰੋਧੀ ਸਟੈਂਡ ਅਪਣਾਉਣ ਦਾ ਗੰਭੀਰ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਦਲਿਤ ਭਾਈਚਾਰੇ ਨੂੰ ਨਿਸ਼ਾਨਾ ਬਣਾ ਰਹੀ ਹੈ। ਚੀਮਾ ਨੇ ਇਸ ਦਲਿਤ ਵਿਰੋਧੀ ਮਾਨਸਿਕਤਾ ਦੀ ਸਖ਼ਤ ਨਿੰਦਾ ਕੀਤੀ ਹੈ।

ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਮੁੜ ਬੇਨਕਾਬ, ਹਰਪਾਲ ਚੀਮਾ ਵੱਲੋਂ ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਦੀ ਨਿੰਦਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦਾ ਦਲਿਤ ਵਿਰੋਧੀ ਸਟੈਂਡ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਗਿਆ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਲੈ ਕੇ ਸੀਨੀਅਰ ਅਤੇ ਜੂਨੀਅਰ ਪਾਰਟੀ ਆਗੂਆਂ ਤੱਕ ਹਰ ਕੋਈ ਦਲਿਤ ਭਾਈਚਾਰੇ ਨੂੰ ਲਗਾਤਾਰ ਨਿਸ਼ਾਨਾ ਬਣਾ ਰਿਹਾ ਹੈ।

ਹਰਪਾਲ ਚੀਮਾ ਨੇ ਕਿਹਾ ਕਿ ਕਈ ਵਾਰ ਸਾਡੇ ਬਹੁਤ ਸਤਿਕਾਰਯੋਗ ਸਵਰਗੀ ਬੂਟਾ ਸਿੰਘ ਜੀ, ਸਾਬਕਾ ਗ੍ਰਹਿ ਮੰਤਰੀ ਦੇ ਰੰਗ ਅਤੇ ਜਾਤ ‘ਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਜਾਂਦੀਆਂ ਹਨ ਅਤੇ ਕਈ ਵਾਰ ਹੋਰ ਆਗੂ ਦਲਿਤਾਂ ਪ੍ਰਤੀ ਆਪਣੀ ਨਫ਼ਰਤ ਦਾ ਪ੍ਰਗਟਾਵਾ ਕਰਦੇ ਹਨ। ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਦੀ ਮਾਨਸਿਕਤਾ ਪੂਰੀ ਤਰ੍ਹਾਂ ਦਲਿਤ ਵਿਰੋਧੀ ਹੈ।

ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ

ਨਮੋਲ ਪਿੰਡ ਵਿੱਚ ਵਾਪਰੀ ਹਾਲੀਆ ਘਟਨਾ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਉੱਥੋਂ ਦੀਆਂ ਕਈ ਔਰਤਾਂ ਨੇ ਸਥਾਨਕ ਕਾਂਗਰਸੀ ਆਗੂਆਂ ਦੀਆਂ ਨਸ਼ੇ ਵੇਚਣ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀਆਂ ਘਿਣਾਉਣੀਆਂ ਚਾਲਾਂ ਦਾ ਪਰਦਾਫਾਸ਼ ਕੀਤਾ, ਤਾਂ ਕਾਂਗਰਸੀ ਆਗੂਆਂ ਨੇ ਘਬਰਾਹਟ ਵਿੱਚ ਆ ਕੇ ਸਾਡੀਆਂ ਦਲਿਤ ਭੈਣਾਂ ਅਤੇ ਔਰਤਾਂ ਖਿਲਾਫ ਬਹੁਤ ਹੀ ਅਪਮਾਨਜਨਕ ਟਿੱਪਣੀਆਂ ਕੀਤੀਆਂ। ਇਹ ਘਟਨਾ ਕਾਂਗਰਸ ਲੀਡਰਸ਼ਿਪ ਦੇ ਨੀਵੇਂ ਪੱਧਰ ਅਤੇ ਨਫ਼ਰਤ ਭਰੇ ਰਵੱਈਏ ਨੂੰ ਦਰਸਾਉਂਦੀ ਹੈ।

ਚੀਮਾ ਨੇ ਕਾਂਗਰਸ ਦੇ ਦਲਿਤ ਵਿਰੋਧੀ ਬਿਆਨਾਂ ਦੀ ਸਖ਼ਤ ਨਿੰਦਾ ਕੀਤੀ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੀ ਹੈ। ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਤੋਂ ਡਰੇ ਕੇ ਅਤੇ ਘਬਰਾ ਕੇ ਕਾਂਗਰਸੀ ਆਗੂ ਪਾੜਾ ਪਾਉਣ ਦੀਆਂ ਵਿਅਰਥ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਾਂਗਰਸ ਪਾਰਟੀ ਦੇ ਅਜਿਹੇ ਦਲਿਤ ਵਿਰੋਧੀ ਬਿਆਨਾਂ ਅਤੇ ਕਾਰਵਾਈਆਂ ਦੀ ਸਖ਼ਤ ਨਿੰਦਾ ਕੀਤੀ।

Loading...
Unable to load recommendations.
Follow Us