AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮੁਲਾਜ਼ਮ ਯੂਨੀਅਨਾਂ ਨਾਲ ਵਿੱਤ ਮੰਤਰੀ ਚੀਮਾ ਦੀ ਅਹਿਮ ਮੀਟਿੰਗ, ਆਂਗਣਵਾੜੀ ਵਰਕਰਾਂ ਲਈ 60 ਲੱਖ ਦੇ ਬੀਮੇ ਦੇ ਦਿੱਤੇ ਨਿਰਦੇਸ਼

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਸਿੱਖਿਆ ਵਿਭਾਗ ਨਾਲ ਸਬੰਧਤ ਪੰਜ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇੱਕ ਆਊਟਸੋਰਸਡ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਬੈਠਕ ਦੌਰਾਨ ਵਿੱਤ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਵਿਸ਼ੇਸ਼ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਤਨਖ਼ਾਹ ਵੰਡਣ ਵਾਲੇ ਬੈਂਕਾਂ ਨਾਲ ਤੁਰੰਤ ਤਾਲਮੇਲ ਕਾਇਮ ਕਰਨ, ਤਾਂ ਜੋ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਇਆ ਜਾ ਸਕੇ।

ਮੁਲਾਜ਼ਮ ਯੂਨੀਅਨਾਂ ਨਾਲ ਵਿੱਤ ਮੰਤਰੀ ਚੀਮਾ ਦੀ ਅਹਿਮ ਮੀਟਿੰਗ, ਆਂਗਣਵਾੜੀ ਵਰਕਰਾਂ ਲਈ 60 ਲੱਖ ਦੇ ਬੀਮੇ ਦੇ ਦਿੱਤੇ ਨਿਰਦੇਸ਼
tv9-punjabi
| Updated On: 24 Jul 2026 15:34 PM IST
Share

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਸਿੱਖਿਆ ਵਿਭਾਗ ਨਾਲ ਸਬੰਧਤ ਪੰਜ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇੱਕ ਆਊਟਸੋਰਸਡ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਬੈਠਕ ਦੌਰਾਨ ਵਿੱਤ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਵਿਸ਼ੇਸ਼ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਤਨਖ਼ਾਹ ਵੰਡਣ ਵਾਲੇ ਬੈਂਕਾਂ ਨਾਲ ਤੁਰੰਤ ਤਾਲਮੇਲ ਕਾਇਮ ਕਰਨ, ਤਾਂ ਜੋ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਵੱਖ-ਵੱਖ ਮੁਲਾਜ਼ਮ ਸੰਗਠਨਾਂ ਵੱਲੋਂ ਚੁੱਕੇ ਗਏ ਮੁੱਦਿਆਂ ਅਤੇ ਚਿੰਤਾਵਾਂ ਨੂੰ ਬਹੁਤ ਹਮਦਰਦੀ ਨਾਲ ਸੁਣਿਆ ਅਤੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਪ੍ਰਵਾਨ ਕਰੇਗੀ।

ਵਿੱਤ ਮੰਤਰੀ ਨੂੰ ਸੌਂਪੇ ਗਏ ਮੰਗ ਪੱਤਰ

ਮੀਟਿੰਗ ਦੌਰਾਨ ਬੇਰੁਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ, ਬੇਰੁਜ਼ਗਾਰ ਪੀ.ਐੱਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਐੱਸ.ਐੱਸ.ਏ./ਐੱਮ.ਡੀ.ਐੱਮ. ਨਾਨ-ਟੀਚਿੰਗ ਐਂਪਲਾਈਜ਼ ਯੂਨੀਅਨ ਪੰਜਾਬ, ਅਣਏਡਿਡ ਸਟਾਫ ਆਫ ਏਡਿਡ ਸਕੂਲਜ਼ ਫਰੰਟ, ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਅਤੇ ਜੁਝਾਰੂ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਪੰਜਾਬ ਦੇ ਆਗੂਆਂ ਨੇ ਵਿੱਤ ਮੰਤਰੀ ਨੂੰ ਆਪਣੇ-ਆਪਣੇ ਮੰਗ ਪੱਤਰ ਸੌਂਪੇ। ਇਸ ਤੋਂ ਇਲਾਵਾ, ਇਨਲਿਸਟਮੈਂਟ-ਆਊਟਸੋਰਸ ਕੋਆਰਡੀਨੇਸ਼ਨ ਕਮੇਟੀ ਨੇ ਆਗਾਮੀ 2026 ਕਰਮਚਾਰੀ ਬਿੱਲਾਂ ਅਧੀਨ ਰਸਮੀ ਸ਼ਮੂਲੀਅਤ, ਸੇਵਾਮੁਕਤੀ ਤੋਂ ਬਾਅਦ ਦੇ ਲਾਭਾਂ ਦੀ ਗਾਰੰਟੀ ਅਤੇ ਨਿਸ਼ਚਿਤ ਘੱਟੋ-ਘੱਟ ਉਜਰਤਾਂ ਨਿਰਧਾਰਤ ਕਰਨ ਦੀ ਮੰਗ ਰੱਖੀ।

ਮੀਟਿੰਗ ਵਿੱਚ ਸ਼ਾਮਲ ਹੋਏ ਯੂਨੀਅਨਾਂ ਦੇ ਪ੍ਰਮੁੱਖ ਨੁਮਾਇੰਦੇ

ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵਿੱਤ ਮੰਤਰੀ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ, ਜਿਨ੍ਹਾਂ ਵਿੱਚ ਬੇਰੁਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ ਤੋਂ ਜਸਵੰਤ ਸਿੰਘ, ਹਰਦੀਪ ਸਿੰਘ ਤੇ ਅਵਤਾਰ ਸਿੰਘ ਸ਼ਾਮਲ ਸਨ। ਬੇਰੁਜ਼ਗਾਰ ਪੀ.ਐੱਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਦੀ ਨੁਮਾਇੰਦਗੀ ਰਾਕੇਸ਼ ਕੁਮਾਰ, ਕਿਰਨ ਕੌਰ ਅਤੇ ਹਰਬੰਸ ਸਿੰਘ ਨੇ ਕੀਤੀ, ਜਦਕਿ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਵਿਕਾਸ ਸਾਹਨੀ, ਲਖਵਿੰਦਰ ਕੌਰ ਤੇ ਗੁਰਪ੍ਰੀਤ ਸਿੰਘ ਹਾਜ਼ਰ ਹੋਏ।

ਇਸੇ ਤਰ੍ਹਾਂ ਐੱਸ.ਐੱਸ.ਏ./ਐੱਮ.ਡੀ.ਐੱਮ. ਨਾਨ-ਟੀਚਿੰਗ ਐਂਪਲਾਈਜ਼ ਯੂਨੀਅਨ ਪੰਜਾਬ ਦੇ ਪੱਖ ਤੋਂ ਕੁਲਦੀਪ ਸਿੰਘ, ਰਾਜਿੰਦਰ ਸਿੰਘ ਸੰਧਾ ਅਤੇ ਜਗਮੋਹਨ ਸਿੰਘ ਨੇ ਵਿਚਾਰ ਰੱਖੇ। ਅਣਏਡਿਡ ਸਟਾਫ ਆਫ ਏਡਿਡ ਸਕੂਲਜ਼ ਫਰੰਟ ਦੀ ਅਗਵਾਈ ਨਿਰਭੈ ਸਿੰਘ, ਸੁਖਚੈਨ ਸਿੰਘ ਤੇ ਅਮਨਦੀਪ ਕੌਰ ਨੇ ਕੀਤੀ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਹਰਜੀਤ ਕੌਰ ਪੰਜੋਲਾ, ਅੰਮ੍ਰਿਤਸਰ ਕੌਰ ਤੇ ਸੁਭਾਸ਼ ਰਾਣੀ ਅਤੇ ਜੁਝਾਰੂ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਵੱਲੋਂ ਰੀਮਾ ਰਾਣੀ ਤੇ ਸ਼ਿੰਦਰਪਾਲ ਕੌਰ ਸ਼ਾਮਲ ਹੋਏ। ਇਸ ਤੋਂ ਇਲਾਵਾ ਇਨਲਿਸਟਮੈਂਟ-ਆਊਟਸੋਰਸ ਕੋਆਰਡੀਨੇਸ਼ਨ ਕਮੇਟੀ ਵੱਲੋਂ ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ, ਪਵਨਦੀਪ ਸਿੰਘ, ਸ਼ੇਰ ਸਿੰਘ ਖੰਨਾ ਅਤੇ ਲਛਮਣ ਸਿੰਘ ਨੇ ਆਪਣੇ ਮਸਲੇ ਸਰਕਾਰ ਅੱਗੇ ਪੇਸ਼ ਕੀਤੇ।

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...