ਪ੍ਰਕਾਸ਼ ਪੁਰਬ ਮੌਕੇ ਵਿੱਤ ਮੰਤਰੀ ਚੀਮਾ ਨੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ, ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਜਗਤ ਨੂੰ ਏਕਤਾ, ਪਿਆਰ ਤੇ ਸਾਂਝੀ ਮਾਨਵਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਸਮਾਜ 'ਚ ਜਾਤ-ਪਾਤ ਤੇ ਧਾਰਮਿਕ ਵੰਡ ਦੀਆਂ ਗੱਲਾਂ ਦੁੱਖਦਾਈ ਹਨ, ਪਰ ਸਾਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਗੁਰੂਆਂ ਤੇ ਪੀਰਾਂ ਦੀ ਧਰਤੀ ਹੈ, ਜਿੱਥੇ ਸਦਾ ਸਮਾਨਤਾ ਤੇ ਸਾਂਝ ਦੇ ਪਾਠ ਪੜ੍ਹਾਏ ਗਏ ਹਨ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਨੇ ਗੁਰੂ ਘਰ ‘ਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਤੇ ਵਾਹਿਗੁਰੂ ਅੱਗੇ ਸ਼ੁਕਰਾਨਾ ਅਦਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਕਈ ਸਿੱਖ ਸੰਗਤਾਂ ਤੇ ਸਰਕਾਰੀ ਅਧਿਕਾਰੀ ਵੀ ਹਾਜ਼ਰ ਸਨ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਜਗਤ ਨੂੰ ਏਕਤਾ, ਪਿਆਰ ਤੇ ਸਾਂਝੀ ਮਾਨਵਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਸਮਾਜ ‘ਚ ਜਾਤ-ਪਾਤ ਤੇ ਧਾਰਮਿਕ ਵੰਡ ਦੀਆਂ ਗੱਲਾਂ ਦੁੱਖਦਾਈ ਹਨ, ਪਰ ਸਾਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਗੁਰੂਆਂ ਤੇ ਪੀਰਾਂ ਦੀ ਧਰਤੀ ਹੈ, ਜਿੱਥੇ ਸਦਾ ਸਮਾਨਤਾ ਤੇ ਸਾਂਝ ਦੇ ਪਾਠ ਪੜ੍ਹਾਏ ਗਏ ਹਨ।
ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਸਾਨੂੰ ਜਾਤ-ਪਾਤ ਦੀ ਪ੍ਰਥਾ ਨੂੰ ਖਤਮ ਕਰਕੇ ਗੁਰੂ ਸਾਹਿਬਾਨ ਦੇ ਸੱਚੇ ਰਾਹ ਤੇ ਚੱਲਣਾ ਚਾਹੀਦਾ ਹੈ। ਗੁਰੂ ਨਾਨਕ ਦੇਵ ਜੀ ਨੇ ਸਾਨੂੰ ਦਿਖਾਇਆ ਕਿ ਸਾਰੇ ਇਨਸਾਨ ਬਰਾਬਰ ਹਨ। ਇਹੀ ਗੁਰੂਘਰ ਦਾ ਉਪਦੇਸ਼ ਅਤੇ ਇਹੀ ਸਾਡੀ ਮਾਨਵਤਾ ਦੀ ਅਸਲ ਪਹਿਚਾਣ ਹੈ।
ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਾਨੂੰ ਆਪਸੀ ਪ੍ਰੇਮ, ਸੇਵਾ ਤੇ ਸਮਾਨਤਾ ਦੇ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਦਾ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਤੇ ਦੁਨੀਆਂ ਭਰ ਦੀ ਸਿੱਖ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਮੇਰੀ ਅਰਦਾਸ ਹੈ ਕਿ ਪੰਜਾਬ ਚੜ੍ਹਦੀ ਕਲਾ ਵਿੱਚ ਰਹੇ, ਲੋਕ ਤਰੱਕੀ ਕਰਦੇ ਰਹਿਣ ਤੇ ਦੁਨੀਆਂ ‘ਚ ਅਮਨ-ਚੈਨ ਬਣਿਆ ਰਹੇ।
ਅੰਤ ‘ਚ ਚੀਮਾ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਉਪਦੇਸ਼ ਸਾਨੂੰ ਸਿੱਖਾਉਂਦੇ ਹਨ ਕਿ ਸਮੁੱਚੀ ਮਾਨਵਤਾ ਇਕ ਹੈ ਤੇ ਗੁਰੂ ਨਾਨਕ ਦੇਵ ਜੀ ਦੀ ਬਾਣੀ ਹਮੇਸ਼ਾ ਸਾਡੇ ਜੀਵਨ ਦਾ ਰਾਹ ਦਰਸਾਉਂਦੀ ਰਹੇਗੀ।


