RDF ਦਾ ਮੁੱਦਾ ਕਈ ਵਾਰ ਚੁੱਕਿਆ… ਪਰ ਕੇਂਦਰ ਦੀ ਪੰਜਾਬ ‘ਚ ਨਹੀਂ ਹੈ ਦਿਲਚਸਪੀ, ਹਰਪਾਲ ਚੀਮਾ ਦੇ ਤਿੱਖੇ ਹਮਲੇ
ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਪੰਜਾਬ ਦੌਰੇ ਦੌਰਾਨ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਨਿਯਮ ਅਨੁਸਾਰ ਹਰ ਰਾਸ਼ੀ ਮਿਲੀ। ਪੰਜਾਬ ਨਾਲ ਕਦੇ ਕੋਈ ਪੱਖਪਾਤ ਨਹੀਂ ਹੋਇਆ ਹੈ। ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਬਿਆਨ ਕਾਫੀ ਹੈਰਾਨੀਜਨਕ ਹੈ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
RDF ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ, ਆਰਡੀਐਫ ਦੇ ਬਕਾਏ ਨੂੰ ਲੈ ਕੇ ਕਈ ਵਾਰ ਸੰਪਰਕ ਕੀਤਾ। ਉਨ੍ਹਾਂ ਨੇ ਕਿਹਾ ਕਿ ਅਸੀਂ ਕਈ ਵਾਰ ਕੇਂਦਰ ਕੋਲ ਪੰਜਾਬ ਕੇ ਬਕਾਏ ਦਾ ਮੁੱਦਾ ਚੁੱਕਿਆ, ਪਰ ਕੇਂਦਰ ਦਾ ਪੰਜਾਬ ਵਲ ਕੋਈ ਵੀ ਧਿਆਨ ਨਹੀਂ ਹੈ। ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਬਿਆਨ ਕਾਫੀ ਹੈਰਾਨੀਜਨਕ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਲਈ ਮਾਨ ਸਰਕਾਰ ਦੀ ਲੜਾਈ ਪੂਰੀ ਮਜ਼ਬੂਤੀ ਨਾਲ ਜਾਰੀ ਹੈ। ਕੇਂਦਰ ਵੱਲੋਂ ਰੋਕੇ RDF ਦੇ ਪੈਸਿਆਂ ਨੂੰ ਲੈ ਕੇ ਸਮੇਂ-ਸਮੇਂ ‘ਤੇ ਕੇਂਦਰੀ ਕੈਬਨਿਟ ਮੰਤਰੀਆਂ ਨਾਲ ਮੀਟਿੰਗਾਂ ਕਰਕੇ ਪੰਜਾਬ ਦਾ ਹੱਕ ਦੇਣ ਦੀ ਮੰਗ ਕੀਤੀ ਗਈ ਹੈ। ਕੇਂਦਰ ਵੱਲੋਂ ਇਸ ਮਾਮਲੇ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਦੀ ਹਕੀਕਤ ਤੱਥਾਂ ਸਮੇਤ ਪੰਜਾਬ ਦੇ ਲੋਕਾਂ ਸਾਹਮਣੇ ਰੱਖੀ ਗਈ ਹੈ। ਸੁਪਰੀਮ ਕੋਰਟ ਵਿੱਚ ਦਾਖ਼ਲ ਪਟੀਸ਼ਨ ਦੇ ਬਾਵਜੂਦ ਕੇਂਦਰ ਵੱਲੋਂ ਮਾਮਲੇ ਨੂੰ ਅਣਗੌਲਿਆ ਕਰਨਾ ਵੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਪੰਜਾਬ ਦੇ ਹੱਕਾਂ ਲਈ ਹਰ ਮੰਚ ‘ਤੇ ਡਟ ਕੇ ਆਵਾਜ਼ ਉਠਾਉਂਦੇ ਰਹਾਂਗੇ।
ਪੰਜਾਬ ਦੇ ਹੱਕਾਂ ਲਈ ਮਾਨ ਸਰਕਾਰ ਦੀ ਲੜਾਈ ਪੂਰੀ ਮਜ਼ਬੂਤੀ ਨਾਲ ਜਾਰੀ ਹੈ। ਕੇਂਦਰ ਵੱਲੋਂ ਰੋਕੇ RDF ਦੇ ਪੈਸਿਆਂ ਨੂੰ ਲੈ ਕੇ ਸਮੇਂ-ਸਮੇਂ ‘ਤੇ ਕੇਂਦਰੀ ਕੈਬਨਿਟ ਮੰਤਰੀਆਂ ਨਾਲ ਮੀਟਿੰਗਾਂ ਕਰਕੇ ਪੰਜਾਬ ਦਾ ਹੱਕ ਦੇਣ ਦੀ ਮੰਗ ਕੀਤੀ ਗਈ ਹੈ। ਕੇਂਦਰ ਵੱਲੋਂ ਇਸ ਮਾਮਲੇ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਦੀ ਹਕੀਕਤ ਤੱਥਾਂ ਸਮੇਤ ਪੰਜਾਬ ਦੇ ਲੋਕਾਂ pic.twitter.com/e5tGkuBLud
— Adv Harpal Singh Cheema (@HarpalCheemaMLA) August 14, 2026
ਕੇਂਦਰ ਨੇ ਰੋਕਿਆ ਪੰਜਾਬ ਦਾ RDF- ਚੀਮਾ
ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਵਾਬ ਦਿੱਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਅਤੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਵਾਲੇ ਬਿਆਨ ‘ਤੇ ਹੈਰਾਨੀ ਜਤਾਈ। ਉਨ੍ਹਾਂ ਨੇ ਮੁੱਦਿਆਂ ‘ਤੇ ਤਿੱਖਾ ਜਵਾਬ ਦਿੱਤਾ ਹੈ। ਚੀਮਾ ਨੇ ਸਪੱਸ਼ਟ ਕੀਤਾ ਕਿ ਆਰਡੀਐਫ ਪੰਜਾਬ ਦੇ ਕਿਸਾਨਾਂ ਅਤੇ ਪੇਂਡੂ ਬੁਨਿਆਦੀ ਢਾਂਚੇ (ਸੜਕਾਂ ਅਤੇ ਮੰਡੀਆਂ) ਦਾ ਅਧਿਕਾਰ ਹੈ, ਜੋ ਕਿ ਪਿਛਲੇ ਕਈ ਸਾਲਾਂ ਤੋਂ ਰੋਕਿਆ ਹੋਇਆ ਹੈ।
ਸ਼ਿਵਰਾਜ ਸਿੰਘ ਚੌਹਾਨ ਦਾ RDF ‘ਤੇ ਵੱਡਾ ਬਿਆਨ
ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਪੰਜਾਬ ਦੌਰੇ ਦੌਰਾਨ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਨਿਯਮ ਅਨੁਸਾਰ ਹਰ ਰਾਸ਼ੀ ਮਿਲੀ। ਪੰਜਾਬ ਨਾਲ ਕਦੇ ਕੋਈ ਪੱਖਪਾਤ ਨਹੀਂ ਹੋਇਆ ਹੈ। ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਮੈਂ ਹਮੇਸ਼ਾ ਸੀਐਮ ਭਗਵੰਤ ਸਿੰਘ ਮਾਨ ਨੂੰ ਮਿਲਣ ਲਈ ਤਿਆਰ ਹਾਂ। ਉਨ੍ਹਾਂ ਨੇ ਕਿਹਾ ਕਿ ਜੇ ਉਹ ਨਹੀਂ ਆਉਣਗੇ ਤਾਂ ਮੈਂ ਖੁਦ ਮਿਲਣ ਜਾਵਾਂਗਾ।
ਇਹ ਵੀ ਪੜ੍ਹੋ
ਜ਼ਿਕਰਯੋਗ ਹੈ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਅੱਜ ਪੰਜਾਬ ਅਤੇ ਹਰਿਆਣਾ ਦੇ ਦੌਰੇ ਤੇ ਹਨ। ਦੋਵੇਂ ਮੰਤਰੀ ਚੰਡੀਗੜ੍ਹ ਪਹੁੰਚੇ ਅਤੇ ਟੈਗੋਰ ਥੀਏਟਰ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਸ ਦੌਰਾਨ, ਉਨ੍ਹਾਂ ਨੇ ਜਨਤਕ ਵੰਡ ਪ੍ਰਣਾਲੀ ਅਧੀਨ ਸੀਬੀਡੀਸੀ-ਅਧਾਰਤ ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਯੋਜਨਾ ਦੀ ਸ਼ੁਰੂਆਤ ਕੀਤੀ।
