ਪੰਜਾਬ ‘ਚ ਸਾਰੇ 154 ਬਲਾਕਾਂ ਦਾ ਹੋਵੇਗਾ ਪੁਨਰ ਗਠਨ, ਪਾਣੀਆਂ ਦੇ ਬਿੱਲ ਵਸੂਲੇਗੀ ਸਰਕਾਰ!
Punjab Cabinet Decisions: ਪੰਜਾਬ ਕੈਬਨਿਟ ਦੀ ਬੈਠਕ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪੰਜਾਬ 'ਚ ਸਾਰੇ 154 ਬਲਾਕਾਂ ਦਾ ਪੁਨਰ ਗਠਨ ਕੀਤਾ ਗਿਆ। ਵਿੱਤ ਮੰਤਰੀ ਨੇ ਦੱਸਿਆ ਕਿ ਭਾਖੜਾ-ਬਿਆਸ ਮੈਨਜਮੈਂਟ ਬੋਰਡ ਦੇ ਕਾਫ਼ੀ ਲੰਬੇ ਅਰਸੇ ਤੋਂ ਦੂਜੇ ਸੂਬਿਆਂ ਦੇ ਖ਼ਿਲਾਫ਼ ਪੈਂਡਿੰਗ ਪੈਸੇ ਸੀ ਅਤੇ ਪਾਣੀਆਂ ਦੇ ਬਕਾਏ ਲੈਣ ਦੀ ਮੁਹਿੰਮ ਨੂੰ ਤੇਜ਼ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਅੱਜ ਕੈਬਨਿਟ ਦੀ ਅਹਿਮ ਬੈਠਕ ਹੋਈ। ਜਿਸ ਬੈਠਕ ਦੌਰਾਨ ਕਈ ਵੱਡੇ ਫ਼ੈਸਲੇ ਲਏ ਗਏ। ਇਨ੍ਹਾਂ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਵਿੱਤ ਮੰਤਰੀ ਨੇ ਦੱਸਿਆ ਕਿ ਭਾਖੜਾ-ਬਿਆਸ ਮੈਨਜਮੈਂਟ ਬੋਰਡ ਦੇ ਕਾਫ਼ੀ ਲੰਬੇ ਅਰਸੇ ਤੋਂ ਦੂਜੇ ਸੂਬਿਆਂ ਦੇ ਖ਼ਿਲਾਫ਼ ਪੈਂਡਿੰਗ ਪੈਸੇ ਸੀ ਅਤੇ ਪਾਣੀਆਂ ਦੇ ਬਕਾਏ ਲੈਣ ਦੀ ਮੁਹਿੰਮ ਨੂੰ ਤੇਜ਼ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ 113.24 ਕਰੋੜ ਰੁਪਏ ਦੇ ਬਿੱਲ ਹਰਿਆਣਾ ਸਰਕਾਰ ਨੂੰ ਭੇਜੇ ਗਏ ਹਨ। ਵਿੱਤ ਮੰਤਰੀ ਨੇ ਕਿਹਾ ਕਿ ਦੂਜੇ ਸੂਬੇ ਵਾਧੂ ਪਾਣੀ ਵੀ ਲੈ ਗਏ ਅਤੇ ਪੈਸੇ ਵੀ ਨਹੀਂ ਦਿੱਤੇ। ਉਨ੍ਹਾਂ ਨੇ ਕਿਹਾ ਕਿ ਭਾਖੜਾ ਡੈਮ ਦੀ ਸੁਰੱਖਿਆ ਪੰਜਾਬ ਪੁਲਿਸ ਹੀ ਕਰੇਗੀ ਅਤੇ ਸੀ. ਆਈ. ਐੱਸ. ਐੱਫ. ਨੂੰ ਡੈਮ ਦੀ ਸੁਰੱਖਿਆ ਨਹੀਂ ਕਰ ਦਿੱਤੀ ਜਾਵੇਗੀ।
ਪੰਜਾਬ ਕੈਬਿਨੇਟ ਦੇ ਫ਼ੈਸਲਿਆਂ ਬਾਰੇ ਮੀਡੀਆ ਨਾਲ਼ ਜਾਣਕਾਰੀ ਸਾਂਝੀ ਕਰਦੇ ਹੋਏ ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ Live https://t.co/S9HbBnIHUu
— AAP Punjab (@AAPPunjab) July 30, 2025


